nabaz-e-punjab.com

ਮੁਹਾਲੀ ਵਿੱਚ ਆਯੁਰਵੈਦਿਕ ਕਾਲਜ ਖੋਲ੍ਹਿਆ ਜਾਵੇਗਾ: ਬ੍ਰਹਮ ਮਹਿੰਦਰਾ

ਕੌਮੀ ਆਯੁਰਵੈਦ ਦਿਵਸ ਸਬੰਧੀ ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ ਵਿੱਚ ਕਰਵਾਇਆ ਸਮਾਗਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਨਵੰਬਰ:
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ ਤੇ ਸੂਬੇ ਵਿਚ ਆਯੁਰਵੈਦ ਨੂੰ ਪ੍ਰਫੁੱਲਤ ਕਰਨ ਲਈ ਵੀ ਵਿਸ਼ੇਸ਼ ਕਦਮ ਚੁੱਕੇ ਜਾ ਰਹੇ ਹਨ। ਇਸੇ ਤਹਿਤ ਹੀ ਮੁਹਾਲੀ ਵਿਚ ਇੱਕ ਆਯੁਰਵੈਦਿਕ ਕਾਲਜ ਅਤੇ ਫਾਰਮੈਸੀ ਖੋਲ੍ਹੀ ਜਾਵੇਗੀ। ਇਸ ਦੇ ਨਾਲ-ਨਾਲ ਆਯੁਰਵੈਦ ਯੂਨੀਵਰਸਿਟੀ ਦਾ ਉਪ ਕੁਲਪਤੀ ਵੀ ਕਿਸੇ ਆਯੁਰਵੇਦ ਆਚਾਰਿਆ ਨੂੰ ਲਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੇ ਡਾਇਰੈਕਟੋਰੇਟ ਆਫ਼ ਆਯੁਰਵੇਦ ਪੰਜਾਬ, ਬੋਰਡ ਆਫ਼ ਆਯੁਰਵੇਦਿਕ ਐਂਡ ਯੂਨਾਨੀ ਸਿਸਟਮਜ਼ ਆਫ ਮੈਡੀਸਨ ਪੰਜਾਬ, ਪੰਜਾਬ ਸਟੇਟ ਫੈਕਲਟੀ ਆਫ਼ ਆਯੁਰਵੇਦਿਕ ਐਂਡ ਯੂਨਾਨੀ ਸਿਸਟਮਜ਼ ਆਫ ਮੈਡੀਸਨਜ਼ ਵਲੋਂ ਕੌਮੀ ਆਯੁਰਵੇਦ ਦਿਵਸ-ਕਮ-ਧਨਵੰਤਰੀ ਦਿਵਸ ਸਬੰਧੀ ਰਤਨ ਪ੍ਰੋਫੈਸ਼ਨਲ ਕਾਲਜ ਸੋਹਾਣਾ ਵਿੱਚ ਕਰਵਾਏ ਸਮਾਗਮ ਨੂੰ ਸੰਬੋਧਨ ਕਰਦਿਆਂ ਕੀਤਾ। ਸਮਾਗਮ ਦੀ ਪ੍ਰਧਾਨਗੀ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤੀ।
ਸਿਹਤ ਮੰਤਰੀ ਨੇ ਕਿਹਾ ਕਿ ਪਿਛਲੇ ਸਾਲਾਂ ਦੌਰਾਨ ਸੂਬੇ ਵਿਚ ਆਯੁਰਵੇਦ ਇਲਾਜ਼ ਪ੍ਰਣਾਲੀ ਕਾਫੀ ਪੱਛੜ ਗਈ ਸੀ। ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰ ਨੇ ਇਸ ਵੱਲ ਵਿਸ਼ੇਸ਼ ਧਿਆਨ ਦਿੱਤਾ ਹੈ ਅਤੇ ਆਯੁਰਵੈਦ ਨਾਲ ਸਬੰਧਤ ਅਦਾਰਿਆਂ ਨੂੰ ਅਪਗਰੇਡ ਕੀਤਾ ਜਾ ਰਿਹਾ ਹੈ। ਇਨ੍ਹਾਂ ਉਪਰਾਲਿਆਂ ਤਹਿਤ ਹੀ ਪਟਿਆਲਾ ਸਥਿਤ ਆਯੁਰਵੈਦਿਕ ਕਾਲਜ ਨੂੰ ਯੂਨੀਵਰਸਿਟੀ ਦਾ ਕਾਨਸਟੀਚਿਊਟ ਕਾਲਜ ਬਣਾਇਆ ਗਿਆ ਹੈ। ਆਯੁਰਵੈਦਿਕ ਅਦਾਰਿਆਂ ਨਾਲ ਸਬੰਧਤ ਅਮਲੇ ਦੀਆਂ ਲੰਮੇ ਸਮੇਂ ਤੋਂ ਰੁਕੀਆਂ ਤਰੱਕੀਆਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਪਟਿਆਲਾ ਸਥਿਤ ਆਯੁਰਵੈਦਿਕ ਫਾਰਮੇਸੀ ਨੂੰ ਵੀ ਮੁੜ ਸੁਰਜੀਤ ਕੀਤਾ ਜਾਵੇਗਾ।
ਇਸ ਤੋਂ ਪਹਿਲਾਂ ਸਮਾਗਮ ਨੂੰ ਸੰਬੋਧਨ ਕਰਦਿਆਂ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਸਾਨੂੰ ਆਪਣੇ ਵਿਰਸੇ ਦਾ ਲੜ ਨਹੀਂ ਛੱਡਣਾ ਚਾਹੀਦਾ ਤੇ ਆਯੁਰਵੈਦ ਨੂੰ ਆਪਣੀ ਜਿੰਦਗੀ ਦਾ ਅੰਗ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਆਯੁਰਵੈਦ ਚੰਗੀ ਜ਼ਿੰਦਗੀ ਜਿਊਣ ਸਬੰਧੀ ਅਹਿਮ ਯੋਗਦਾਨ ਪਾ ਸਕਦਾ ਹੈ। ਆਯੁਰਵੈਦ ਦੇ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਲਈ ਜਿਨ੍ਹਾਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਜਿਨ੍ਹਾਂ ਵਿੱਚ ਡਾ. ਵਿਜੇ ਕੁਮਾਰ ਜੈਨ ਫਿਰੋਜ਼ਪੁਰ, ਡਾ. ਸਤਿੰਦਰ ਕੁਮਾਰ ਕੱਕੜ ਲੁਧਿਆਣਾ, ਡਾ. ਹਿਤੇਂਦਰ ਸੂਰੀ ਫਤਿਹਗੜ੍ਹ ਸਾਹਿਬ, ਡਾ. ਅੰਮ੍ਰਿਤਪਾਲ ਸਿੰਘ ਪਟਿਆਲਾ, ਡਾ. ਇੰਦਰਜੀਤ ਕੌਰ ਚੰਡੀਗੜ੍ਹ, ਡਾ. ਹਰਵਿੰਦਰ ਗਰੋਵਰ ਪਟਿਆਲਾ, ਡਾ. ਸ਼ਸ਼ੀ ਕੇ ਪੁਰੀ ਹੁਸ਼ਿਆਰਪੁਰ, ਡਾ. ਕੁਲਵੰਤ ਰਾਏ ਜੈਨ ਮੁਕਤਸਰ, ਉਪਵੈਦ ਸ੍ਰੀ ਕੁਲਦੀਪ ਸਿੰਘ ਢੀਂਡਸਾ ਪਟਿਆਲਾ ਅਤੇ ਉਪਵੈਦ ਰਾਜ ਬਹਾਦਰ ਸਿੰਘ ਫਤਿਹਗੜ੍ਹ ਸਾਹਿਬ ਸ਼ਾਮਲ ਸਨ। ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਅਮਰਦੀਪ ਸਿੰਘ ਚੀਮਾ ਨੇ ਵੀ ਆਪਣੇ ਵਿਚਾਰ ਸਾਂਝੇ ਕੀਤੇ।
ਇਸ ਮੌਕੇ ਵਿਭਾਗ ਦੇ ਡਾਇਰੈਕਟਰ ਡਾ. ਰਾਕੇਸ਼ ਸ਼ਰਮਾ, ਡਾ. ਅਵਨੀਸ਼ ਕੁਮਾਰ, ਰਜਿਸਟਰਾਰ ਡਾ. ਸੰਜੀਵ ਗੋਇਲ, ਜ਼ਿਲ੍ਹਾ ਆਯੁਰਵੈਦ ਅਫ਼ਸਰ ਡਾ. ਚੰਦਨ ਕੌਸ਼ਲ, ਪ੍ਰਧਾਨ ਉਪਵੈਦ ਮੁਹਾਲੀ ਤੇਜਿੰਦਰ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…