Share on Facebook Share on Twitter Share on Google+ Share on Pinterest Share on Linkedin ਬਾਬਾ ਜੀਵਨ ਸਿੰਘ ਦਾ ਜਨਮ ਦਿਹਾੜਾ ਸ਼ਰਧਾ ‘ਤੇ ਧੂਮ ਧਾਮ ਨਾਲ ਮਨਾਇਆ ਕੁਲਜੀਤ ਸਿੰਘ ਨਬਜ਼-ਏ-ਪੰਜਾਬ ਬਿਊਰੋ, ਜੰਡਿਆਲਾ ਗੁਰੂ, 6 ਸਤੰਬਰ: ਗਹਿਰੀ ਮੰਡੀ ਵਿਖੇ ਬਾਬਾ ਜੀਵਨ ਸਿੰਘ ਜੀ ਦਾ ਜਨਮ ਦਿਹੜਾ ਲਹਿੰਦੀ ਪੱਤੀ ਗੁਰਦੁਆਰਾ ਬਾਬਾ ਜੀਵਨ ਸਿੰਘ ਵਿਖੇ ਪ੍ਰਬੰਧਕ ਕਮੇਟੀ ਤੇ ਪਿੰਡ ਗਹਿਰੀ ਮੰਡੀ ਦੀ ਪੰਚਾਇਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਤੇ ਧੂਮ-ਧਾਮ ਨਾਲ ਮਨਾਇਆ ਗਿਆ।ਜਿਸ ਵਿੱਚ ਮੁੱਖ ਮਹਿਮਾਨ ਬਿਕਰਮਜੀਤ ਸਿੰਘ ਕੋਟਲਾ ਮੈਬਰ ਸ਼੍ਰੋਮਣੀ ਕਮੇਟੀ ਤੇ ਅਮਰਜੀਤ ਸਿੰਘ ਬੰਡਾਲਾ ਮੈਬਰ ਸ਼੍ਰੋਮਣੀ ਕਮੇਟੀ ਸ਼ਾਮਿਲ ਹੋਏ। ਇਸ ਦੌਰਾਨ ਗੁਰਦੁਆਰਾ ਸਾਹਿਬ ਵਿਖੇ ਸੁਖਮਨੀ ਸਾਹਿਬ ਜੀ ਦੇ ਪਾਠ ਦਾ ਭੋਗ ਪਾਉਣ ਉਪਰੰਤ ਰਾਗੀ ਸਿੰਘਾਂ ਤੇ ਕੀਰਤਨੀ ਜੱਥੇ ਵੱਲੋਂ ਗੁਰਬਾਣੀ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ।ਇਸ ਮੌਕੇ ਬਿਕਰਮਜੀਤ ਸਿੰਘ ਕੋਟਲਾ ਮੈਂਬਰ ਸ਼੍ਰੋਮਣੀ ਕਮੇਟੀ ਨੇ ਆਈਆਂ ਹੋਈਆਂ ਸੰਗਤਾ ਨੂੰ ਬਾਬਾ ਜੀਵਨ ਸਿੰਘ ਜੀ ਦੇ ਇਤਿਹਾਸ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ ਗਿਆ।ਉਪਰੰਤ ਗੁਰਦੁਆਰਾ ਦੇ ਮੁੱਖ ਸੇਵਾਦਾਰ ਬਾਬਾ ਸਰਵਨ ਸਿੰਘ ਤੇ ਗਹਿਰੀ ਮੰਡੀ ਦੇ ਸਰਪੰਚ ਮਨਜਿੰਦਰ ਸਿੰਘ ਭੀਰੀ ਵਲੋਂ ਬਿਕਰਮਜੀਤ ਸਿੰਘ ਕੋਟਲਾ ਤੇ ਅਮਰਜੀਤ ਸਿੰਘ ਬੰਡਾਲਾ (ਦੋਵੇ ਮੈਬਰ ਸ਼੍ਰੋਮਣੀ ਕਮੇਟੀ) ਨੂੰ ਸਿਰੋਪਾ ਪਾ ਕੇ ਸਨਮਾਨਿਤ ਕੀਤਾ।ਇਸ ਮੌਕੇ ਬਾਬਾ ਕਸ਼ਮੀਰ ਸਿੰਘ, ਗੁਲਜਾਰ ਸਿੰਘ ਧੀਰੇਕੋਟ ਸੀਨੀਅਰ ਮੀਤ ਪ੍ਰਧਾਨ ਜਿਲ੍ਹਾ, ਜਸਵਿੰਦਰ ਸਿੰਘ ਸਾਬਕਾ ਸਰਪੰਚ, ਬਾਬਾ ਹਜੂਰ ਸਿੰਘ, ਬਾਬਾ ਲਖਵਿੰਦਰ ਸਿੰਘ, ਮਾਸਟਰ ਗੁਰਨਾਮ ਸਿੰਘ, ਜੋਗਿੰਦਰ ਸਿੰਘ, ਸਵਿੰਦਰ ਸਿੰਘ, ਧਰਮ ਸਿੰਘ, ਸੁਖਦੇਵ ਸਿੰਘ ਪ੍ਰਧਾਨ, ਡਾ ਨਿਰੰਜਨ ਸਿੰਘ ਵਾਈਸ ਪ੍ਰਧਾਨ, ਅਮਰੀਕ ਸਿੰਘ, ਤਰਸੇਮ ਸਿੰਘ, ਦਲਬੀਰ ਸਿੰਘ, ਮੇਜਰ ਸਿੰਘ, ਅਰਸ਼ ਸਿੰਘ, ਸਰੂਪ ਸਿੰਘ, ਤਰਲੋਕ ਸਿੰਘ, ਜਗਦੀਪ ਸਿੰਘ, ਦਿਲਬਾਗ ਸਿੰਘ ਆਦਿ ਹਾਜਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ