ਬਾਬਾ ਸਾਹਿਬ ਡਾ. ਅੰਬੇਦਕਰ ਦੀ ਦੂਰ ਅੰਦੇਸ਼ੀ ਸੋਚ ਸਦਕਾ ਹੀ ਦੇਸ਼ ਨੂੰ ਸੰਵਿਧਾਨ ਮਿਲਿਆ: ਸਿੱਧੂ

ਸੈਕਟਰ 69 ਵਿੱਚ ਡਾ. ਭੀਮ ਰਾਓ ਅੰਬੇਦਕਰ ਜੀ ਦੀ ਯਾਦ ਵਿੱਚ ਪ੍ਰਭਾਵਸ਼ਾਲੀ ਸਮਾਰੋਹ ਕਰਵਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਅਪਰੈਲ:
ਭਾਰਤ ਰਤਨ ਡਾ. ਭੀਮ ਰਾਓ ਅੰਬੇਦਕਰ ਦਬੇ-ਕੁਚਲੇ ਅਤੇ ਗਰੀਬ ਲੋਕਾਂ ਦੇ ਮਸੀਹਾ ਸਨ ਤੇ ਬਾਬਾ ਸਾਹਿਬ ਨੇ ਸਮਾਜਿਕ ਬਰਾਬਰੀ ਲਿਆਉਣ ਵਿਚ ਆਪਣਾ ਵੱਡਾ ਯੋਗਦਾਨ ਪਾਇਆ ਹੈ, ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਬਾਬਾ ਸਾਹਿਬ ਕਿਸੇ ਇਕ ਵਰਗ ਜਾਂ ਫਿਰਕੇ ਨਾਲ ਸਬੰਧਤ ਨਾ ਹੋ ਕੇ ਸਭ ਦੇ ਸਾਂਝੇ ਸਨ। ਇਹ ਵਿਚਾਰ ਅੱਜ ਹਲਕਾ ਵਿਧਾਇਕ ਸ੍ਰੀ ਬਲਬੀਰ ਸਿੰਘ ਸਿੱਧੂ ਨੇ ਡਾ. ਅੰਬੇਦਕਰ ਵੈਲਫੇਅਰ ਮਿਸ਼ਨ ਪੰਜਾਬ (ਰਜਿ.) ਦੁਆਰਾ ਸਥਾਨਕ ਸੈਕਟਰ 69 ਵਿੱਚ ਡਾ. ਅੰਬੇਦਕਰ ਦੀ ਯਾਦ ਵਿਚ ਕਰਵਾਏ ਗਏ ਸਮਾਗਮ ਨੂੰ ਸੰਬੋਧਨ ਕਰਦਿਆਂ ਪ੍ਰਗਟ ਕੀਤੇ।
ਇਸ ਸਮਾਗਮ ਦੌਰਾਨ ਬੋਲਦਿਆਂ ਵਿਧਾਇਕ ਸ੍ਰੀ ਸਿੱਧੂ ਨੇ ਕਿਹਾ ਕਿ ਸਾਨੂੰ ਬਾਬਾ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਜੀਵਨ ਬਤੀਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਦੀ ਦੂਰ ਅੰਦੇਸ਼ੀ ਸੋਚ ਸਦਕਾ ਹੀ ਦੇਸ਼ ਨੂੰ ਸੰਵਿਧਾਨ ਮਿਲਿਆ, ਜਿਸ ਵਿਚ ਸਾਰੇ ਵਰਗਾਂ ਦੇ ਲੋਕਾਂ ਨੂੰ ਪੂਰਾ ਪੂਰਾ ਮਾਣ ਸਤਿਕਾਰ ਅਤੇ ਹੱਕ ਦਿੱਤੇ ਗਏ ਹਨ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸਭਾ ਦੇ ਪ੍ਰਧਾਨ ਕੁਲਵੰਤ ਸਿੰਘ ਸੰਧੂ ਨੇ ਜਿਥੇ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਦਾ ਇਥੇ ਪਹੁੰਚਣ ਉਤੇ ਸੁਆਗਤ ਕੀਤਾ, ਉਥੇ ਹੀ ਕਿਹਾ ਕਿ ਜਦੋਂ ਇਥੇ ਬਾਬਾ ਸਾਹਿਬ ਦੀ ਯਾਦ ਵਿਚ ਬਿਲਡਿੰਗ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ ਸੀ ਤਾਂ ਸਭ ਤੋਂ ਪਹਿਲਾਂ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਤਤਕਾਲੀ ਸਾਂਸਦ ਰਵਨੀਤ ਸਿੰਘ ਬਿੱਟੂ ਦੇ ਅਖਤਿਆਰੀ ਕੋਟੇ ਵਿਚੋਂ ਪ੍ਰਬੰਧਕਾਂ ਨੂੰ ਤਿੰਨ ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਸੀ। ਇਸ ਦੌਰਾਨ ਵਿਧਾਇਕ ਨੇ ਪ੍ਰਬੰਧਕਾਂ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਅਧੂਰੀ ਪਈ ਬਿਲਡਿੰਗ ਨੂੰ ਜਲਦ ਤੋਂ ਜਲਦ ਪੂਰਾ ਕਰਵਾਉਣ ਲਈ ਕਾਂਗਰਸ ਪਾਰਟੀ ਦੇ ਸਾਂਸਦ ਮੈਂਬਰਾਂ ਦੇ ਅਖਤਿਆਰੀ ਕੋਟਿਆਂ ਵਿਚੋਂ ਗ੍ਰਾਂਟਾਂ ਜਾਰੀ ਕਰਵਾਉਣਗੇ। ਇਸ ਮੌਕੇ ਮਿਸ਼ਨ ਦੁਆਰਾ ਵਿਧਾਇਕ ਸ. ਸਿੱਧੂ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਦੇ ਸਿਆਸੀ ਸਕੱਤਰ ਹਰਕੇਸ਼ ਚੰਦ ਸ਼ਰਮਾ ਮੱਛਲੀ ਕਲਾਂ, ਮਿਸ਼ਨ ਦੇ ਸੀ. ਮੀਤ ਪ੍ਰਧਾਨ ਪਿਆਰੇ ਲਾਲ, ਜਨਰਲ ਸਕੱਤਰ ਸਿਕੰਦਰ ਸਿੰਘ ਧਮੋਟ, ਮੀਤ ਪ੍ਰਧਾਨ ਬਲਦੇਵ ਸਿੰਘ, ਕੈਸ਼ੀਅਰ ਮਾਤੂ ਰਾਮ, ਕਾਨੂੰਨੀ ਸਲਾਹਕਾਰ ਮੰਗਤ ਰਾਮ ਰੱਤੂ, ਗੁਰਚਰਨ ਸਿੰਘ ਭੰਵਰਾ, ਚੌ. ਹਰੀਪਾਲ ਚੋਲਟਾ ਕਲਾਂ, ਚੌ. ਗੁਰਮੇਲ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਤਵੰਤੇ ਹਾਜਰ ਸਨ।

Load More Related Articles
Load More By Nabaz-e-Punjab
Load More In General News

Check Also

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ

ਮੇਅਰ ਵੱਲੋਂ ਸਮੱਸਿਆਵਾਂ ਹੱਲ ਕਰਨ ਦਾ ਭਰੋਸਾ, ਐਸਐਚਓ ਨੇ ਚੋਰ ਜਲਦੀ ਫੜਨ ਦੀ ਗੱਲ ਕਹੀ ਵੈੱਲਫੇਅਰ ਐਸੋਸੀਏਸ਼ਨ …