ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ 527ਵਾਂ ਜਨਮ ਦਿਹਾੜਾ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਸਤੰਬਰ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ 527ਵਾਂ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਜਿਸ ਵਿੱਚ ਭਾਈ ਸੁਰਜੀਤ ਸਿੰਘ ਦੇ ਕਵੀਸ਼ਰੀ ਜਥੇ ਨੇ ਬਾਬਾ ਸ੍ਰੀ ਚੰਦ ਜੀ ਉਦਾਸੀਨ ਦਾ ਪੂਰਾ ਜੀਵਨ ਬ੍ਰਿਤਾਂਤ ਸੰਗਤਾਂ ਨੂੰ ਕਵੀਸ਼ਰੀ ਵਾਰਾਂ ਵਿੱਚ ਸੁਣਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਨੇ ਬਾਬਾ ਸ੍ਰੀ ਚੰਦ ਜੀ ਉਦਾਸੀਨ ਦੇ ਜਨਮ ਬਾਰੇ ਦੱਸਿਆ। ਭਾਈ ਅਜਮੇਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ।
ਭਾਈ ਗੁਰਵਿੰਦਰ ਸਿੰਘ, ਭਾਈ ਗੁਰਦੀਪ ਸਿੰਘ, ਸ਼ੇਰ-ਏ-ਪੰਜਾਬ ਕਵੀਸ਼ਰੀ ਜਥਾ, ਭਾਈ ਅਮਰਜੀਤ ਸਿੰਘ, ਭਗੜਾਣੇ ਵਾਲਿਆਂ ਦਾ ਕਵੀਸ਼ਰੀ ਜਥਾ, ਭਾਈ ਸ਼ਾਹਬਾਜ਼ ਸਿੰਘ ਭਾਈ ਏਕਮਜੋਤ ਸਿੰਘ, ਬੀਬੀ ਕਰਮਪ੍ਰੀਤ ਕੌਰ, ਭਾਈ ਸੰਦੀਪ ਸਿੰਘ, ਬੀਬੀ ਅਰਸ਼ਪ੍ਰੀਤ ਕੌਰ, ਬੀਬੀ ਉਤਮਜੀਤ ਕੌਰ, ਭਾਈ ਇੰਦਰਜੀਤ ਸਿੰਘ, ਭਾਈ ਗੁਰਮੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਸੁਖਵਿੰਦਰ ਸਿੰਘ ਨੇ ਕਥਾ, ਕੀਰਤਨ, ਕਵੀਸ਼ਰੀ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਸਾਰਾ ਦਿਨ ਹਰਿ ਜਸ ਸੁਣਾ ਕੇ ਨਿਹਾਲ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…