ਲਾਇਨਜ਼ ਕਲੱਬ ਖਰੜ ਸਿਟੀ ਨੇ ਵਰਲਡ ਡਾਇਬਟੀਜ਼ ਦਿਵਸ ਮੌਕੇ ’ਤੇ ਜਾਗਰੂਕਤਾ ਰੈਲੀ ਕੱਢੀ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 14 ਨਵੰਬਰ:
ਲਾਇਨਜ ਕਲੱਬ ਇੰਟਰ ਨੈਸ਼ਨਲ ਖਰੜ ਸਿਟੀ ਵੱਲੋਂ 13 ਤੋਂ 19 ਨਵੰਬਰ ਤੱਕ ਬੱਚਿਆਂ ਵਿਚ ਵੱਧ ਰਹੀ ਸ਼ੂਗਰ ਦੀ ਬਿਮਾਰੀ ਦੇ ਖਾਤਮੇ ਲਈ ਚਲਾਈ ਗਈ ਮੁਹਿੰਮ ਤਹਿਤ ਲਾਇਨਜ਼ ਕਲੱਬ ਖਰੜ ਵੱਲੋਂ ਟੈਗੋਰ ਨਿਕਤੇਨ ਮਾਡਲ ਹਾਈ ਸਕੂਲ ਖਰੜ ਦੇ ਸਹਿਯੋਗ ਨਾਲ ਵਰਲਡ ਡਾਇਬਟੀਜ਼ ਦਿਵਸ ਜਾਗਰੂਕਤਾ ਰੈਲੀ ਕੱਢੀ। ਇਹ ਰੈਲੀ ਸਕੂਲ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ ਵੱਖ ਏਰੀਆਂ ਤੱਕ ਗਈ। ਇਸ ਤੋਂ ਪਹਿਲਾਂ ਪੀ.ਡੀ.ਜੀ.ਪ੍ਰੀਤਕੰਵਲ ਸਿੰਘ ਨੇ ਸਕੂਲ ਦੇ ਬੱਚਿਆਂ ਨੂੰ ਇਸ ਬਿਮਾਰੀ ਬਾਰੇ ਦੱਸਿਆ ਅਤੇ ਕਿਹਾ ਕਿ ਕਲੱਬ ਵਲੋਂ ਵੱਖ ਵੱਖ ਸਕੂਲਾਂ ਵਿਚ ਜਾਗਰੂਕਤਾ ਕੈਂਪ ਲਗਾ ਕੇ ਬੱਚਿਆਂ ਨੂੰ ਇਸ ਬਿਮਾਰੀ ਬਾਰੇ ਸੁਚੇਤ ਕੀਤਾ ਜਾ ਰਿਹਾ ਹੈ। ਸਕੂਲ ਦੇ ਪਿੰ੍ਰਸੀਪਲ ਜਤਿੰਦਰ ਗੁਪਤਾ ਨੇ ਕਿਹਾ ਕਿ ਇਹ ਕਲੱਬ ਹਮੇਸਾਂ ਹੀ ਸਮਾਜ ਸੇਵੀ ਕੰਮ ਕਰਦਾ ਆ ਰਿਹਾ ਹੈ ਅਤੇ ਸਕੂਲ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਪ੍ਰਧਾਨ ਗੁਰਮੁੱਖ ਸਿੰਘ ਮਾਨ, ਡਾ. ਕੁਲਵਿੰਦਰ ਸਿੰਘ, ਪਰਮਪ੍ਰੀਤ ਸਿੰਘ, ਯਸਪਾਲ ਬੰਸਲ, ਦਿਨੇਸ਼ ਕੁਮਾਰ, ਨੀਤਾ ਸ਼ਰਮਾ ਸਮੇਤ ਹੋਰ ਅਧਿਆਪਕ, ਵਿਦਿਆਰਥੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …