
ਆਜ਼ਾਦ ਗਰੁੱਪ ਦੇ ਮੁਖੀ ਨੇ ਜਗਤਪੁਰਾ ਕਲੋਨੀ ਵਿੱਚ ਲੋੜਵੰਦ ਅੌਰਤਾਂ ਨੂੰ ਸੂਟ ਵੰਡੇ
ਪਿਛਲੇ 15 ਸਾਲਾਂ ਵਿੱਚ ਸਿੱਧੂ ਨੇ ਕਦੇ ਜਗਤਪੁਰਾ ਕਲੋਨੀ ਦੇ ਵਸਨੀਕਾਂ ਦੀ ਸਾਰ ਨਹੀਂ ਲਈ: ਕੁਲਵੰਤ ਸਿੰਘ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਦਸੰਬਰ:
ਆਜ਼ਾਦ ਗਰੁੱਪ ਦੇ ਸੰਸਥਾਪਕ ਅਤੇ ਮੁਹਾਲੀ ਦੇ ਸਾਬਕਾ ਮੇਅਰ ਕੁਲਵੰਤ ਸਿੰਘ ਨੇ ਜਗਤਪੁਰਾ ਕਲੋਨੀ ਵਿੱਚ ਲੋੜਵੰਦ ਪਰਿਵਾਰਾਂ ਦੀਆਂ ਅੌਰਤਾਂ ਨੂੰ ਸੂਟ ਵੰਡੇ ਅਤੇ ਕਲੋਨੀ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੁਲਵੰਤ ਸਿੰਘ ਨੇ ਕਿਹਾ ਕਿ ਸਥਾਨਕ ਵਿਧਾਇਕ ਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿਛਲੇ 15 ਸਾਲਾਂ ਵਿੱਚ ਕਦੇ ਜਗਤਪੁਰਾ ਕਲੋਨੀ ਦੇ ਵਸਨੀਕਾਂ ਦੀ ਸਾਰ ਤੱਕ ਨਹੀਂ ਲਈ ਹੈ। ਜਿਸ ਕਾਰਨ ਇੱਥੇ ਰਹਿੰਦੇ ਪਰਿਵਾਰ ਨਰਕ ਭੋਗਣ ਲਈ ਮਜਬੂਰ ਹਨ।
ਸਾਬਕਾ ਮੇਅਰ ਨੇ ਕਿਹਾ ਕਿ ਕਲੋਨੀ ਦੇ ਵਸਨੀਕ ਪੀਣ ਵਾਲੇ ਸ਼ੁੱਧ ਪਾਣੀ, ਬਿਜਲੀ ਅਤੇ ਗਲੀਆਂ-ਨਾਲੀਆਂ ਦੀ ਮੁਰੰਮਤ ਕਰਵਾਉਣ ਲਈ ਲੰਮੇ ਸਮੇਂ ਤੋਂ ਸਰਕਾਰਾਂ ਦੇ ਤਰਲੇ ਕੱਢਦੇ ਆ ਰਹੇ ਹਨ ਪ੍ਰੰਤੂ ਹੁਕਮਰਾਨਾਂ ਨੇ ਪਿਛਲੇ ਡੇਢ ਦਹਾਕੇ ਵਿੱਚ ਇਨ੍ਹਾਂ ਗਰੀਬ ਲੋਕਾਂ ਦੀ ਬਾਂਹ ਨਹੀਂ ਫੜੀ। ਉਨ੍ਹਾਂ ਕਿਹਾ ਕਿ ਉਹ ਲਗਾਤਾਰ ਇਲਾਕੇ ਦੇ ਲੋਕਾਂ ਦੇ ਸੰਪਰਕ ਵਿੱਚ ਹਨ। ਉਹ ਸ਼ਹਿਰੀ ਖੇਤਰ ਸਮੇਤ ਪਿੰਡਾਂ ਅਤੇ ਕਲੋਨੀਆਂ ਵਿੱਚ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁਹਾਲੀ ਹਲਕੇ ਦੇ ਲੋਕ ਬੁਨਿਆਦੀ ਸਹੂਲਤਾਂ ਨੂੰ ਤਰਸ ਰਹੇ ਹਨ ਅਤੇ ਝੂਠੇ ਲਾਰਿਆਂ ਤੋਂ ਬਿਨਾਂ ਲੋਕਾਂ ਦੇ ਪੱਲੇ ਕੁੱਝ ਨਹੀਂ ਪਿਆ। ਉਨ੍ਹਾਂ ਕਿਹਾ ਕਿ ਜੇਕਰ ਇਸ ਵਾਰ ਉਨ੍ਹਾਂ ਨੂੰ ਵਿਧਾਨ ਸਭਾ ਵਿੱਚ ਜਾਣ ਦਾ ਮੌਕਾ ਮਿਲਿਆ ਤਾਂ ਪਹਿਲ ਦੇ ਆਧਾਰ ’ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।
ਇਸ ਮੌਕੇ ਸ੍ਰੀਮਤੀ ਅੰਜਲੀ, ਰਣਜੀਤ ਸਿੰਘ ਰਾਣਾ, ਰਾਜੇਸ਼ ਕੁਮਾਰ, ਬਲਵੀਰ ਸਿੰਘ, ਧੀਰਜ ਕੁਮਾਰ ਗੋਰੀ, ਮਨਿੰਦਰ ਸਿੰਘ, ਨਾਜ਼ਰ ਸਿੰਘ, ਗੁਰਮੀਤ ਸਿੰਘ, ਆਜ਼ਾਦ ਕੌਂਸਲਰ ਗੁਰਮੀਤ ਕੌਰ ਤੇ ਰਮਨਪ੍ਰੀਤ ਕੌਰ ਕੁੰਭੜਾ, ਸਾਬਕਾ ਕੌਂਸਲਰ ਆਰਪੀ ਸ਼ਰਮਾ, ਬਲਰਾਜ ਸਿੰਘ ਗਿੱਲ, ਹਰਬਿੰਦਰ ਸਿੰਘ, ਹਰਮੇਸ਼ ਸਿੰਘ ਕੁੰਭੜਾ, ਅਕਬਿੰਦਰ ਸਿੰਘ ਗੋਸਲ, ਕੁਲਦੀਪ ਸਿੰਘ, ਸੁਮਿਤ ਸੋਢੀ, ਸੋਨੂ ਸੋਢੀ, ਅਰੁਣ ਗੋਇਲ, ਰਜਨੀ ਗੋਇਲ, ਤਰਨਜੀਤ ਸਿੰਘ, ਐਚਐਸ ਬਰਾੜ ਅਤੇ ਜੀਐਸ ਗਰੇਵਾਲ ਹਾਜ਼ਰ ਸਨ।