nabaz-e-punjab.com

ਪੰਜਾਬ ਗ੍ਰਾਮੀਣ ਬੈਂਕ ਦੀਆਂ ਭਲਾਈ ਸਕੀਮਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 17 ਜੁਲਾਈ
ਪੰਜਾਬ ਗ੍ਰਾਮੀਣ ਬੈਂਕ ਚਨਾਲੋਂ, ਕੁਰਾਲੀ ਵੱਲੋਂ ਪਿੰਡ ਫਤਿਹਗੜ੍ਹ ਵਿਖੇ ਬੈਂਕ ਦੀਆਂ ਵੱਖ ਵੱਖ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ। ਪੰਜਾਬ ਗ੍ਰਾਮੀਣ ਬੈਂਕ ਦੇ ਮੈਨੇਜਰ ਅਸ਼ੀਸ਼ ਵਾਲੀਆ ਨੇ ਦੱਸਿਆ ਕਿ ਇਹ ਪ੍ਰੋਗਰਾਮ ਲੋਕਾਂ ਨੂੰ ਬੈਂਕ ਦੀਆਂ ਵੱਖ ਵੱਖ ਸਕੀਮਾਂ ਬਾਰੇ ਜਾਣਕਾਰੀ ਦੇਣ ਲਈ ਕਰਵਾਇਆ ਗਿਆ। ਇਸ ਦੌਰਾਨ ਆਮ ਲੋਕਾਂ ਨੂੰ ਬੈਂਕ ਦੀਆਂ ਕਿਸਾਨੀ ਕਿੱਤੇ ਨਾਲ ਸਬੰਧਤ, ਹਾਊਸਿੰਗ ਲੋਨ, ਮੋਟਰ ਵਾਹਨ ਲੋਨ, ਐਜੂਕੇਸ਼ਨ ਲੋਨ ਆਦਿ ਵੱਖ ਵੱਖ ਸਕੀਮਾਂ ਬਾਰੇ ਦੱਸਿਆ ਗਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ ਪ੍ਰੀਤਇੰਦਰ ਸਿੰਘ ਮਾਵੀ ਕੋਆਰਡੀਨੇਟਰ ਹਲਕਾ ਖਰੜ ਕਾਂਗਰਸ ਨੇ ਲੋਕਾਂ ਨੂੰ ਬੈਂਕ ਵੱਲੋਂ ਮੁਹੱਈਆ ਕਰਵਾਈਆਂ ਜਾ ਰਹੀਆਂ ਸਕੀਮਾਂ ਦਾ ਫਾਇਦਾ ਲੈਣ ਦੀ ਅਪੀਲ ਕੀਤੀ। ਇਸ ਮੌਕੇ ਸ੍ਰੀਮਤੀ ਨੀਤੂ ਐਫ਼.ਆਈ.ਸੀ ਮੋਹਾਲੀ, ਰੈਲੀਕੇਅਰ ਦੇ ਏਰੀਆ ਮੈਨੇਜਰ ਸੁਲੱਖਣ ਸਿੰਘ, ਕ੍ਰਿਪਾਲ ਸਿੰਘ ਮਾਵੀ, ਸਾਬਕਾ ਸਰਪੰਚ, ਨਾਹਰ ਸਿੰਘ ਮਾਵੀ, ਦਰਬਾਰਾ ਸਿੰਘ ਸਾਬਕਾ ਸਰਪੰਚ, ਮੋਨੀ, ਗੋਲਡੀ, ਜਸਪ੍ਰੀਤ ਸਿੰਘ, ਨਿਰਮਲ ਸਿੰਘ ਤੋਂ ਇਲਾਵਾ ਹੋਰ ਪਿੰਡ ਵਾਸੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ

ਸ਼ਹਿਰ ਵਿੱਚ ਬਾਂਦਰਾਂ ਦੀ ਦਹਿਸ਼ਤ, ਲੋਕ ਭੈਅ-ਭੀਤ, ਘਰਾਂ ਦੇ ਬਨੇਰਿਆਂ ’ਤੇ ਬੈਠੇ ਰਹਿੰਦੇ ਨੇ ਬਾਂਦਰ ਜ਼ਬਰਦਸਤੀ …