ਬਾਬਾ ਸਾਹਿਬ: ਡਾ. ਭੀਮ ਰਾਓ ਅੰਬੇਦਕਰ ਜੀ ਦਾ ਜਨਮ ਦਿਹਾੜਾ ਮਨਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਅਪਰੈਲ:
ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਜ਼ਿਲ੍ਹਾ ਮੁਹਾਲੀ ਵੱਲੋਂ ਅੱਜ ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਦਕਰ ਜੀ ਦੇ ਜਨਮ ਦਿਹਾੜੇ ’ਤੇ ਉਨ੍ਹਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਮੌਕੇ ਭਾਜਪਾ ਜ਼ਿਲ੍ਹਾ ਪ੍ਰਧਾਨ ਸੰਜੀਵ ਵਸ਼ਿਸ਼ਟ ਨੇ ਆਪਣੇ ਸੰਬੋਧਨ ਵਿੱਚ ਡਾ. ਅੰਬੇਦਕਰ ਦੀਆਂ ਸਿੱਖਿਆ ’ਤੇ ਅਮਲ ਕਰਨ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਬਾਬਾ ਸਾਹਿਬ ਅੰਬੇਦਕਰ ਜਾਤ ਪਾਤ ਨੂੰ ਖ਼ਤਮ ਕਰਕੇ ਸਮਾਜ ਦੇ ਸਾਰੇ ਵਰਗਾਂ ਨੂੰ ਬਰਾਬਰੀ ਦਾ ਅਧਿਕਾਰ ਦੇਣ ਦੀ ਵਕਾਲਤ ਕਰਦਿਆਂ ਵਿਕਸਤ ਦੇਸ਼ ਅਤੇ ਨਰੋਏ ਸਮਾਜ ਦੀ ਸਿਰਜਣਾ ਦਾ ਸੁਪਨਾ ਦੇਖਿਆ ਸੀ। ਇਸ ਲਈ ਸਾਨੂੰ ਸਾਰਿਆਂ ਨੂੰ ਉਨ੍ਹਾਂ ਦੀਆਂ ਸਿੱਖਿਆਵਾਂ ’ਤੇ ਅਮਲ ਕਰਨਾ ਚਾਹੀਦਾ ਹੈ।
ਇਸੇ ਤਰ੍ਹਾਂ ਅੰਬੇਦਕਰ ਇੰਸਟੀਚਿਊਟ ਆਫ਼ ਕਰੀਅਰਜ਼ ਐਂਡ ਕੋਰਸਿਜ਼ ਵਿਖੇ ੜਾ ਭੀਮ ਰਾਓ ਅੰਬੇਦਕਰ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਮਾਜਿਕ ਨਿਆਂ ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ, ਪੰਜਾਬ ਦੇ ਵਧੀਕ ਮੁੱਖ ਸਕੱਤਰ ਰਮੇਸ਼ ਕੁਮਾਰ ਗੈਂਟਾ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਜ਼ਿਲ੍ਹਾ ਸਮਾਜਿਕ ਨਿਆਂ ਅਧਿਕਾਰਤਾ ਅਫ਼ਸਰ ਰਵਿੰਦਰਪਾਲ ਸਿੰਘ, ਡਾਇਰੈਕਟਰ, ਸਪੈਸ਼ਲ ਕੰਪੋਨੈਂਟ ਰਾਜ ਬਹਾਦਰ ਸਿੰਘ, ਇੰਸਟੀਚਿਊਟ ਦੇ ਇੰਸਟ੍ਰਕਟਰ ਸਵਰਨ ਸਿੰਘ, ਰਾਕੇਸ਼ ਕੁਮਾਰ ਅਤੇ ਵਿਦਿਆਰਥੀਆਂ ਨੇ ਸ਼ਰਧਾਜਲੀ ਭੇਟ ਕੀਤੀ ਅਤੇ ਡਾ. ਅੰਬੇਦਕਰ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਢਾਲਣ ਦਾ ਆਹਿਦ ਲਿਆ।

Check Also

Majitha Hooch Tragedy: Swift Government Action — All 10 Accused Arrested Within 6 Hours

Majitha Hooch Tragedy: Swift Government Action — All 10 Accused Arrested Within 6 Hours CM…