Share on Facebook Share on Twitter Share on Google+ Share on Pinterest Share on Linkedin ਵੱਡੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਫਰਵਰੀ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸਰਬੰਸਦਾਨੀ ਦੇ ਵੱਡੇ ਪੱੁਤਰ ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਜਨਮ ਦਿਹਾੜੇ ਦੇ ਖੁਸ਼ੀ ਵਿੱਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਇਸ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਧਾਰਮਿਕ ਸਮਾਗਮ ਵਿੱਚ ਭਾਈ ਕਰਮ ਸਿੰਘ ਖਾਲਸਾ ਦੇ ਇੰਟਰਨੈਸ਼ਨਲ ਪੰਥਕ ਢਾਡੀ ਜੱਥੇ ਨੇ ਵੱਡੇ ਸਪੱੁਤਰ ਸਾਹਿਬਜ਼ਾਦਾ ਅਜੀਤ ਸਿੰਘ ਜੀ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਢਾਡੀ ਵਾਰਾਂ ਵਿੱਚ ਵਿਸਥਾਰ ਸਹਿਤ ਸੁਣਾਇਆ । ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਵਾਲਿਆਂ ਨੇ ਸਾਹਿਬਜ਼ਾਦਾ ਅਜੀਤ ਸਿੰਘ ਜੀ ਧਰਮ ਦੀ ਆਜ਼ਾਦੀ ਖਾਤਰ ਛੋਟੀ ਉਮਰੇ ਪ੍ਰਾਪਤ ਕੀਤੀ, ਅਦੁੱਤੀ ਅਤੇ ਲਾਸਾਨੀ ਸ਼ਹਾਦਤ ਦਾ ਪੂਰਾ ਪ੍ਰਸੰਗ ਸੰਗਤਾਂ ਨੂੰ ਸਰਵਣ ਕਰਾਇਆ, ਭਾਈ ਨਿਸ਼ਾਨ ਸਿੰਘ ਦੇ ਜੱਥੇ ਨੇ ਆਪਣੇ ਰਸ ਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਭਾਈ ਬਹਾਦਰ ਸਿੰਘ ਸੇਵਕ, ਭਾਈ ਮਹਿੰਦਰ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਭਾਈ ਕੁਲਦੀਪ ਸਿੰਘ, ਸ਼ੇਰ ਏ ਪੰਜਾਬ ਕਵੀਸ਼ਰੀ ਜੱਥਾ, ਭਾਈ ਪ੍ਰਿਤਪਾਲ ਸਿੰਘ, ਭਾਈ ਗੁਰਿੰਦਰ ਸਿੰਘ, ਭਾਈ ਕੁਲਤਾਰ ਸਿੰਘ, ਭਾਈ ਸੁਖਦੇਵ ਸਿੰਘ, ਭਾਈ ਹਰਜਿੰਦਰ ਸਿੰਘ ਸਮੇਤ ਗੁਰਦੁਆਰਾ ਸਿੰਘ ਸ਼ਹੀਦਾਂ ਦੇ ਹਜ਼ੂਰੀ ਜੱਥੇ ਭਾਈ ਜਤਿੰਦਰ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਨੀਤਿਨ ਸਿੰਘ, ਭਾਈ ਹਰਬਖ਼ਸ਼ ਸਿੰਘ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜੱਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ । ਜਨਮ ਦਿਹਾੜੇ ਦੇ ਖੁਸ਼ੀ ਵਿੱਚ ਦਰਬਾਰ ਸਾਹਿਬ ਜੀ ਦੀ ਅੰਦਰੋਂ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ ਸੀ। ਹਜ਼ਾਰਾਂ ਸੰਗਤਾਂ ਨੇ ਇਸ ਦਿਹਾੜੇ ਤੇ ਇਸ ਅਸਥਾਨ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ। ਗੁਰੂ ਕਾ ਲੰਗਰ ਇਸ ਮੌਕੇ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ