Share on Facebook Share on Twitter Share on Google+ Share on Pinterest Share on Linkedin ਬਾਬਾ ਬੰਦਾ ਸਿੰਘ ਬਹਾਦਰ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿੱਚ ਸਮਾਗਮ ਕਰਵਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਮਾਰਚ: ਸਿੱਖ ਕੌਮ ਦੇ ਮਹਾਨ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਅਤੇ ਸਮੂਹ ਸ਼ਹੀਦ ਸਿੰਘਾਂ ਦੀ ਨਿੱਘੀ ਯਾਦ ਵਿੱਚ ਇੱਥੋਂ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਢੱਕੀ ਸਾਹਿਬ ਸੈਕਟਰ-82 (ਪਿੰਡ ਮਨੌਲੀ) ਵਿੱਚ ਇਲਾਕੇ ਦੀ ਸਮੁੱਚੀ ਸੰਗਤ ਵੱਲੋਂ ਮਿਲ ਕੇ ਸੰਤ ਮਹਿੰਦਰ ਸਿੰਘ ਲੰਬਿਆਂ ਸਾਹਿਬ ਵਾਲਿਆਂ ਦੀ ਅਗਵਾਈ ਹੇਠ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮੁਹਾਲੀ ਸ਼ਹਿਰ ਅਤੇ ਆਸ ਪਾਸ ਇਲਾਕੇ ਦੀ ਸੰਗਤ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ। ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਗੁਰਬਾਣੀ ਕੀਰਤਨ ਚੱਲਿਆਂ। ਇਸ ਮੌਕੇ ਸੰਤ ਮਹਿੰਦਰ ਸਿੰਘ ਲੰਬਿਆਂ ਵਾਲੇ, ਬਾਬਾ ਸੁਰਿੰਦਰ ਸਿੰਘ ਧੰਨਾ ਭਗਤ ਵਾਲੇ, ਬਾਬਾ ਦਰਸ਼ਨ ਸਿੰਘ ਰੁੜਕਾ ਵਾਲੇ, ਭਾਈ ਅਮਰਾਓ ਸਿੰਘ, ਭਾਈ ਗੁਰਪ੍ਰੀਤ ਸਿੰਘ ਸੰਤਸਰ ਵਾਲੇ, ਢਾਡੀ ਗੁਰਨਾਮ ਸਿੰਘ ਮੋਹੀ, ਕਵੀਸ਼ਰੀ ਜਥਾ ਭਾਈ ਗੁਰਮੀਤ ਸਿੰਘ ਝਾਂਮਪੁਰ ਵਾਲੇ, ਭਾਈ ਮਨਜਿੰਦਰ ਸਿੰਘ ਹਜ਼ੂਰੀ ਰਾਗੀ, ਬਾਬਾ ਕੁਲਦੀਪ ਸਿੰਘ ਮੁਜਾਰੀ ਵਾਲੇ, ਜਥੇਦਾਰ ਸੁਖਦੀਪ ਸਿੰਘ ਈਸੜੂ ਵਾਲੇ, ਬਲਜੀਤ ਸਿੰਘ ਸਾਲਾਪੁਰ ਵਾਲਿਆਂ ਸਮੇਤ ਹੋਰ ਵੱਖ ਵੱਖ ਰਾਗੀ ਢਾਡੀ ਅਤੇ ਕੀਰਤਨੀ ਜਥਿਆਂ ਨੇ ਕਥਾ, ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਵੱਖ ਵੱਖ ਬੁਲਾਰਿਆਂ ਨੇ ਕੌਮ ਦੇ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਦੇ ਜੀਵਨ ਫ਼ਲਸਫ਼ੇ ਅਤੇ ਉਨ੍ਹਾਂ ਵੱਲੋਂ ਚੱਪੜਚਿੜੀ ਦੇ ਮੈਦਾਨ ਵਿੱਚ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਾਰ ਕੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁੱਜਰ ਕੌਰ ਜੀ ਅਦੁੱਤੀ ਤੇ ਲਾਸਾਨੀ ਸ਼ਹਾਦਤ ਦਾ ਬਦਲਾ ਲੈਣ ਅਤੇ ਪਹਿਲੇ ਸਿੱਖ ਰਾਜ ਦੀ ਸਥਾਪਨਾ ਕਰਨਾ ਅਤੇ ਬੇਜ਼ਮੀਨੇ ਲੋਕਾਂ ਨੂੰ ਜ਼ਮੀਨਾਂ ਦੇ ਮਾਲਕ ਬਣਾਉਣ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਅਖੀਰ ਵਿੱਚ ਸੰਤ ਮਹਿੰਦਰ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ ਅਤੇ ਸੰਗਤਾਂ ਦਾ ਧੰਨਵਾਦ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ