Nabaz-e-punjab.com

ਬਾਦਲ ਦਲ ਦੇ ਆਗੂਆਂ ਵੱਲੋਂ ਇਤਿਹਾਸ ਨੂੰ ਤੋੜ ਮਰੋੜ ਤੇ ਗਲਤ ਢੰਗ ਨਾਲ ਪੇਸ਼ ਕਰਨ ਦੀ ਨਿਖੇਧੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜਨਵਰੀ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਸੀਨੀਅਰ ਆਗੂ ਜਥੇਦਾਰ ਗੁਰਸੇਵ ਸਿੰਘ ਹਰਪਾਲਪੁਰ ਨੇ ਬਾਦਲ ਦਲ ਦੇ ਪ੍ਰਮੁੱਖ ਨੇਤਾਵਾਂ ਵੱਲੋਂ ਆਏ ਦਿਨ ਗੁਰਬਾਣੀ ਦਾ ਕਥਿਤ ਤੌਰ ’ਤੇ ਗਲਤ ਉਚਾਰਣ ਕਰਕੇ ਬੇਅਦਬੀ ਕਰਨ ਅਤੇ ਇਤਿਹਾਸ ਨੂੰ ਤੋੜ ਮਰੋੜ ਕੇ ਅਤੇ ਗਲਤ ਢੰਗ ਨਾਲ ਪੇਸ਼ ਕਰਨ ਦੀ ਨਿਖੇਧੀ ਕਰਦਿਆਂ ਜੱਥੇਦਾਰ ਅਕਾਲ ਤਖਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਕਿ ਉਹ ਸੁਖਬੀਰ ਸਿੰਘ ਬਾਦਲ ਅਤੇ ਬਲਵਿੰਦਰ ਸਿੰਘ ਭੂੰਦੜ ਨੂੰ ਤਲਬ ਕਰਕੇ ਪੁੱਛਣ ਕਿ ਉਹ ਜਾਣ ਬੁੱਝ ਕੇ ਅਜਿਹਾ ਕਿਉੱ ਕਰ ਰਹੇ ਹਨ।
ਜਥੇਦਾਰ ਹਰਪਾਲਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ (27 ਜਨਵਰੀ) ਨੂੰ ਦਰਬਾਰ ਸਾਹਿਬ ਸ੍ਰੀ ਹਰਮੰਦਿਰ ਸਾਹਿਬ ਦੇ ਨੀਂਹ ਪੱਥਰ ਰੱਖਣ ਦੀ ਰਸਮ ਬਾਰੇ ਕਹਿ ਦਿੱਤਾ ਕਿ ਗੁਰੂ ਸਾਹਿਬ ਚਾਹੁੰਦੇ ਤਾਂ ਉਹ ਕਿਸੇ ਅੰਮ੍ਰਿਤਧਾਰੀ ਸਿੰਘ ਤੋਂ ਵੀ ਇੱਟ ਰਖਵਾ ਸਕਦੇ ਸਨ। ਉਹਨਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਨੂੰ ਸਿੱਖ ਇਤਿਹਾਸ ਦੀ ਰੱਤੀ ਮਾਤਰ ਵੀ ਜਾਣਕਾਰੀ ਨਹੀਂ ਹੈ ਕਿ ਅੰਮ੍ਰਿਤਧਾਰੀ ਸਿੱਖ ਕਲਗੀਧਰ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਨੇ 1699 ਈ ਦੀ ਵਿਸਾਖੀ ਨੂੰ ਬਣਾਇਆ ਹੈ। ਉਹਨਾਂ ਕਿਹਾ ਕਿ ਇਸਤੋੱ ਪਹਿਲਾ ਅਕਾਲੀ ਦਲ ਦੇ ਜਨਰਲ ਸਕੱਤਰ ਬਲਵਿੰਦਰ ਸਿੰਘ ਭੂੰਦੜ ਨੇ ਵੀ ਸਿੱਖ ਇਤਿਹਾਸ ਬਾਰੇ ਗਲਤ ਬਿਆਨੀ ਕੀਤੀ ਸੀ। ਉਹਨਾਂ ਕਿਹਾ ਕਿ ਬਾਦਲ ਦਲ ਦੇ ਆਗੂ ਗੁਰਬਾਣੀ ਦਾ ਨਿਰਾਦਰ ਕਰਨ ਅਤੇ ਸਿੱਖ ਇਤਿਹਾਸ ਨੂੰ ਤੋੜ ਮਰੋੜ ਕੇ ਗਲਤ ਢੰਗ ਨਾਲ ਪੇਸ਼ ਕਰਨ ਤੋਂ ਬਾਜ ਆਉਣ ਅਤੇ ਸਿੱਖਾਂ ਦੀਆਂ ਭਾਵਨਾਵਾਂ ਨਾਲ ਖੇਡਣਾ ਬੰਦ ਕਰਨ ਕਿਉਂਕਿ ਲੋਕ ਉਹਨਾਂ ਦੇ ਝੂਠ ਅਤੇ ਪਾਖੰਡ ਨੂੰ ਚੰਗੀ ਤਰ੍ਹਾਂ ਸਮਝ ਚੁੱਕੇ ਹਨ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…