
ਪੇਂਡੂ ਲੋਕਾਂ ਨੂੰ ਮਲੇਰੀਆ, ਡੇਂਗੂ, ਸਵਾਈਨ ਫਲੂ ਵਰਗੀ ਬਿਮਾਰੀਆਂ ਪ੍ਰਤੀ ਸੁਚੇਤ ਕਰਨ ਲਈ ਜਾਗਰੂਕਤਾ ਰੈਲੀ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਗਸਤ:
ਇੱਥੋਂ ਦੇ ਪਿੰਡ ਰਾਏਪੁਰ ਕਲਾਂ ਵਿੱਚ ਡਾ. ਰੁਪਿੰਦਰ ਸਿੰਘ ਆਰ.ਐਮ.ਓ, ਅਧੀਨ ਰੂਰਲ ਡਿਵੈਲਪਮੈਟ ਅਤੇ ਪੰਚਾਇਤੀ ਰਾਜ ਵਿਭਾਗ, ਪੰਜਾਬ ਦੀ ਅਗਵਾਈ ਹੇਠ ਜਾਗਰੂਕਤਾ ਰੈਲੀ ਦਾ ਅਯੋਜਨ ਕਰਾਵਇਆ ਗਿਆ। ਜਿਸ ਵਿੱਚ ਮਲੇਰੀਆ, ਡੇਂਗੂ, ਸਵਾਇੰਗ ਫਲਓੂ ਦੀ ਬਿਮਾਰੀਆਂ ਪ੍ਰਤੀ ਸੁਚੇਤ ਕਰਵਾਇਆ ਗਿਆ। ਇਹ ਮੁਹਿੰਮ ਤਹਿਤ ਡਾ. ਰੁਪਿੰਦਰ ਸਿੰਘ ਵੱਲੋਂ ਪਿੰਡ ਵਾਸੀਆਂ ਨੂੰ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਬਾਰੇ ਵਿਸਥਾਰ ਨਾਲ ਜਾਣਕਾਰੀ ਦਿਤੀ ਗਈ ਜਿਸ ਵਿੱਚ ਅਪਣੇ ਘਰਾਂ ਦੇ ਆਲੇ ਦੁਆਲੇ ਅਤੇ ਬਰਸਾਤੀ ਪਾਣੀ ਦਾ ਨਿਕਾਸ ਬਾਰੇ ਜਾਣਕਾਰੀ ਦਿੱਤੀ। ਜਿਸ ਵਿੱਚ ਡੈਗੂ ਦਾ ਲਰਵਾ ਪੈਦਾ ਹੁੰਦਾ ਹੈ।
ਡਾ. ਰੁਪਿੰਦਰ ਸਿੰਘ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਛੋਟੇ ਬੱਚਿਆਂ ਦੇ ਪੇਟ ਦੇ ਕੀੜੇ ਅਤੇ ਦਸਤ ਰੌਗਾਂ ਦੀ ਰੋਕਥਾਮ ਤੇ ਉਸਦੇ ਬਚਾਅ ਕਿਸ ਤਰ੍ਹਾਂ ਕਰਨਾ ਹੈ। ਇਸ ਰੈਲੀ ਵਿੱਚ ਸਰਕਾਰੀ ਪ੍ਰਰਾਮਰੀ ਸਕੂਲ, ਪਿੰਡ ਰਾਏਪੁਰ ਕਲਾਂ ਦੇ ਬੱਚਿਆਂ ਨੇ ਵੱਧ ਚੜ੍ਹ ਕੇ ਭਾਗ ਲਿਆ। ਇਹ ਮੁਹਿਮ ਤਹਿਤ ਪਿੰਡ ਵਾਸੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਇਸ ਮੁਹਿਮ ਵਿੱਚ ਸਕੂਲ ਦੇ ਪ੍ਰਿੰਸੀਪਲ ਅਮਨਦੀਪ ਕੌਰ, ਏ.ਐਨ.ਐਮ. ਕੁਲਦੀਪ ਕੌਰ, ਐਮ. ਵਰਕਰ ਗੁਰਬਚਨ ਸਿੰਘ ਅਤੇ ਪਿੰਡ ਦੇ ਲੋਕਾਂ ਨੇ ਹਿੱਸਾ ਲਿਆ।