Share on Facebook Share on Twitter Share on Google+ Share on Pinterest Share on Linkedin ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ 525ਵਾਂ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਸਤੰਬਰ: ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਾਹਿਬਜ਼ਾਦੇ ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ 525ਵਾਂ ਜਨਮ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਭਾਈ ਨਾਰੰਗ ਸਿੰਘ ਮਲੇਰਕੋਟਲਾ ਵਾਲੇ ਢਾਡੀ ਜਥੇ ਅਤੇ ਸੰਤ ਬਾਬਾ ਬੂਟਾ ਸਿੰਘ ਬਰਨਾਲਾ ਨੇ ਬਾਬਾ ਸ੍ਰੀ ਚੰਦ ਜੀ ਉਦਾਸੀਨ ਦੇ ਜੀਵਨ ਫਲਸਫੇ ਨਾਲ ਵਿਸਥਾਰ ਨਾਲ ਦੱਸਿਆ। ਭਾਈ ਸੰਦੀਪ ਸਿੰਘ ਸ਼੍ਰੋਮਣੀ ਪ੍ਰਚਾਰਕ ਸ੍ਰੀ ਅਨੰਦਪੁਰ ਸਾਹਿਬ ਨੇ ਖੰਡੇ ਬਾਟੇ ਦੇ ਅੰਮ੍ਰਿਤ ਦੀ ਮਹੱਤਤਾ ਦੱਸਦਿਆਂ ਸੰਗਤ ਨੂੰ ਅੰਮ੍ਰਿਤ ਛਕ ਕੇ ਗੁਰੂ ਵਾਲੇ ਬਣਨ ਲਈ ਪੇ੍ਰਰਿਆ। ਇਸ ਮੌਕੇ ਭਾਈ ਗੁਰਦੇਵ ਸਿੰਘ ਕੋਨਾ, ਭਾਈ ਗੁਰਵਿੰਦਰ ਸਿੰਘ, ਭਾਈ ਕੁਲਦੀਪ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਗੁਰਦੀਪ ਸਿੰਘ ਖੰਨਾ, ਸ਼ੇਰ ਏ ਪੰਜਾਬ ਕਵੀਸ਼ਰੀ ਜਥਾ, ਭਾਈ ਅਮਰਜੀਤ ਸਿੰਘ ਖਾਲਸਾ, ਭਾਈ ਕੁਲਤਾਰ ਸਿੰਘ, ਮੀਰੀ ਪੀਰੀ ਪੰਥਕ ਢਾਡੀ ਜਥਾ, ਬੀਬੀ ਤੇਜਿੰਦਰ ਕੌਰ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਮੰਚ ਸੰਚਾਲਕ ਭਾਈ ਧੰਨਾ ਸਿੰਘ ਨੇ ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਸੈਂਕੜੇ ਪ੍ਰਾਣੀਆਂ ਨੇ ਖੰਡੇ ਬਾਟੇ ਦਾ ਅੰਮ੍ਰਿਤ ਛਕਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ