ਬੀ.ਐਸ.ਐਚ.ਆਰੀਆ ਸਕੂਲ ਸੋਹਾਣਾ ਵਿੱਚ ਜਾਗਰੂਕਤਾ ਵਰਕਸ਼ਾਪ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਨਵੰਬਰ:
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲੀਸ ਮੁਖੀ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਬੀ.ਐਸ.ਐਚ.ਆਰੀਆ ਸੀਨੀਅਰ ਸੈਕੰਡਰ ਸਕੂਲ ਸੋਹਾਣਾ ਸੈਕਟਰ-78, ਮੁਹਾਲੀ ਵੱਲੋਂ ਬੇਸਿਕ ਫਸਟ ਏਡ, ਰੋਡ ਸੇਫ਼ਟੀ, ਫਾਇਰ ਸੇਫ਼ਟੀ ਅਤੇ ਸਿਹਤ ਸੰਭਾਲ ਸਬੰਧੀ ਜਾਗਰੂਕਤਾ ਕੈਂਪ ਪ੍ਰਿੰਸੀਪਲ ਸ੍ਰੀਮਤੀ ਸੁਨੀਤਾ ਗਰਗ ਦੀ ਸਰਪ੍ਰਸਤੀ ਹੇਠ ਲਗਾਇਆ ਗਿਆ। ਇਸ ਮੌਕੇ ਪਟਿਆਲਾ ਤੋਂ ਆਏ ਟਰੈਫ਼ਿਕ ਮਾਰਸ਼ਲ ਤੇ ਭਾਰਤੀਯ ਰੈੱਡ ਕਰਾਸ ਦੇ ਸੇਵਾਮੁਕਤ ਜ਼ਿਲ੍ਹਾ ਟ੍ਰੇਨਿੰਗ ਅਫ਼ਸਰ ਕਾਕਾ ਰਾਮ ਵਰਮਾ ਅਤੇ ਟਰੈਫ਼ਿਕ ਸਿੱਖਿਆ ਸੈੱਲ ਮੁਹਾਲੀ ਦੇ ਜਨਕ ਰਾਜ ਵੱਲੋਂ ਵਿਦਿਆਰਥੀਆਂ ਨੂੰ ਫਸਟ ਏਡ ਅਤੇ ਆਵਾਜਾਈ ਨਿਯਮਾਂ ਸਬੰਧੀ ਜਾਣਕਾਰੀ ਦਿੱਤੀ।
ਉਨ੍ਹਾਂ ਨੇ ਫਸਟ ਏੇਡ ਦੀ ਏਬੀਸੀਡੀ, ਬੇਹੋਸ਼ੀ, ਦਿਲ ਦਾ ਦੌਰਾ,ਦਿਲ ਦਿਮਾਗ ਬੰਦ ਹੋਣ ਤੇ ਸੀ ਪੀ ਆਰ ਬਾਰੇ ਟ੍ਰੇਨਿੰਗ ਦਿੱਤੀ। ਅੱਗ ਬੁਝਾਓ ਸਿਸਟਮ ਤੇ ਅੱਗ ਬੁਝਾਓ ਸਿਲੰਡਰਾਂ ਦੀ ਵਰਤੋਂ ਬਾਰੇ ਦੱਸਿਆ। ਖੂਨ ਵਗਣ, ਹੱਡੀ ਟੁੱਟਣ ਤੇ ਮਿਰਗੀ ਦਾ ਦੌਰਾ ਪੈਣ ਤੇ ਫਸਟ ਏਡ ਬਾਰੇ ਦੱਸਿਆ। ਸਾਂਝ ਕੇਂਦਰ ਦੇ ਇੰਚਾਰਜ ਏ.ਐਸ.ਆਈ ਨਰਿੰਦਰ ਸਿੰਘ ਅਤੇ ਕਾਂਸਟੇਬਲ ਰਵਨੀਤ ਕੌਰ ਨੇ ਸਾਂਝ ਕੇਂਦਰ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਬਾਰੇ ਦੱਸਿਆ। ਪ੍ਰਿੰਸੀਪਲ ਤੇ ਸਕੂਲ ਮੈਨੇਜਮੈਂਟ ਨੇ ਇਸ ਜ਼ਿੰਦਗੀ ਬਚਾਓ ਟਰੇਨਿੰਗ ਨੂੰ ਬਹੁਤ ਲਾਭਕਾਰੀ ਦੱਸਿਆ, ਬੱਚਿਆਂ ਨੇ ਪ੍ਰਣ ਕੀਤਾ ਕਿ ਉਹ ਦੇਸ਼ ਦੇ ਕਾਨੂੰਨ ਨਿਯਮਾਂ ਤੇ ਅਸੂਲਾਂ ਦੀ ਹਮੇਸ਼ਾ ਪਾਲਣਾ ਕਰਦੇ ਰਹਿਣਗੇ। ਇਸ ਮੌਕੇ ਸਮਾਜ ਸੇਵਕ ਅਮੋਲ ਕੌਰ ਨੇ ਵੀ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਜਾਣਕਾਰੀ ਦਿੰਦਿਆਂ ਨੈਤਿਕਤਾ ਦਾ ਪਾਠ ਪੜ੍ਹਾਇਆ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…