Share on Facebook Share on Twitter Share on Google+ Share on Pinterest Share on Linkedin ਟਰੈਫ਼ਿਕ ਨਿਯਮਾਂ ਬਾਰੇ ਸੈਂਟ ਜੇਵੀਅਰ ਸਕੂਲ ਵਿੱਚ ਜਾਗਰੂਕਤਾ ਸੈਮੀਨਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਸਤੰਬਰ: ਮੁਹਾਲੀ ਦੇ ਐੱਸਐੱਸਪੀ ਦੇ ਵਿਵੇਕਸ਼ੀਲ ਸੋਨੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪੁਲੀਸ ਦੇ ਟਰੈਫ਼ਿਕ ਐਜੂਕੇਸ਼ਨ ਸੈੱਲ ਦੇ ਇੰਚਾਰਜ ਏਐਸਆਈ ਜਨਕ ਰਾਜ ਵੱਲੋਂ ਸੇਫ ਸਕੂਲ ਵਾਹਨ ਸਕੀਮ ਅਧੀਨ ਸੈਂਟ ਜੇਵੀਅਰ ਸਕੂਲ ਸੈਕਟਰ-71 ਵਿਖੇ ਅਧਿਆਪਕਾਂ ਅਤੇ ਵਿਦਿਆਰਥੀਆਂ ਨਾਲ ਟਰੈਫ਼ਿਕ ਨਿਯਮਾਂ ਸਬੰਧੀ ਜਾਗਰੂਕ ਕਰਨ ਲਈ ਸੈਮੀਨਾਰ ਕੀਤਾ ਗਿਆ। ਇਸ ਦੌਰਾਨ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ ਅਤੇ ਬੱਸ ਚਾਲਕਾਂ ਤੇ ਸਹਿ ਚਾਲਕਾਂ ਸਮੇਤ ਲੇਡੀ ਸਟਾਫ਼ ਨੂੰ ਟਰੈਫ਼ਿਕ ਨਿਯਮਾਂ, ਵਾਤਾਵਰਨ ਦੀ ਸੁਰੱਖਿਆ, ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਣੂ ਕਰਵਾਇਆ। ਸ੍ਰੀ ਜਨਕ ਰਾਜ ਨੇ ਦੱਸਿਆ ਕਿ ਸੇਫ਼ ਸਕੂਲ ਵਾਹਨ ਸਕੀਮ ਬਾਰੇ, ਬੱਸਾਂ ਵਿੱਚ ਸੀਟ ਕੰਪੈਸਟੀ ਅਨੁਸਾਰ ਸਕੂਲੀ ਬੱਚਿਆਂ ਨੂੰ ਬਿਠਾਉਣ, ਵਾਹਨਾਂ ਨੂੰ ਸੜਕ ਤੇ ਖੜਾ ਕਰਨ ਦੀ ਬਜਾਏ ਸਹੀ ਪਾਰਕਿੰਗ ਕਰਨ ਬਾਰੇ, ਫਸਟ-ਏਡ ਰੱਖਣ, ਖੱਬੇ-ਸੱਜੇ ਮੁੜਨ ਵੇਲੇ ਇੰਡੀਕੇਟਰ ਦੀ ਵਰਤੋ ਬਾਰੇ, ਲਾਲ ਬੱਤੀ ਦੀ ਉਲੰਘਣਾ ਨਾ ਕਰਨ ਬਾਰੇ, ਦੋ ਪਹੀਆ ਵਾਹਨ ਅਤੇ ਹੈਲਮਟ ਪਾਉਣ ਬਾਰੇ, ਕਿਸੇ ਵੀ ਤਰ੍ਹਾਂ ਦਾ ਨਸ਼ਾ ਕਰਕੇ ਕੋਈ ਵੀ ਵਾਹਨ ਨਾ ਚਲਾਉਣ ਬਾਰੇ, ਬੁਲਟ ਮੋਟਰ ਸਾਈਕਲ ਤੇ ਪਟਾਕੇ ਨਾ ਮਾਰਨ ਦੀ ਅਪੀਲ ਕੀਤੀ। ਉਨ੍ਹਾਂ ਸਾਰੇ ਟਰੈਫ਼ਿਕ ਨਿਯਮਾਂ ਦੀ ਇੰਨ-ਬਿੰਨ ਪਾਲਣਾ ਕਰਨ ਦੀ ਹਦਾਇਤ ਕੀਤੀ। ਇਸ ਦੌਰਾਨ ਲਗਾਤਾਰ ਵੱਧ ਰਹੇ ਸਾਈਬਰ ਕ੍ਰਾਈਮ ਤੋਂ ਸਾਵਧਾਨ ਰਹਿਣ ਬਾਰੇ ਵੀ ਜਾਣਕਾਰੀ ਦਿੱਤੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ