ਬਾਬਾ ਬਹਾਲਪੁਰ ਵੱਲੋਂ ਲੋੜਵੰਦ ਪਰਿਵਾਰ ਦੀ ਲੜਕੀ ਨੂੰ ਅਲਮਾਰੀ ਭੇਂਟ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 23 ਮਾਰਚ:
ਉੱਘੇ ਸਮਾਜ ਸੇਵੀ ਬਾਬਾ ਲਾਭ ਸਿੰਘ ਬਹਾਲਪੁਰ ਵਾਲਿਆਂ ਵੱਲੋਂ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਅਲਮਾਰੀ ਭੇਂਟ ਕੀਤੀ ਗਈ। ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਬਾਬਾ ਲਾਭ ਸਿੰਘ ਬਹਾਲਪੁਰ ਵਾਲਿਆਂ ਨੇ ਕਿਹਾ ਕਿ ਸਮਾਜ ਵਿਚ ਧੀਆਂ ਨੂੰ ਪੁੱਤਾਂ ਦੇ ਬਰਾਬਰ ਮਾਣ ਸਨਮਾਨ ਦੇਣਾ ਸਾਡੇ ਸਮਾਜ ਦਾ ਫਰਜ਼ ਬਣਦਾ ਹੈ ਪਰ ਕੁਝ ਲੋਕ ਧੀਆਂ ਨੂੰ ਬੋਝ ਸਮਝਦੇ ਹਨ ਅਤੇ ਕਈ ਵਾਰ ਧੀਆਂ ਨੂੰ ਕੁੱਖਾਂ ਵਿਚ ਮਾਰ ਦਿੱਤਾ ਜਾਂਦਾ ਹੈ ਜੋ ਕਿ ਬਹੁਤ ਹੀ ਦੁਖਦਾਈ ਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਉਹ ਪਿਛਲੇ ਲੰਮੇ ਸਮੇਂ ਤੋਂ ਲੜੀਵਾਰ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਤੇ ਘਰੇਲੂ ਸਮਾਨ ਦੇਣ ਦਾ ਉਪਰਾਲਾ ਕਰਦੇ ਆ ਰਹੇ ਹਨ ਤਾਂ ਜੋ ਲੋੜਵੰਦ ਪਰਿਵਾਰਾਂ ਦੀਆਂ ਧੀਆਂਦੇ ਵਿਆਹ ਅਸ਼ਾਨੀ ਨਾਲ ਹੋ ਸਕਣ। ਇਸ ਮੌਕੇ ਬਾਬਾ ਲਾਭ ਸਿੰਘ ਬਹਾਲਪੁਰ ਨੇ ਇੱਕ ਲੋੜਵੰਦ ਪਰਿਵਾਰ ਦੀ ਲੜਕੀ ਦੇ ਵਿਆਹ ਮੌਕੇ ਅਲਮਾਰੀ ਭੇਂਟ ਕਰਦਿਆਂ ਲੜਕੀ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਜਗਤਾਰ ਸਿੰਘ ਗੰਧੋਂ, ਲਾਡੀ ਦੁਸਾਰਨਾ, ਲਖਵੀਰ ਸਿੰਘ ਲਾਡੀ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Social

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…