ਪੰਜਾਬ ਵਿੱਚ ਫਸੇ ਦੂਜੇ ਸੂਬਿਆਂ ਦੇ ਲੋਕਾਂ ਨੂੰ ਵਾਪਸ ਪਿਤਰੀ ਰਾਜਾਂ ’ਚ ਭੇਜਣ ਦੀ ਮੁਹਿੰਮ ਸ਼ੁਰੂ

ਮੈਡੀਕਲ ਜਾਂਚ ਮਗਰੋਂ 464 ਵਿਅਕਤੀਆਂ ਨੂੰ ਜੰਮੂ-ਕਸ਼ਮੀਰ ਵਿੱਚ ਲਖਨਪੁਰ ਲਈ ਕੀਤਾ ਰਵਾਨਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਮਈ:
ਪੰਜਾਬ ਵਿਚ ਫਸੇ ਦੂਜੇ ਰਾਜਾਂ ਦੇ ਲੋਕਾਂ ਨੂੰ ਵਾਪਸ ਭੇਜਣ ਦੀ ਮੁਹਿੰਮ ਅੱਜ ਸੁਰੂ ਹੋਈ। ਕੁਲ 464 ਲੋਕਾਂ ਨੂੰ ਮੁਹਾਲੀ, ਖਰੜ ਅਤੇ ਡੇਰਾਬਸੀ ਤੋਂ ਜੰਮੂ-ਕਸਮੀਰ ਦੇ ਲਖਨਪੁਰ ਲਈ ਭੇਜਿਆ ਗਿਆ। ਇਹ ਜਾਣਕਾਰੀ ਖੇਤਰੀ ਆਵਾਜਾਈ ਅਥਾਰਟੀ (ਆਰਟੀਏ) ਸ੍ਰੀ ਸੁਖਵਿੰਦਰ ਕੁਮਾਰ ਨੇ ਦਿੱਤੀ। ਵਧੇਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਡਿਪਟੀ ਕਮਿਸਨਰ ਸ੍ਰੀ ਗਿਰੀਸ ਦਿਆਲਨ ਦੇ ਦਿਸਾ ਨਿਰਦੇਸਾਂ ਅਨੁਸਾਰ ਪੰਜਾਬ ਵਿਚ ਫਸੇ ਲੋਕਾਂ ਨੂੰ ਆਪਣੇ ਰਾਜਾਂ ਵਿੱਚ ਵਾਪਸ ਭੇਜਣ ਲਈ ਬੱਸਾਂ ਵਿਚ ਬੈਠਾਉਣ ਤੋਂ ਪਹਿਲਾਂ ਨਵਾਂ ਗਰਾਓਂ ਵਿਖੇ ਡਾਕਟਰੀ ਜਾਂਚ ਦੇ ਪੁਖਤਾ ਪ੍ਰਬੰਧ ਕੀਤੇ ਗਏ ਸਨ।
ਵੇਰਵਾ ਦਿੰਦਿਆਂ ਉਨ੍ਹਾਂ ਦੱਸਿਆ ਕਿ ਮੁਹਾਲੀ ਤੋਂ ਐਸਡੀਐਮ ਜਗਦੀਪ ਸਹਿਗਲ ਦੀ ਨਿਗਰਾਨੀ ਹੇਠ ਕੁੱਲ 179 ਵਿਅਕਤੀਆਂ ਨੂੰ 8 ਬੱਸਾਂ ਵਿੱਚ ਵਾਪਸ ਭੇਜਿਆ ਗਿਆ। ਜਦੋਂ ਕਿ ਡੇਰਾਬਸੀ ਤੋਂ ਐਸਡੀਐਮ ਕੁਲਦੀਪ ਬਾਵਾ ਦੀ ਨਿਗਰਾਨੀ ਹੇਠ ਕੁੱਲ 93 ਵਿਅਕਤੀਆਂ ਨੂੰ 3 ਬੱਸਾਂ ਰਾਹੀਂ ਵਾਪਸ ਭੇਜਿਆ ਗਿਆ ਅਤੇ ਖਰੜ ਤੋਂ ਐਸਡੀਐਮ ਹਿਮਾਸ਼ੂ ਜੈਨ ਨੇ ਕੁੱਲ 192 ਲੋਕ 7 ਬੱਸਾਂ ਰਾਹੀਂ ਭੇਜਿਆ ਗਿਆ। ਉਹਨਾਂ ਅੱਗੇ ਕਿਹਾ ਕਿ ਪ੍ਰਵਾਸੀਆਂ ਨੂੰ ਵਾਪਸ ਭੇਜਣ ਤੋਂ ਪਹਿਲਾਂ ਡਾਕਟਰੀ ਜਾਂਚ ਦੀ ਪ੍ਰਕਿਰਿਆ ਨੂੰ ਜਾਰੀ ਕਰਦਿਆਂ, ਸਮਾਜਿਕ ਦੂਰੀਆਂ ਦੇ ਦਿਸਾ-ਨਿਰਦੇਸਾਂ ਦੀ ਪਾਲਣਾ ਦੇ ਸੰਬੰਧ ਵਿਚ ਸਾਰੀਆਂ ਸਾਵਧਾਨੀਆਂ ਦੀ ਪਾਲਣਾ ਕੀਤੀ ਗਈ।

Load More Related Articles
Load More By Nabaz-e-Punjab
Load More In General News

Check Also

ਬੀਬੀ ਭਾਨੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

ਬੀਬੀ ਭਾਨੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 27 ਫਰਵਰੀ: ਇੱਥੋਂ…