Share on Facebook Share on Twitter Share on Google+ Share on Pinterest Share on Linkedin ਬਾਬਾ ਗਾਜੀ ਦਾਸ ਕਲੱਬ ਨੇ 200 ਵਿਦਿਆਰਥਣਾਂ ਨੂੰ ਗਰਮ ਜਰਸੀਆਂ ਵੰਡੀਆਂ ਕੁਰਾਲੀ 22 ਦਸੰਬਰ (ਰਜਨੀਕਾਂਤ ਗਰੋਵਰ): ਸਥਾਨਕ ਸ਼ਹਿਰ ਦੇ ਸ਼ਹੀਦ ਭਗਤ ਸਿੰਘ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਬਾ ਗਾਜੀ ਦਾਸ ਜੀ ਕੱਲਬ ਪਿੰਡ ਰੋਡਮਾਜਰਾ-ਚੱਕਲਾਂ ਵੱਲੋਂ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਕਰਵਾਏ ਇੱਕ ਵਿਸ਼ਾਲ ਸਮਾਰੋਹ ਦੌਰਾਨ ਕਲੱਬ ਮੈਂਬਰਾਂ ਅਤੇ ਅਹੁਦੇਦਾਰਾਂ ਨੇ 200 ਤੋਂ ਵੱਧ ਵਿਦਿਆਰਥਣਾਂ ਨੂੰ ਗਰਮ ਜਰਸੀਆਂ ਵੰਡੀਆਂ। ਇਸ ਮੌਕੇ ਬੋਲਦਿਆਂ ਦਵਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਅਜੋਕੇ ਸਮੇਂ ਵਿੱਚ ਬੱਚਿਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਕੂਲ ਮੁੱਢਲੀਆਂ ਸਹੂਲਤਾਂ ਮਿਲਣੀਆਂ ਜਰੂਰੀ ਹਨ। ਇਸ ਲਈ ਕਲੱਬ ਪ੍ਰਬੰਧਕਾਂ ਵੱਲੋਂ ਸਮਾਜ ਸੇਵਾ ਦੀ ਲੜੀ ਨੂੰ ਅੱਗੇ ਤੋਰਦਿਆਂ ਸਕੂਲ ਪ੍ਰਬੰਧਕਾਂ ਦੀ ਮੰਗ ਅਨੁਸਾਰ ਲੋੜਵੰਦ ਲੜਕੀਆਂ ਨੂੰ ਗਰਮ ਜਰਸੀਆਂ ਭੇਂਟ ਕੀਤੀਆਂ ਗਈਆਂ ਹਨ। ਇਸ ਮੌਕੇ ਸਕੂਲ ਪ੍ਰਿੰਸੀਪਲ ਚਨਰਜੀਤ ਕੌਰ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਸਕੂਲ ਵਿੱਚ ਵਿਦਿਆਰਥੀਆਂ ਨੂੰ ਆਉਣ ਵਾਲੀਆਂ ਦਰਪੇਸ਼ ਮੁਸ਼ਕਲਾਂ ਬਾਰੇ ਜਾਣੂ ਕਰਵਾਇਆ। ਜਿਸ ਕਲੱਬ ਪ੍ਰਬੰਧਕਾਂ ਅਤੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਵੱਲੋਂ ਆਉਣ ਵਾਲੇ ਸਮੇਂ ਵਿੱਚ ਸਕੂਲ ਦੀ ਹਰ ਸੰਭਵ ਮਦਦ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਉੱਘੇ ਖੇਡ ਪ੍ਰਮੋਟਰ ਨਰਿੰਦਰ ਸਿੰਘ ਕੰਗ, ਜੈ ਸਿੰਘ ਚੱਕਲਾਂ, ਬਲਵਿੰਦਰ ਸਿੰਘ ਚੱਕਲਾਂ, ਬਿੱਟੂ ਬਾਜਵਾ, ਅਮਰਜੀਤ ਸਿੰਘ ਵਾਲੀਆ, ਮੇਜਰ ਸਿੰਘ, ਓਮਿੰਦਰ ਓਮਾ, ਠਾਕੁਰ ਸਿੰਘ, ਤਰਿੰਦਰ ਤਾਰਾ, ਬਲਦੇਵ ਚੱਕਲ, ਜੱਸਾ ਚੱਕਲ, ਦੀਪੂ ਰੋਡਮਾਜਰਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ