Nabaz-e-punjab.com

ਸਰਕਾਰੀ ਹਾਈ ਸਕੂਲ ਮਟੌਰ ਵਿੱਚ ਅੰਧ-ਵਿਸ਼ਵਾਸਾਂ ਬਾਰੇ ਜਾਗਰੂਕਤਾ ਸੈਮੀਨਾਰ

ਚੇਤਨਾ ਪ੍ਰੀਖਿਆ ਵਿੱਚ ਮੋਹਰੀ ਰਹੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਅਕਤੂਬਰ:
ਤਰਕਸ਼ੀਲ ਸੁਸਾਇਟੀ ਪੰਜਾਬ ਦੀ ਮੁਹਾਲੀ ਇਕਾਈ ਵੱਲੋਂ ਸਰਕਾਰੀ ਹਾਈ ਸਕੂਲ ਮਟੌਰ ਵਿੱਚ ਅੰਧ ਵਿਸ਼ਵਾਸ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੂੰ ਵਹਿਮਾਂ-ਭਰਮਾਂ ਬਾਰੇ ਜਾਗਰੂਕ ਕਰਨ ਸਬੰਧੀ ਕਾਰਵਾਈ ‘ਵਿਦਿਆਰਥੀ ਚੇਤਨਾ ਪਰਖ ਪ੍ਰੀਖਿਆ’ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਮਿਡਲ ਵਰਗ ਵਿੱਚ ਮਟੌਰ ਸਕੂਲ ਦੀ ਸ਼ੀਤਲ ਅਤੇ ਸੈਕੰਡਰੀ ਵਰਗ ਵਿੱਚ ਮਨਪ੍ਰੀਤ ਕੌਰ ਨੂੰ ਕਿਤਾਬਾਂ ਦੇ ਸੈਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਤੋਂ ਇਲਾਵਾ ਸ਼ਸ਼ੀ, ਅਰਚਨਾ, ਸਨੀ ਕੁਮਾਰ, ਕੋਮਲ ਅਤੇ ਅੰਮ੍ਰਿਤਾ ਨੂੰ ਪ੍ਰੀਖਿਆ ਵਿੱਚ ਵਧੀਆ ਕਾਰਗੁਜ਼ਾਰੀ ਲਈ ਤਰਕਸ਼ੀਲ ਮੈਗਜ਼ੀਨ ਦੇ ਕੇ ਸਨਮਾਨਿਆ ਗਿਆ।
ਇਸ ਮੌਕੇ ਤਰਕਸ਼ੀਲ ਮੈਗਜ਼ੀਨ ਦੇ ਸਹਿ ਸੰਪਾਦਕ ਜਸਵੰਤ ਮੁਹਾਲੀ ਨੇ ਕਿਹਾ ਕਿ ਸਮਾਜ ਵਿੱਚ ਵਿਗਿਆਨਕ ਚੇਤਨਾ ਦਾ ਪ੍ਰਸਾਰ ਕੋਈ ਆਪ ਮੁਹਾਰੇ ਹੋਣ ਵਾਲਾ ਕੰਮ ਨਹੀਂ ਹੈ। ਲਿਹਾਜ਼ਾ ਵਿਗਿਆਨਕ ਚੇਤਨਾ ਦੇ ਪ੍ਰਸਾਰ ਨੂੰ ਇਕ ਮਿਸ਼ਨ ਦੀ ਤਰ੍ਹਾਂ ਲੈਣਾ ਪਵੇਗਾ। ਜੇਕਰ ਇਸ ਕਾਰਜ ਨੂੰ ਸਕੂਲ ਦੀ ਸਿੱਖਿਆ ਨਾਲ ਜੋੜ ਦਿੱਤਾ ਜਾਵੇ ਤਾਂ ਇਸ ਦੇ ਚੰਗੇ ਨਤੀਜੇ ਸਾਹਮਣੇ ਆ ਸਕਦੇ ਹਨ। ਮਾਨਸਿਕ ਸਿਹਤ ਵਿਭਾਗ ਦੇ ਮੁਖੀ ਇਕਬਾਲ ਸਿੰਘ ਨੇ ਵਿਦਿਆਰਥੀਆਂ ਨੂੰ ਦਲੀਲਾਂ ਦੇ ਕੇ ਆਤਮਾ ਜਾਂ ਭੂਤਾਂ ਪ੍ਰੇਤਾਂ ਦੀ ਅਣਹੋਂਦ ਬਾਰੇ ਜਾਣਕਾਰੀ ਦਿੱਤੀ। ਸਕੂਲ ਮੁਖੀ ਨਰਪਿੰਦਰ ਕੌਰ ਨੇ ਤਰਕਸ਼ੀਲ ਸੁਸਾਇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਡੀਪੀਈ ਬਲਰਾਜ ਸਿੰਘ ਤੇ ਪੰਜਾਬੀ ਅਧਿਆਪਕ ਸਰਦੂਲ ਸਿੰਘ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

AAP opposes post of Chief Secretary in Chandigarh, says – An attempt to weaken Punjab’s Claim

AAP opposes post of Chief Secretary in Chandigarh, says – An attempt to weaken Punja…