Nabaz-e-punjab.com

ਬਾਬਾ ਗਾਜੀ ਦਾਸ ਕਲੱਬ ਵੱਲੋਂ ਅੰਤਰਰਾਸ਼ਟਰੀ ਖੇਡ ਮੇਲੇ ਦਾ ਪੋਸਟਰ ਰਿਲੀਜ਼, 85 ਪੰਚਾਇਤਾਂ ਦਾ ਵਿਸ਼ੇਸ਼ ਸਨਮਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਜਨਵਰੀ:
ਬਾਬਾ ਗਾਜੀ ਦਾਸ ਕਲੱਬ (ਰਜਿ:) ਵੱਲੋਂ 20 ਅਤੇ 21 ਫਰਵਰੀ ਨੂੰ ਵਿਸ਼ਾਲ ਅੰਤਰਰਾਸ਼ਟਰੀ ਖੇਡ ਮੇਲਾ ਕਰਵਾਇਆ ਜਾ ਰਿਹਾ ਹੈ। ਇਲਾਕੇ ਦੇ 85 ਪਿੰਡਾਂ ਦੇ ਪੰਚਾਂ-ਸਰਪੰਚਾਂ ਅਤੇ ਹੋਰ ਧਾਰਮਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਸ ਖੇਡ ਮੇਲੇ ਦਾ ਪੋਸਟਰ ਰਿਲੀਜ ਕੀਤਾ ਗਿਆ। ਇਹ ਜਾਣਕਾਰੀ ਦਿੰਦਿਆਂ ਇਲਾਕੇ ਦੇ ਉੱਘੇ ਸਮਾਜ ਸੇਵਕ ਅਤੇ ਖੇਡ ਪ੍ਰਮੋਟਰਜ਼ ਦਵਿੰਦਰ ਸਿੰਘ ਬਾਜਵਾ ਅਤੇ ਨਰਿੰਦਰ ਸਿੰਘ ਕੰਗ ਨੇ ਦੱਸਿਆ ਕਿ ਅੱਜ ਇਲਾਕੇ ਦੀਆਂ 85 ਨਵੀਆਂ ਚੁਣੀਆਂ ਗਈਆਂ ਪੰਚਾਇਤਾਂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ ਅਤੇ ਪਿੰਡਾਂ ਦੇ ਵਿਕਾਸ ਕਾਰਜਾਂ ਵਿੱਚ ਕਲੱਬ ਦੇ ਸਮੂਹ ਮੈਂਬਰਾਂ ਨੇ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਪ੍ਰਬੰਧਕਾਂ ਨੇ ਦੱਸਿਆ ਕਿ ਖੇਡ ਮੇਲੇ ਨੂੰ ਸਫਲ ਬਣਾਉਣ ਲਈ 25 ਲੱਖ ਰੁਪਏ ਦਾ ਬਜਟ ਰੱਖਿਆ ਗਿਆ ਹੈ। ਜਿਸ ’ਚੋਂ ਜੇਤੂ ਖਿਡਾਰੀਆਂ ਨੂੰ 15 ਲੱਖ ਰੁਪਏ ਦੇ ਇਨਾਮ ਦਿੱਤੇ ਜਾਣਗੇ ਅਤੇ ਪੰਜ ਬੁਲਟ ਮੋਟਰ ਸਾਈਕਲ ਵੀ ਦਿੱਤੇ ਜਾਣਗੇ। ਇਸ ਮੌਕੇ ਵਾਤਾਵਰਨ ਪ੍ਰੇਮੀ ਸੰਤ ਸੀਚੇਵਾਲ ਸਾਹਿਬ, ਬਾਬਾ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ, ਸੁਪਰੀਮ ਕੋਰਟ ਦੇ ਸੀਨੀਅਰ ਵਕੀਲ ਤੇ ਸਾਬਕਾ ਵਿਧਾਇਕ ਐਚ.ਐਸ. ਫੂਲਕਾ, ਡਾ. ਹਰਸ਼ਿੰਦਰ ਕੌਰ ਸਮੇਤ ਵਿਸ਼ਵ ਦੀਆਂ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ।
ਇਸ ਮੌਕੇ ਸੀਨੀਅਰ ਕਾਂਗਰਸ ਆਗੂ ਤੇ ਖੇਡ ਪ੍ਰਮੋਟਰਜ਼ ਸਤਵਿੰਦਰ ਸਿੰਘ ਚੈੜੀਆਂ, ਕਲੱਬ ਦੇ ਚੇਅਰਮੈਨ ਗੁਰਦੇਵ ਸਿੰਘ ਅਟਵਾਲ, ਸਰਪੰਚ ਜੱਸੀ ਬੱਲੋਮਾਜਰਾ, ਕੁਲਵੰਤ ਸਿੰਘ ਤ੍ਰਿਪੜੀ, ਅਮਰਜੀਤ ਸਿੰਘ ਵਾਲੀਆ, ਜਸਪਾਲ ਸਿੰਘ ਦਿਉਲ, ਨਰਿੰਦਰ ਸਿੰਘ ਮਾਵੀ ਚੇਅਰਮੈਨ ਰੋਪੜ, ਜੰਗ ਸਿੰਘ ਸੋਲਖੀਆ, ਮੇਹਰ ਸਿੰਘ ਸਰਪੰਚ, ਬਲਵਿੰਦਰ ਸਿੰਘ ਸਰਪੰਚ ਚੱਕਲਾਂ, ਜਸਪਾਲ ਕੌਰ ਸਰਪੰਚ ਗੋਸਲਾ, ਸਰਬਾ ਚੈੜੀਆ, ਜਰਨੈਲ ਸਿੰਘ ਸਰਪੰਚ ਰਕੌਲੀ, ਮਨਮੋਹਨ ਸਿੰਘ ਸਰਪੰਚ ਬੜੌਦੀ, ਯੂਥ ਕਲੱਬ ਦੇ ਪ੍ਰਧਾਨ ਮੇਵਾ ਸਿੰਘ ਬਿੰਦਰਖ, ਸੁਖਵਿੰਦਰ ਸਿੰਘ ਪ੍ਰਧਾਨ ਘਾੜ ਕਲੱਬ, ਬੰਤ ਸਿੰਘ ਕਲਾਰਾਂ, ਇਕਬਾਲ ਸਿੰਘ ਸਰਪੰਚ ਸਾਲਾਪੁਰ, ਕੁਲਦੀਪ ਸਿੰਘ ਸਰਪੰਚ ਪਪਰਾਲੀ ਸਮੇਤ ਸਾਬਕਾ ਸਰਪੰਚ ਤੇ ਯੂਥ ਕਲੱਬਾਂ ਦੇ ਨੁਮਾਇੰਦੇ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

Excise and Taxation Department, Punjab Initiates Comprehensive GST Registration Drive for Dealers

Excise and Taxation Department, Punjab Initiates Comprehensive GST Registration Drive for …