ਆਜ਼ਾਦ ਗਰੁੱਪ ਵੱਲੋਂ ਮੁਹਾਲੀ ਸ਼ਹਿਰ ਨੂੰ ਸੈਨੇਟਾਈਜ਼ ਕਰਨ ਦਾ ਕੰਮ ਲਗਾਤਾਰ ਜਾਰੀ

ਸ਼ਹਿਰ ਵਾਸੀਆਂ ਦੀ ਸਹੂਲਤ ਲਈ ਕੰਮ ਕਰਨ ਨੂੰ ਪਹਿਲ ਦਿੱਤੀ ਜਾਵੇਗੀ: ਰਾਜਬੀਰ ਕੌਰ ਗਿੱਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਮਈ:
ਕਰੋਨਾ ਮਹਾਮਾਰੀ ਦੇ ਖ਼ਿਲਾਫ਼ ਆਜ਼ਾਦ ਗਰੁੱਪ ਦੇ ਮੁਖੀ ਅਤੇ ਸਾਬਕਾ ਮੇਅਰ ਕੁਲਵੰਤ ਸਿੰਘ ਵੱਲੋਂ ਮੁਹਾਲੀ ਵਿੱਚ ਸ਼ੁਰੂ ਕਰਵਾਈ ਗਈ ਸੈਨੇਟਾਈਜਸ਼ਨ ਮੁਹਿੰਮ ਦਾ ਕੰਮ ਜ਼ੋਰ ਫੜ ਗਿਆ ਹੈ। ਇਸ ਮੁਹਿੰਮ ਦੇ ਤਹਿਤ ਵੱਖ-ਵੱਖ ਫੇਜ਼ਾਂ ਵਿੱਚ ਸੈਨੇਟਾਈਜਸ਼ਨ ਕਰਵਾਈ ਜਾ ਰਹੀ ਹੈ। ਇਸ ਸਬੰਧੀ ਅੱਜ ਰਾਜਵੀਰ ਕੌਰ ਗਿੱਲ ਕੌਂਸਲਰ ਦੀ ਅਗਵਾਈ ਹੇਠ ਫੇਜ਼-10 ਰਿਹਾਇਸ਼ੀ ਅਤੇ ਕਮਰਸ਼ੀਅਲ ਖੇਤਰ ਨੂੰ ਸੈਨੇਟਾਈਜ਼ ਕੀਤਾ ਗਿਆ। ਬੀਬਾ ਰਾਜਵੀਰ ਕੌਰ ਗਿੱਲ ਨੇ ਕਿਹਾ ਕਿ ਫੇਜ਼-10 ਨਾਲ ਸਬੰਧਤ ਰਿਹਾਇਸ਼ੀ ਅਤੇ ਕਮਰਸ਼ੀਅਲ ਖੇਤਰ ਵਿੱਚ ਸੈਨੇਟਾਈਜਸ਼ਨ ਦਾ ਕੰਮ ਕਰਵਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਜ਼ਾਦ ਗਰੁੱਪ ਵੱਲੋਂ ਕਰੋਨਾ ਵਿਰੁੱਧ ਲੜਾਈ ਲੜ ਰਹੇ ਮਰੀਜ਼ਾਂ ਦੀਆਂ ਲੋੜਾਂ ਅਤੇ ਹੋਰ ਜ਼ਰੂਰਤਾਂ ਦਾ ਵੀ ਧਿਆਨ ਰੱਖਿਆ ਜਾ ਰਿਹਾ ਹੈ ਅਤੇ ਕੋਈ ਵੀ ਵਿਅਕਤੀ ਉਨ੍ਹਾਂ ਨਾਲ ਕਿਸੇ ਵੀ ਸਮੇਂ ਆਜ਼ਾਦ ਗਰੁੱਪ ਦੇ ਮੁਹਾਲੀ ਦੇ ਸੈਕਟਰ-79 ਵਿਖੇ ਸਥਿਤ ਦਫ਼ਤਰ ਵਿੱਚ ਸੰਪਰਕ ਕਰ ਸਕਦਾ ਹੈ।
ਇਸ ਮੌਕੇ ਗੱਲ ਕਰਦਿਆਂ ਆਜ਼ਾਦ ਗਰੁੱਪ ਦੇ ਆਗੂਆਂ ਬਲਰਾਜ ਸਿੰਘ ਅਤੇ ਸਿਮਰਤ ਸਿੰਘ ਨੇ ਦੱਸਿਆ ਕਿ ਕਵਿਡ ਦੂਜੀ ਲਹਿਰ ਦੇ ਮੱਦੇਨਜ਼ਰ ਵਧ ਰਹੇ ਮਾਮਲਿਆਂ ਨੂੰ ਧਿਆਨ ਵਿਚ ਰੱਖਦਿਆਂ ਨਗਰ ਨਿਗਮ ਵੱਲੋਂ ਸ਼ਹਿਰ ਵਿੱਚ ਸੈਨੇਟਾਈਜਸਨ ਨਹੀਂ ਕਰਵਾਈ ਗਈ। ਪਰੰਤੂ ਵਸਨੀਕਾਂ ਦੀ ਮੰਗ ਅਤੇ ਆਜ਼ਾਦ ਗਰੁੱਪ ਵੱਲੋਂ ਸ਼ਹਿਰ ਵਿੱਚ ਸੈਨੇਟਾਈਜਸ਼ਨ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੌਕੇ ਫੂਲਰਾਜ ਸਿੰਘ, ਆਰਪੀ ਸ਼ਰਮਾ, ਤਰਨਜੀਤ ਸਿੰਘ ਡਾ. ਸੁਮਿਤ ਸੋਢੀ, ਰਾਜਬੀਰ ਕੌਰ ਗਿੱਲ ਕੌਂਸਲਰ ਵਾਰਡ ਨੰਬਰ-17, ਸਮਾਜ ਸੇਵੀ ਆਗੂ ਬਲਰਾਜ ਸਿੰਘ ਗਿੱਲ, ਸਿਮਰਤ ਗਿੱਲ, ਐੱਸਬੀਐੱਸ ਢਿੱਲੋਂ, ਐਸਬੀਐਸ ਬੈਂਸ, ਜਸਬੀਰ ਸਿੰਘ, ਰਾਜੀਵ ਕੁਮਾਰ, ਪਰਮ ਸਿੰਘ, ਰਾਹੁਲ ਕੁਮਾਰ, ਲਖਵੀਰ ਸਿੰਘ, ਜਸਬੀਰ ਸਿੰਘ ਅਤੇ ਰਿੱਕੀ ਸ਼ਰਮਾ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…