ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸਨ ਨੇ ‘ਸਰਹਿੰਦ ਫਤਿਹ ਦਿਵਸ’ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਈ:
ਬਾਬਾ ਬੰਦਾ ਸਿੰਘ ਬਹਾਦਰ ਇੰਟਰ ਨੈਸ਼ਨਲ ਫਾਉਂਡੇਸਨ ਵੱਲੋਂ ਵੀਰਵਾਰ ਨੂੰ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਫਤਿਹ-ਏ-ਜੰਗ ਚੱਪੜਚਿੜੀ ਵਿੱਚ ਵੱਖਰੇ ਤੌਰ ’ਤੇ ਸਰਹਿੰਦ ਫਤਿਹ ਦਿਵਸ ਮਨਾਇਆ ਗਿਆ। ਬੀਤੀ 12 ਮਈ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਮੁਖੀ ਅਤੇ ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ ਦੀ ਦੇਖਰੇਖ ਹੇਠ ਸਾਦਗੀ ਵਾਲੇ ਮਾਹੌਲ ਵਿੱਚ ਸਰਹਿੰਦ ਫਤਿਹ ਦਿਵਸ ਮਨਾਇਆ ਗਿਆ ਸੀ।
ਅੱਜ ਇੱਥੇ ਬਾਬਾ ਬੰਦਾ ਸਿੰਘ ਬਹਾਦਰ ਫਾਉਂਡੇਸ਼ਨ ਅਤੇ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸ਼ਨ (ਪੀਐਸਆਈਡੀਸੀ) ਦੇ ਚੇਅਰਮੈਨ ਕ੍ਰਿਸ਼ਨ ਕੁਮਾਰ ਬਾਵਾ ਦੀ ਅਗਵਾਈ ਹੇਠ ਮਨਾਏ ਗਏ ਇਸ ਪਵਿੱਤਰ ਦਿਹਾੜੇ ਮੌਕੇ ਪ੍ਰਬੰਧਕਾਂ ਵੱਲੋਂ ਬਾਬਾ ਬੰਦਾ ਸਿੰਘ ਬਹਾਦਰ ਦਾ ਇਤਿਹਾਸ ਸਾਂਭੀ ਬੈਠੇ ਚੱਪੜਚਿੜੀ ਖੁਰਦ ਦੇ ਸਾਬਕਾ ਸਰਪੰਚ ਜੋਰਾ ਸਿੰਘ ਭੁੱਲਰ, ਪੰਥਕ ਵਿਚਾਰ ਮੰਚ ਚੰਡੀਗੜ੍ਹ ਦੇ ਪ੍ਰਧਾਨ ਬਲਜੀਤ ਸਿੰਘ ਖਾਲਸਾ, ਗੁਰਦੁਆਰਾ ਕਮੇਟੀ ਦੇ ਨੁਮਾਇੰਦਿਆਂ ਸਮੇਤ ਇਲਾਕੇ ਦੀਆਂ ਹੋਰ ਉੱਘੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਇਸ ਮੌਕੇ ਕ੍ਰਿਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦਾ 350ਵਾਂ ਜਨਮ ਦਿਹਾੜਾ ਫਾਉਂਡੇਸਨ ਵੱਲੋਂ ਪਹਿਲਾਂ ਵੱਡੇ ਪੱਧਰ ’ਤੇ ਧੂਮਧਾਮ ਨਾਲ ਮਨਾਉਣ ਦਾ ਫੈਸਲਾ ਲਿਆ ਸੀ ਅਤੇ ਬਾਬਾ ਬੰਦਾ ਸਿੰਘ ਬਹਾਦਰ ਦੀ ਜੀਵਨੀ ਅਤੇ ਉਨ੍ਹਾਂ ਦੀਆਂ ਕੁਰਬਾਨੀਆਂ ਬਾਰੇ ਸੰਗਤ ਨੂੰ ਜਾਗਰੂਕ ਕਰਨ ਦਾ ਪ੍ਰੋਗਰਾਮ ਉਲੀਕਿਆਂ ਗਿਆ ਸੀ ਪ੍ਰੰਤੂ ਕਰੋਨਾਵਾਇਰਸ ਦੀ ਮਹਾਮਾਰੀ ਕਾਰਨ ਇਹ ਪ੍ਰੋਗਰਾਮ ਰੱਦ ਕਰਨਾ ਪੈ ਗਿਆ। ਉਨ੍ਹਾਂ ਦੱਸਿਆ ਕਿ 16 ਅਕਤੂਬਰ ਨੂੰ ਲੁਧਿਆਣਾ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਭਵਨ ਪਿੰਡ ਰਕਬਾ ਵਿੱਚ ਅਜਿਹਾ ਇਕ ਸਾਧਾਰਨ ਸਮਾਗਮ ਕੀਤਾ ਜਾਵੇਗਾ। ਇਸ ਤੋਂ ਇਲਾਵਾ ਫਾਉਂਡੇਸ਼ਨ ਦੇ ਨੁਮਾਇੰਦੇ ਹਰ ਉਸ ਥਾਂ ’ਤੇ ਜਾਣਗੇ ਜੋ ਬਾਬਾ ਬੰਦਾ ਸਿੰਘ ਬਹਾਦਰ ਨਾਲ ਸਬੰਧਤ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…