Nabaz-e-punjab.com

ਬਾਬਾ ਮੱਲ ਦਾਸ ਚੈਰੀਟੇਬਲ ਟਰੱਸਟ ਨੇ ਛੇ ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕੀਤੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਦਸੰਬਰ:
ਸਮਾਜ ਸੇਵੀ ਸੰਸਥਾ ਬਾਬਾ ਮੱਲ ਦਾਸ ਚੈਰੀਟੇਬਲ ਟਰੱਸਟ ਵੱਲੋਂ ਗਰੀਬ ਵਰਗ ਦੇ ਲੋੜਵੰਦ ਪਰਿਵਾਰਾਂ ਦੀਆਂ ਛੇ ਲੜਕੀਆਂ ਦੇ ਸਮੂਹਿਕ ਵਿਆਹ ਕੀਤੇ ਗਏ। ਇਸ ਸਬੰਧੀ ਇੱਥੋਂ ਦੇ ਸੈਕਟਰ-63 ਸਥਿਤ ਬੀਐਮਡੀ ਪਬਲਿਕ ਸਕੂਲ ਵਿੱਚ ਸਮੂਹਿਕ ਵਿਆਹ ਸਮਾਗਮ ਕਰਵਾਇਆ ਗਿਆ। ਸਕੂਲ ਕੰਪਲੈਕਸ ਵਿੱਚ ਪੁੱਜੀਆਂ ਛੇ ਬਰਾਤਾਂ ਦਾ ਟਰੱਸਟ ਦੀ ਚੇਅਰਪਰਸਨ ਬੀਬੀ ਸੁਰਜੀਤ ਕੌਰ ਕੁੰਭੜਾ, ਵਾਈਸ ਚੇਅਰਮੈਨ ਡਾ. ਬਾਲ ਕ੍ਰਿਸ਼ਨ, ਮੈਂਬਰ ਚਰਨ ਸਿੰਘ, ਹਰਬੰਸ ਸਿੰਘ, ਬਲਬੀਰ ਸਿੰਘ, ਐਨਆਰਆਈ ਹਰਵਿੰਦਰ ਸਿੰਘ ਬੈਦਵਾਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਜਥੇਦਾਰ ਸਾਧੂ ਸਿੰਘ ਟੋਡਰਮਾਜਰਾ ਨੇ ਸਵਾਗਤ ਕੀਤਾ ਅਤੇ ਰਵਾਇਤੀ ਮਿਲਣੀਆਂ ਕੀਤੀਆਂ।
ਟਰੱਸਟ ਦੀ ਮੀਡੀਆ ਕੋਆਰਡੀਨੇਟਰ ਮੈਡਮ ਇੰਦੂ ਬਾਲਾ ਨੇ ਦੱਸਿਆ ਕਿ ਪੰਜ ਲੜਕੀਆਂ ਦੇ ਸਿੱਖ ਮਰਿਆਦਾ ਅਨੁਸਾਰ ਸ੍ਰੀ ਆਨੰਦ ਕਾਰਜ ਕਰਵਾਏ ਗਏ ਜਦੋਂਕਿ ਇਕ ਲੜਕੀ ਦੇ ਹਿੰਦੂ ਰਾਹ-ਰੀਤਾਂ ਅਨੁਸਾਰ ਫੇਰੇ ਕਰਵਾਏ ਗਏ। ਉਨ੍ਹਾਂ ਦੱਸਿਆ ਕਿ ਨਵ ਵਿਆਹੇ ਜੋੜਿਆਂ ਨੂੰ ਨਿੱਤ ਵਰਤੋਂ ਦਾ ਘਰੇਲੂ ਸਮਾਨ ਜਿਸ ਵਿੱਚ ਡਬਲ ਬੈੱਡ, ਅਲਮਾਰੀ, ਸਾਈਕਲ, ਸਿਲਾਈ ਮਸ਼ੀਨ, ਗਰਮ ਕੰਬਲ ਅਤੇ ਹੋਰ ਸਾਮਾਨ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਲੜਕੀਆਂ ਦੇ ਆਨੰਦ ਕਾਰਜ ਸੰਤ ਮਹਾਂਪੁਰਸ਼ ਬਾਬਾ ਸੁਰਿੰਦਰ ਸਿੰਘ ਗੁਰਦੁਆਰਾ ਧੰਨਾ ਭਗਤ ਵਾਲਿਆਂ ਨੇ ਕਰਵਾਏ।
ਟਰੱਸਟ ਵੱਲੋਂ ਬਰਾਤਾਂ ਦੇ ਖਾਣ-ਪੀਣ ਦੀ ਸਮੁੱਚੇ ਢੰਗ ਨਾਲ ਵਿਵਸਥਾ ਕੀਤੀ ਗਈ। ਸਵੇਰੇ ਨਾਸ਼ਤਾ ਅਤੇ ਦੁਪਹਿਰ ਦੇ ਖਾਣੇ ਵਿੱਚ ਕਈ ਪ੍ਰਕਾਰ ਦੀਆਂ ਮਿਠਾਈਆਂ ਅਤੇ ਹੋਰ ਪਕਵਾਨ ਪਰੋਸੇ ਗਏ। ਸੰਸਥਾ ਦੀ ਮੁਖੀ ਬੀਬੀ ਸੁਰਜੀਤ ਕੌਰ ਕੁੰਭੜਾ ਨੇ ਦੱਸਿਆ ਕਿ ਟਰੱਸਟ ਵੱਲੋਂ ਪੂਰੇ ਰੀਤੀ ਰਿਵਾਜ਼ਾਂ ਨਾਲ ਕੁੜੀਆਂ ਦੀਆਂ ਡੋਲੀਆਂ ਨੂੰ ਵਿਦਾਇਗੀ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਹੁਣ ਤੱਕ 66 ਗਰੀਬ ਲੋੜਵੰਦ ਪਰਿਵਾਰਾਂ ਦੀਆਂ ਕੁੜੀਆਂ ਦਾ ਵਿਆਹ ਕੀਤੇ ਜਾ ਚੁੱਕੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਅਜਿਹੇ ਉਪਰਾਲੇ ਕੀਤੇ ਜਾਂਦੇ ਰਹਿਣਗੇ। ਇਸ ਤੋਂ ਇਲਾਵਾ ਸਾਲ ਵਿੱਚ ਇਕ ਵਾਰ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਅਪਰੇਸ਼ਨ ਕੈਂਪ ਵੀ ਲਗਾਇਆ ਜਾਂਦਾ ਹੈ। ਇਸ ਤੋਂ ਪਹਿਲਾਂ ਪੰਜਾਬ ਟ੍ਰਿਬਿਊਨ ਦੇ ਪੱਤਰਕਾਰ ਕਰਮਜੀਤ ਸਿੰਘ ਚਿੱਲਾ ਨੇ ਟਰੱਸਟ ਦੀਆਂ ਗਤੀਵਿਧੀਆਂ ਤੇ ਚਾਨਣਾ ਪਾਇਆ ਤੇ ਟਰੱਸਟ ਵੱਲੋਂ ਮਰਹੂਮ ਜਥੇਦਾਰ ਬਲਦੇਵ ਸਿੰਘ ਕੁੰਭੜਾ ਵੱਲੋਂ ਆਰੰਭੇ ਸਮਾਜ ਸੇਵੀ ਕਾਰਜਾਂ ਨੂੰ ਵਿੱਖ ਵਿੱਚ ਵੀ ਜਾਰੀ ਰੱਖਣ ਦਾ ਅਹਿਦ ਲਿਆ।

Load More Related Articles
Load More By Nabaz-e-Punjab
Load More In General News

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…