Share on Facebook Share on Twitter Share on Google+ Share on Pinterest Share on Linkedin ਮੁਹਾਲੀ ਫੇਜ਼-3ਬੀ2 ਦੀ ਮਾਰਕੀਟ ਵਿੱਚ ਸਫਾਈ ਦਾ ਮੰਦਾ ਹਾਲ, ਲੋਕ ਪ੍ਰੇਸ਼ਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਗਸਤ: ਇੱਥੋਂ ਦੇ ਫੇਜ਼ 3 ਬੀ 2 ਦੀ ਮਾਰਕੀਟ ਵਿਚ ਗੰਦਗੀ ਦੀ ਭਰਮਾਰ ਹੈ ਅਤੇ ਪਿਛਲੇ ਕਈ ਦਿਨਾਂ ਤੋੱ ਮਾਰਕੀਟ ਵਿੱਚ ਸਫਾਈ ਨਾ ਹੋਣ ਕਾਰਨ ਹਰ ਪਾਸੇ ਹੀ ਕੂੜੇ ਦੇ ਢੇਰ ਲੱਗਣ ਲੱਗ ਗਏ ਹਨ, ਜਿਸ ਕਾਰਨ ਮਾਰਕੀਟ ਦੇ ਦੁਕਾਨਦਾਰਾਂ ਅ ਤੇ ਆਮ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਮਾਰਕੀਟ ਵਿਚ ਇਕ ਹਫਤੇ ਤੋਂ ਕੋਈ ਵੀ ਸਫਾਈ ਸੇਵਕ ਨਹੀਂ ਆਇਆ, ਜਿਸ ਕਰਕੇ ਸਫਾਈ ਦਾ ਬੁਰਾ ਹਾਲ ਹੋ ਗਿਆ ਹੈ। ਇਸ ਗੰਦਗੀ ਕਾਰਨ ਇਲਾਕੇ ਵਿਚ ਮੱਖੀਆਂ ਅਤੇ ਮੱਛਰਾਂ ਦੀ ਭਰਮਾਰ ਹੋ ਗਈ ਹੈ। ਇਸ ਤੋੱ ਇਲਾਵਾ ਇਸ ਮਾਰਕੀਟ ਵਿਚ ਫਿਰਦੇ ਆਵਾਰਾ ਕੁੱਤੇ ਅਤੇ ਆਵਾਰਾ ਪਸ਼ੂ ਵੀ ਗੰਦਗੀ ਫੈਲਾਉੱਦੇ ਰਹਿੰਦੇ ਹਨ ਅਤੇ ਮਾਰਕੀਟ ਦੇ ਦੁਕਾਨਦਾਰ ਖੁਦ ਆਪਣੇ ਪ੍ਰਬੰਧਾਂ ਰਾਹੀਂ ਗੰਦਗੀ ਚੁਕਾ ਰਹੇ ਹਨ । ਫੇਜ਼ 3ਬੀ2 ਮਾਰਕੀਟ ਐਸੋਸੀਏਸ਼ਨ ਦੇ ਪ੍ਰਧਾਨ ਜਤਿੰਦਰਪਾਲ ਸਿੰਘ ਨੇ ਦੱਸਿਆ ਕਿ ਉਹ ਇਸ ਮਾਰਕੀਟ ਵਿੱਚ ਸਫਾਈ ਸਬੰਧੀ ਉਚ ਅਧਿਕਾਰੀਆਂ ਨਾਲ ਕਈ ਵਾਰ ਗੱਲਬਾਤ ਕਰ ਚੁਕੇ ਹਨ ਪਰ ਫਿਰ ਵੀ ਇਸ ਮਾਰਕੀਟ ਵਿੱਚ ਸਫਾਈ ਦੇ ਕੋਈ ਪ੍ਰਬਧ ਨਹੀਂ ਕੀਤੇ ਗਏ। ਇਸ ਮਾਰਕੀਟ ਵਿਚ ਫੈਲੀ ਗੰਦਗੀ ਕਾਰਨ ਬਿਮਾਰੀ ਫੈਲਣ ਦਾ ਖਤਰਾ ਬਣ ਗਿਆ ਹੈ ਅਤੇ ਇਸ ਗੰਦਗੀ ਕਾਰਨ ਦੁਕਾਨਦਾਰ ਅਤੇ ਆਮ ਲੋਕ ਬਹੁਤ ਹੀ ਪ੍ਰੇਸ਼ਾਨ ਹੋ ਰਹੇ ਹਨ। ਉਹਨਾਂ ਮੰਗ ਕੀਤੀ ਕਿ ਇਸ ਮਾਰਕੀਟ ਵਿੱਚ ਜਲਦੀ ਤੋੱ ਜਲਦੀ ਸਫਾਈ ਕਰਵਾਈ ਜਾਵੇ। ਇਸ ਮੌਕੇ ਮੀਤ ਪ੍ਰਧਾਨ ਅਸ਼ੋਕ ਬੰਸਲ, ਸੈਕਟਰੀ ਗੁਰਪ੍ਰੀਤ ਸਿੰਘ, ਸੁਰਿੰਦਰ ਮਿੱਤਲ, ਵਰੁਣ ਗੁਪਤਾ, ਜਗਦੀਸ਼ ਅਤੇ ਹੋਰ ਦੁਕਾਨਦਾਰ ਹਾਜ਼ਿਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ