Share on Facebook Share on Twitter Share on Google+ Share on Pinterest Share on Linkedin ਚੱਪੜਚਿੜੀ ਜੰਗੀ ਯਾਦਗਾਰ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੇ ਜਨਮ ਦਿਨ ਦੀ ਖੁਸ਼ੀ ਵਿੱਚ ਲੱਡੂ ਵੰਡੇ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਸਿੱਖ ਲੀਡਰਸ਼ਿਪ ਦੀ ਯੋਗ ਅਗਵਾਈ ਦੀ ਸਖ਼ਤ ਲੋੜ: ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਕਤੂਬਰ: ਇੱਥੋਂ ਦੇ ਇਤਿਹਾਸਕ ਨਗਰ ਚੱਪੜਚਿੜੀ ਸਥਿਤ ਜੰਗੀ ਯਾਦਗਾਰ ਕੰਪਲੈਕਸ ਵਿੱਚ ਅੱਜ ਪੰਥਕ ਵਿਚਾਰ ਮੰਚ ਚੰਡੀਗੜ੍ਹ, ਜੰਗੀ ਯਾਦਗਾਰ ਦੇ ਸਟਾਫ਼ ਅਤੇ ਹੋਰ ਪਤਵੰਤਿਆਂ ਨੇ ਅੱਜ ਬਾਬਾ ਬੰਦਾ ਸਿੰਘ ਬਹਾਦਰ ਦਾ ਜਨਮ ਦਿਨ ਮਨਾਇਆ ਗਿਆ। ਪੰਥਕ ਵਿਚਾਰ ਮੰਚ ਦੇ ਪ੍ਰਧਾਨ ਬਲਜੀਤ ਸਿੰਘ ਖਾਲਸਾ ਨੇ ਅਰਦਾਸ ਕੀਤੀ। ਉਪਰੰਤ ਸ੍ਰੀ ਖਾਲਸਾ ਅਤੇ ਸਾਬਕਾ ਸਰਪੰਚ ਜ਼ੋਰਾ ਸਿੰਘ ਭੁੱਲਰ ਅਤੇ ਮੈਨੇਜਰ ਤੇਜਿੰਦਰ ਸਿੰਘ ਨੇ ਜੰਗੀ ਯਾਦਗਾਰ ਦੇ ਦਰਸ਼ਨਾਂ ਲਈ ਆਏ ਸ਼ਰਧਾਲੂਆਂ ਨੂੰ ਲੱਡੂ ਵੰਡੇ। ਇਸ ਮੌਕੇ ਬਲਜੀਤ ਸਿੰਘ ਖਾਲਸਾ ਅਤੇ ਜ਼ੋਰਾ ਸਿੰਘ ਭੁੱਲਰ ਨੇ ਬਾਬਾ ਬੰਦਾ ਸਿੰਘ ਬਹਾਦਰ ਦੇ ਇਤਿਹਾਸਕ ਕਾਰਨਾਮਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੰਦਾ ਸਿੰਘ ਬਹਾਦਰ ਨੇ ਮੁਗਲ ਫੌਜਾਂ ਦਾ ਖ਼ਾਤਮਾ ਕਰਕੇ ਅਸਲ ਵਿੱਚ ਚੱਪੜਚਿੜੀ ਦੇ ਮੈਦਾਨ ’ਚੋਂ ਦੇਸ਼ ਦੀ ਆਜ਼ਾਦੀ ਦੀ ਪਹਿਲੀ ਲੜਾਈ ਆਰੰਭੀ ਸੀ ਅਤੇ ਸੂਬਾ ਸਰਹਿੰਦ ਨੂੰ ਮੌਤ ਦੇ ਘਾਟ ਉਤਰਾ ਕੇ ਜਿੱਥੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਦੀ ਸ਼ਹਾਦਤ ਦਾ ਬਦਲਾ ਲਿਆ, ਉੱਥੇ 700 ਸਾਲਾਂ ਦੀ ਗੁਲਾਮੀ ਤੋਂ ਬਾਅਦ ਪਹਿਲੇ ਸਿੱਖ ਰਾਜ ਦੀ ਸਥਾਪਨਾ ਕਰਕੇ ਬੇਜ਼ਮੀਨੇ ਲੋਕਾਂ ਨੂੰ ਜ਼ਮੀਨਾਂ ਦੀ ਮਾਲਕੀ ਦੇ ਅਧਿਕਾਰ ਦਿੱਤੇ ਗਏ। ਉਨ੍ਹਾਂ ਕਿਹਾ ਕਿ ਨੌਜਵਾਨਾਂ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਸਿੱਖ ਲੀਡਰਸ਼ਿਪ ਦੀ ਯੋਗ ਅਗਵਾਈ ਦੀ ਸਖ਼ਤ ਲੋੜ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਦੀ ਲਾਸਾਨੀ ਕੁਰਬਾਨੀ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸ਼ਹਿਰਾਂ ਅਤੇ ਪਿੰਡ ਪੱਧਰ ’ਤੇ ਵੱਖ-ਵੱਖ ਪ੍ਰੋਗਰਾਮ ਉਲੀਕੇ ਜਾਣੇ ਚਾਹੀਦੇ ਹਨ। ਮੈਨੇਜਰ ਤੇਜਿੰਦਰ ਸਿੰਘ ਨੇ ਦੱਸਿਆ ਕਿ 328 ਫੁੱਟ ਉੱਠੀ ਫਤਹਿ ਮੀਨਾਰ ਨੂੰ ਲਿਫ਼ਟਾਂ ਜੋੜਨ ਦਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਜਲਦੀ ਹੀ ਫਤਹਿ ਮੀਨਾਰ ਨੂੰ ਦੋਵੇਂ ਲਿਫ਼ਟਾਂ ਜੜ ਦਿੱਤੀਆਂ ਜਾਣਗੀਆਂ। ਇਸ ਦਾ ਸ਼ਰਧਾਲੂਆਂ ਨੂੰ ਕਾਫੀ ਫਾਈਦਾ ਹੋਵੇਗਾ। ਕਿਉਂਕਿ ਲਿਫ਼ਟ ਦੀ ਵਿਵਸਥਾ ਨਾ ਹੋਣ ਕਾਰਨ ਮੌਜੂਦਾ ਸਮੇਂ ਵਿੱਚ ਸ਼ਰਧਾਲੂਆਂ ਨੂੰ ਹੇਠਾਂ ਤੋਂ ਵਾਪਸ ਮੁੜਨਾ ਪੈ ਰਿਹਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ