ਬਾਬਾ ਬੰਦਾ ਸਿੰਘ ਬਹਾਦਰ ਖਰੜ-ਬਨੂੜ ਮੁੱਖ ਮਾਰਗ ’ਤੇ ਡਰੇਨ ਦੀ ਸਫ਼ਾਈ ਦਾ ਕੰਮ ਮੁਕੰਮਲ: ਡੀਸੀ

ਇਲਾਕੇ ਦੇ ਲੋਕਾਂ ਤੇ ਰਾਹਗੀਰਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 3 ਮਈ:
ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਬੰਦਾ ਸਿੰਘ ਬਹਾਦਰ ਖਰੜ-ਬਨੂੜ ਸਟੇਟ ਹਾਈਵੇਅ ਦੇ ਦੋਵੇਂ ਪਾਸੇ ਗੰਦੇ ਪਾਣੀ ਦੀ ਨਿਕਾਸੀ ਲਈ ਬਣੇ ਡਰੇਨ ਦੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਮੁਹਾਲੀ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਕਿਹਾ ਕਿ ਕਿ ਲਾਂਡਰਾਂ ਤੋਂ ਖਰੜ ਅਤੇ ਲਾਂਡਰਾਂ ਤੋਂ ਬਨੂੜ ਹਾਈਵੇਅ ’ਤੇ ਪਾਣੀ ਦੀ ਨਿਕਾਸੀ ਬੰਦ ਹੋਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸ਼ਿਕਾਇਤ ਮਿਲੀ ਸੀ। ਪਿਛਲੇ ਕੁਝ ਸਮੇਂ ਤੋਂ ਪਲਾਸਟਿਕ, ਬੋਤਲਾਂ, ਪੌਲੀਥੀਨ ਸਮੇਤ ਮਲਬਾ ਆਦਿ ਸੁੱਟੇ ਜਾਣ ਕਾਰਨ ਡਰੇਨ ਬੰਦ ਹੋ ਗਈ ਸੀ। ਜਿਸ ਕਾਰਨ ਡਰੇਨ ਦੀ ਸਫ਼ਾਈ ਲਈ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਸਨ।
ਸ੍ਰੀਮਤੀ ਜੈਨ ਨੇ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਵੱਲੋਂ ਡਰੇਨ ਦੀ ਸਫ਼ਾਈ ਦਾ ਕੰਮ ਖੂਨੀ ਮਾਜਰਾ ਤੋਂ ਪਿੰਡ ਭਾਗੋਮਾਜਰਾ ਦੀ ਹੱਦ ਜਿੱਥੇ ਆਰਸੀਸੀ ਡਰੇਨ ਖ਼ਤਮ ਹੁੰਦੀ ਹੈ, ਤੱਕ ਕੀਤਾ ਗਿਆ ਹੈ। ਇਸ ਕੰਮ ਨੂੰ ਨੇਪਰੇ ਚਾੜ੍ਹਨ ਲਈ ਜੇਸੀਬੀ ਅਤੇ ਟਰੈਕਟਰ ਜੁਟਾਏ ਗਏ। ਆਰਸੀਸੀ ਡਰੇਨ ਦੀ ਸਫ਼ਾਈ ਦੌਰਾਨ ਸੁਰੱਖਿਆ ਦੇ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਡਰੇਨ ਦੀ ਦੋਵੇਂ ਪਾਸਿਓਂ ਲਗਪਗ 12 ਕਿੱਲੋਮੀਟਰ ਦੀ ਸਫ਼ਾਈ ਕੀਤੀ ਗਈ ਹੈ। ਕੁੱਲ ਲੰਬਾਈ ’ਚੋਂ ਜਿੱਥੇ ਇਹ ਸੰਭਵ ਸੀ, ਕੰਮ ਦਿਨ ਵਿੱਚ ਕੀਤਾ ਗਿਆ ਸੀ। ਜਦੋਂਕਿ ਜ਼ਿਆਦਾ ਭੀੜ-ਭੜੱਕੇ ਵਾਲੇ ਖੇਤਰਾਂ ਵਿੱਚ ਇਹ ਕੰਮ ਰਾਤ ਨੂੰ ਕੀਤਾ ਗਿਆ। ਡੀਸੀ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਅਣਥੱਕ ਯਤਨ ਕਰ ਰਿਹਾ ਹੈ ਅਤੇ ਸਮੱਸਿਆਵਾਂ ਦੇ ਹੱਲ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

Load More Related Articles

Check Also

ਪੰਜਾਬ ਪੁਲੀਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ‘ਵਰਲਡ ਅਸਥਮਾ ਡੇਅ ’ਤੇ ਸੈਮੀਨਾਰ

ਪੰਜਾਬ ਪੁਲੀਸ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਵੱਲੋਂ ‘ਵਰਲਡ ਅਸਥਮਾ ਡੇਅ ’ਤੇ ਸੈਮੀਨਾਰ ਹਸਪਤਾਲ ਦੀ ਟੀਮ ਵੱਲੋਂ…