Share on Facebook Share on Twitter Share on Google+ Share on Pinterest Share on Linkedin ਮੁਹਾਲੀ ਵਿੱਚ ਡੇਂਗੂ ਤੇ ਚਿਕਨਗੁਨੀਆ ਦੇ ਖ਼ਿਲਾਫ਼ ਵਿਦਿਆਰਥੀਆਂ ਨੇ ਕੱਢੀ ਜਾਗਰੂਕਤਾ ਰੈਲੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਮਈ: ਇੱਥੋਂ ਦੇ ਫੇਜ਼=5 ਮੁਹਾਲੀ ਦੇ ਕੌਂਸਲਰ ਅਰੁਣ ਸ਼ਰਮਾ ਦੀ ਅਗਵਾਈ ਵਿੱਚ ਸਰਕਾਰੀ ਸਕੂਲ ਫੇਜ਼ 5 ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਡੇਂਗੂ ਅਤੇ ਚਿਕਨਗੁਨੀਆ ਦੇ ਖ਼ਿਲਾਫ਼ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਜਾਗਰੂਕਤਾ ਰੈਲੀ ਕੱਢੀ ਗਈ। ਸਥਾਨਕ ਫੇਜ਼-5 ਵੱਖ-ਵੱਖ ਹਿੱਸਿਆ ਵਿੱਚੋਂ ਲੰਘੀ ਇਸ ਜਾਗਰੂਕਤਾ ਰੈਲੀ ਨੂੰ ਭਾਜਪਾ ਆਗੂ ਅਰੁਣ ਸ਼ਰਮਾ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ ਅਤੇ ਲੋਕਾਂ ਨੂੰ ਚਿਕਨਗੁਨੀਆ ਅਤੇ ਡੇਂਗੂ ਦੇ ਦੇ ਬਚਾਅ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਫੇਜ਼-5 ਵਿੱਚ ਡੇਂਗੂ ਨਾਲ 2 ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਕਈ ਹਿੱਸਿਆ ਵਿੱਚ ਡੇਂਗੂ ਮੱਛਰ ਪਾਇਆ ਗਿਆ ਸੀ, ਜਿਸ ਤੋਂ ਬਾਅਦ ਫੌਰੀ ਤੌਰ ’ਤੇ ਮੁਹਾਲੀ ਮਿਉਂਸਪਲ ਕਾਰਪੋਰੇਸ਼ਨ ਵੱਲੋਂ ਮੱਛਰ ਮਾਰਨ ਵਾਲੀ ਦਵਾਈ (ਫੌਗਿਗ) ਦਾ ਛਿੜਕਾ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਾਲ ਲੋਕਾਂ ਨੂੰ ਜਾਗਰੂਕ ਕਰਨ ਲਈ ਇਹ ਰੈਲੀ ਜਰੂਰੀ ਸੀ। ਸਕੂਲ ਦੀ ਪ੍ਰਿੰਸੀਪਲ ਹਰਮਿੰਦਰ ਕੌਰ ਅਤੇ ਸਟਾਫ ਮੈਂਬਰ ਹਾਜ਼ਰ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ