Share on Facebook Share on Twitter Share on Google+ Share on Pinterest Share on Linkedin ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਉਣ ਲਈ ਬਾਦਲ ਪਰਿਵਾਰ ਅੜਿੱਕੇ ਪਾਉਣ ਦੀ ਥਾਂ ਸਰਕਾਰ ਨੂੰ ਸਹਿਯੋਗ ਦੇਵੇ: ਚੰਨੀ ਐਸਜੀਪੀਸੀ ਸਾਂਝੇ ਤੌਰ ’ਤੇ ਪ੍ਰਕਾਸ਼ ਪੁਰਬ ਮਨਾਉਣ ਲਈ ਰਾਜ਼ੀ ਪਰ ਬਾਦਲ ਵੱਖ ਹੋਣ ਲਈ ਕਰ ਰਹੇ ਨੇ ਮਜਬੂਰ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਅਕਤੂਬਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੂਬਾ ਪੱਧਰੀ ਸਮਾਗਮ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਦੀ ਅੱਜ ਮੁਹਾਲੀ ਤੋਂ ਰਸਮੀ ਸ਼ੁਰੂਆਤ ਹੋਈ। ਇਸ ਸਬੰਧੀ ਇੱਥੋਂ ਦੇ ਖੇਡ ਭਵਨ ਸੈਕਟਰ-78 ਵਿੱਚ ਬਹੁਤ ਹੀ ਸ਼ਾਨਦਾਰ ਮਿਊਜ਼ੀਅਤ ਬਣਾਇਆ ਗਿਆ। ਇਸ ਮੌਕੇ ਤਕਨੀਕੀ ਸਿੱਖਿਆ ਤੇ ਸੈਰ ਸਪਾਟਾ ਮੰਤਰੀ ਚਰਨਜੀਤ ਚੰਨੀ ਨੇ ਕਿਹਾ ਕਿ ਸਾਰੀਆਂ ਧਿਰਾਂ ਨੂੰ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਉਣਾ ਚਾਹੀਦਾ ਹੈ ਅਤੇ ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਵੀ ਸਮੁੱਚੀ ਸੰਗਤ ਅਤੇ ਸਾਰੀਆਂ ਧਿਰਾਂ ਨੂੰ 550 ਸਾਲਾ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਉਣ ਦੀ ਅਪੀਲ ਕੀਤੀ ਗਈ ਹੈ। ਚੰਨੀ ਨੇ ਕਿਹਾ ਕਿ ਐਸਜੀਪੀਸੀ ਤਾਂ ਸਾਂਝੇ ਤੌਰ ’ਤੇ ਪ੍ਰਕਾਸ਼ ਪੁਰਬ ਮਨਾਉਣ ਲਈ ਤਿਆਰ ਹੈ ਪ੍ਰੰਤੂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਖਰੇ ਤੌਰ ’ਤੇ ਮਨਾਉਣ ਲਈ ਸ਼੍ਰੋਮਣੀ ਕਮੇਟੀ ’ਤੇ ਦਬਾਅ ਪਾ ਰਹੇ ਹਨ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਨੂੰ ਇਸ ਮੁੱਦੇ ’ਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ ਅਤੇ ਸੰਗਤ ਵਿੱਚ ਵੰਡੀਆਂ ਪਾਉਣ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਸ੍ਰੀ ਚੰਨੀ ਨੇ ਬਾਦਲਾਂ ਨੂੰ ਹੱਥ ਜੋੜ ਕੇ ਅਪੀਲ ਕੀਤੀ ਕਿ ਉਹ ਆਪਣੀ ਹਾਊਮੇ ਛੱਡ ਕੇ ਪ੍ਰਕਾਸ਼ ਪੁਰਬ ਸਮਾਗਮਾਂ ਲਈ ਪੰਜਾਬ ਸਰਕਾਰ ਨੂੰ ਸਹਿਯੋਗ ਦੇਣ ਕਿਉਂਕਿ ਰਾਜਨੀਤੀ ਚਮਕਾਉਣ ਲਈ ਹੋਰ ਬਹੁਤ ਸਾਰੇ ਮੌਕੇ ਅਤੇ ਮੰਚ ਉਪਲਬਧ ਹਨ। ਇਸ ਤੋਂ ਪਹਿਲਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਬੜੀ ਖੁਸ਼ੀ ਅਤੇ ਮਾਣ ਵਾਲੀ ਗੱਲ ਹੈ ਕਿ ਪ੍ਰਕਾਸ਼ ਪੁਰਬ ਸਬੰਧੀ ਇਸ ਸ਼ੋਅ ਦੀ ਸ਼ੁਰੂਆਤ ਮੁਹਾਲੀ ਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਸਰਕਾਰ ਦੇ ਇਸ ਉਪਰਾਲੇ ਸ਼ਲਾਘਾ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਸ਼ਿਦਕਦਿਲੀ ਨਾਲ ਸਾਂਝੇ ਸਮਾਗਮ ਕਰਵਾਉਣ ਦਾ ਬੀੜਾ ਚੁੱਕਿਆ ਹੈ ਪ੍ਰੰਤੂ ਅਕਾਲੀ ਇਸ ਮੁੱਦੇ ’ਤੇ ਵੀ ਰਾਜਨੀਤੀ ਕਰਨ ਤੋਂ ਬਾਜ਼ ਨਹੀਂ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਸੁਲਤਾਨਪੁਰ ਲੋਧੀ, ਡੇਰਾ ਬਾਬਾ ਨਾਨਕ ਅਤੇ ਹੁਸੈਨੀਵਾਲਾ ਸਮੇਤ ਪੰਜਾਬ ਭਰ ਵਿੱਚ ਕਰੀਬ 26 ਥਾਵਾਂ ’ਤੇ ਅਜਿਹੇ ਪ੍ਰੋਗਰਾਮ ਕਰਵਾਏ ਜਾਣਗੇ ਅਤੇ ਸੂਬੇ ਦੇ ਲੋਕਾਂ ਨੂੰ ਰੂਹਾਨੀ ਰੰਗ ਵਿੱਚ ਰੰਗਣ ਲਈ ਲਗਾਤਾਰ 4 ਮਹੀਨੇ ਅਤਿ ਆਧੁਨਿਕ ਤਕਨੀਕਾਂ ਨਾਲ ਲਬਰੇਜ਼ ਇਹ ਸਮਾਗਮ ਅਧਿਆਤਮਕਤਾ ਦੀ ਛਹਿਬਰ ਲਾਉਣਗੇ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ