Share on Facebook Share on Twitter Share on Google+ Share on Pinterest Share on Linkedin ਸਰਕਾਰੀ ਕਾਲਜ ਵਿੱਚ ਨਸ਼ਿਆਂ ਤੇ ਭਰੂਣ ਹੱਤਿਆ ਖ਼ਿਲਾਫ਼ ਜਾਗਰੂਕਤਾ ਸਮਾਗਮ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਕਤੂਬਰ: ਇੱਥੋਂ ਦੇ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਫੇਜ਼-6 ਵਿੱਚ ਹਸਪਤਾਲ ਐਂਡ ਟੂਰਿਜ਼ਮ ਸੁਸਾਇਟੀ, ਹੋਮ ਸਾਇੰਸ ਵਿਭਾਗ ਅਤੇ ਫਾਈਨ ਆਰਟਸ ਵਿਭਾਗ ਨੇ ਸਾਂਝੇ ਤੌਰ ’ਤੇ ਵਿਸ਼ਵ ਭੋਜਨ ਦਿਵਸ, ਨਾਰੀ-ਸ਼ਕਤੀ ਦਿਵਸ, ਹੁਨਰ ਸੇ ਰੁਜ਼ਗਾਰ, ਅਤੇ ਨਸ਼ਿਆਂ ਅਤੇ ਭਰੂਣ ਹੱਤਿਆ ਵਿਰੁੱਧ ਸਪੈਸ਼ਲ ਦਿਨ ਮਨਾਇਆ ਗਿਆ। ਜਿਸ ਦਾ ਉਦਘਾਟਨ ਕਾਲਜ ਦੀ ਪ੍ਰਿੰਸੀਪਲ ਸ਼੍ਰੀਮਤੀ ਕੋਮਲ ਬਰੋਕਾ ਨੇ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅੌਰਤ ਅੱਜ ਦੇ ਜ਼ਮਾਨੇ ਵਿੱਚ ਕਿਸੇ ਪੱਖੋਂ ਵੀ ਪੁਰਸ਼ਾਂ ਤੋਂ ਪਿੱਛੇ ਨਹੀਂ ਹੈ ਅਤੇ ਅੌਰਤਾਂ ਨੇ ਹਰ ਖੇਤਰ ਵਿੱਚ ਵੱਡੀਆਂ ਮੱਲ੍ਹਾਂ ਮਾਰੀਆਂ ਹਨ। ਲੇਕਿਨ ਅੌਰਤਾਂ ’ਤੇ ਅੱਤਿਆਚਾਰ ਰੋਕਣ ਅਤੇ ਬਰਾਬਰੀ ਦੇ ਹੱਕ ਦੇਣ ਲਈ ਹਾਲੇ ਵੀ ਕਾਫੀ ਕੁਝ ਕਰਨ ਦੀ ਲੋੜ ਹੈ। ਉਨ੍ਹਾਂ ਬੇਟੀ ਬਚਾਓ, ਬੇਟੀ ਪੜ੍ਹਾਓ ਦਾ ਹੋਕਾ ਦਿੰਦਿਆਂ ਕਿਹਾ ਕਿ ਸਾਨੂੰ ਮਾਦਾ ਭਰੂਣ ਹੱਤਿਆ ਵਰਗੀਆਂ ਅਲਾਮਤਾਂ ਤੋਂ ਬਚਣਾ ਚਾਹੀਦਾ ਹੈ। ਇਸ ਮੌਕੇ ਹਸਪਤਾਲ ਵਿਭਾਗ ਵੱਲੋਂ ਤਿਆਰ ਕੀਤੇ ਗਏ ਸੈਂਡਵਿਚ ਅਤੇ ਸਲਾਦ ਦੇ ਸਟਾਲ ਲਗਾਏ ਗਏ ਅਤੇ ਫਾਈਨ ਆਰਟਸ ਦੇ ਵਿਦਿਆਰਥੀਆਂ ਵੱਲੋਂ ਆਪਣੇ ਹੱਥੀਂ ਤਿਆਰ ਕੀਤੀਆਂ ਆਰਟ-ਕਰਾਫ਼ਟ ਦੀਆਂ ਕਈ ਚੀਜ਼ਾਂ ਦੀ ਪ੍ਰਦਰਸ਼ਨੀ ਲਗਾਈ ਗਈ। ਫਾਈਨ ਆਰਟਸ ਵੱਲੋਂ ਨਸ਼ਾ ਮੁਕਤ ਸਮਾਜ ਅਤੇ ਭਰੂਣ ਹੱਤਿਆ ਖ਼ਿਲਾਫ਼ ਇਕ ਵਿਸ਼ੇਸ਼ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ। ਇਸ ਦਿਨ ਨੂੰ ਹੋਰ ਖ਼ੂਬਸੂਰਤ ਬਣਾਉਣ ਲਈ ਹੋਮ ਸਾਇੰਸ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਮਹਿੰਦੀ ਅਤੇ ਰੰਗੋਲੀ ਦੇ ਮੁਕਾਬਲੇ ਵੀ ਕਰਵਾਏ ਗਏ। ਉਂਜ ਵੀ ਅੱਜ ਕਰਵਾ ਚੌਥ ਦਾ ਦਿਨ ਹੋਣ ਕਾਰਨ ਅਧਿਆਪਕਾਵਾਂ ਨੇ ਮਹਿੰਦੀ ਅਤੇ ਰੰਗੋਲੀ ਮੁਕਾਬਲੇ ਵਿੱਚ ਕਾਫੀ ਰੁਚੀ ਦਿਖਾਈ ਅਤੇ ਅਤੇ ਵਿਦਿਆਰਥਣਾਂ ਨੂੰ ਵੀ ਉਤਸ਼ਾਹਿਤ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ