nabaz-e-punjab.com

ਟਕਸਾਲੀ ਆਗੂਆਂ ਦੇ ਇਕ ਝੰਡੇ ਹੇਠ ਇਕੱਠੇ ਹੋਣ ਨਾਲ ਸਰਦੀ ਦੇ ਮੌਸਮ ’ਚ ਬਾਦਲਾਂ ਨੂੰ ਤਰੇਲੀਆਂ ਆਈਆਂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਦਸੰਬਰ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵੱਲੋ ਪਾਰਟੀ ਦੇ ਸਮੂਹ ਅਹੁਦੇਦਾਰਾ ਜ਼ਿਲ੍ਹਾ ਜਥੇਦਾਰਾਂ ਨੂੰ ਖਾਸ ਹਦਾਇਤਾਂ ਜਾਰੀ ਕਰਦਿਆਂ ਕਿਹਾ ਹੈ ਕਿ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ 99 ਸਾਲਾ ਸਥਾਪਨਾ ਦਿਵਸ ਮਨਾਉਣ ਸਬੰਧੀ ਚੀਫ ਖਾਲਸਾ ਦੀਵਾਨ ਦੇ ਪ੍ਰਬੰਧਾਂ ਹੇਠ ਚੱਲ ਰਹੇ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਸ੍ਰੀ ਅੰਮ੍ਰਿਤਸਰ ਦੇ ਆਡੀਟੋਰੀਅਮ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਮੁੱਖ ਆਗੂਆਂ ਸੁਖਦੇਵ ਸਿੰਘ ਢੀਂਡਸਾ ਅਤੇ ਰਵੀਇੰਦਰ ਸਿੰਘ ਨਾਲ ਗੱਲਬਾਤ ਕਰਕੇ ਸਾਂਝੇ ਰੂਪ ਵਿੱਚ ਸ਼੍ਰੋਮਣੀ ਅਕਾਲੀ ਦਲ ਦਾ ਸਥਾਪਨਾ ਦਿਵਸ ਮਨਾਉਣ ਦਾ ਜੋ ਫੈਸਲਾ ਲਿਆ ਹੈ। ਉਸ ਮਹਾਨ ਇਤਿਹਾਸਕ ਦਿਹਾੜੇ ਦੀ ਸਫਲਤਾ ਲਈ ਆਪਣੀ ਸਭ ਦੀ ਜ਼ਿੰਮੇਵਾਰੀ ਬਹੁਤ ਵੱਡੀ ਹੈ।
ਤੁਸੀ ਸਾਰੇ ਠੀਕ 11 ਵਜੇ ਸਮਾਗਮ ਵਾਲੀ ਜਗਾ ਆਪਣੇ ਸਾਥੀਆ ਨਾਲ ਪਹੁੰਚਣ ਦੀ ਕਿਰਪਾਲਤਾ ਕਰਨੀ ਉਹਨਾਂ ਨੇ ਨਾਲ ਆਉਣ ਵਾਲੇ ਗੁਰਸਿੱਖ ਸਾਥੀਆ ਨੂੰ ਬੇਨਤੀ ਹੈ ਕਿ ਉਹ ਨੀਲੀਆ ਪੀਲੀਆ ਕਾਲੀਆ ਦਸਤਾਰਾ ਸਜਾਉਣ ਪਾਰਟੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਸ੍ਰ ਕਰਨੈਲ ਸਿੰਘ ਪੀਰ ਮੁਹੰਮਦ ਨੇ ਇਹ ਜਾਣਕਾਰੀ ਦਿੰਦਿਆ ਦੱਸਿਆ ਕਿ ਇਸ ਮੌਕੇ ਪੰਜਾਬ ਦੀ ਜਵਾਨੀ ਤੇ ਕਿਸਾਨੀ ਨੂੰ ਬਚਾਉਣ ਲਈ ਅਕਾਲੀ ਲੀਡਰਸ਼ਿਪ ਅਹਿਮ ਐਲਾਨ ਕਰੇਗੀ ਉਹਨਾ ਕਿਹਾ ਅੱਜ ਸ਼ਾਮ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੀ ਕੌਰ ਕਮੇਟੀ ਦੀ ਮੀਟਿੰਗ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਸਮੂਹ ਟਕਸਾਲੀ ਸੋਚ ਵਾਲੇ ਅਕਾਲੀ ਜਥੇਦਾਰਾਂ ਨੂੰ ਅਪੀਲ ਕੀਤੀ ਗਈ ਕਿ ਉਹ ਨਿਰਾਸ਼ਾ ਦੇ ਆਲਮ ’ਚੋਂ ਬਾਹਰ ਆਕੇ ਖਾਲਸਾ ਪੰਥ ਪੰਜਾਬ ਨੂੰ ਖੁਸ਼ਹਾਲ ਤੇ ਚੜਦੀਕਲਾ ਵਿੱਚ ਲਿਜਾਣ ਲਈ ਦ੍ਰਿੜ ਸੰਕਲਪ ਹੋਣ ਕੌਰ ਕਮੇਟੀ ਦੀ ਮੀਟਿੰਗ ਵਿੱਚ ਜਥੇਦਾਰ ਸੇਵਾ ਸਿੰਘ ਸੇਖਵਾਂ, ਬੀਰਦਵਿੰਦਰ ਸਿੰਘ, ਜਥੇਦਾਰ ਉਜਾਗਰ ਸਿੰਘ ਬਡਾਲੀ ਹਰਸੁਖਇੰਦਰ ਸਿੰਘ ਬੱਬੀ ਬਾਦਲ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।
ਕੋਰ ਕਮੇਟੀ ਨੇ ਅਕਾਲੀ ਪਰਿਵਾਰਾਂ ਨਾਲ ਸਬੰਧਤ ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ ਉਹਨਾਂ ਦੇ ਵੱਡੇ ਭਰਾ ਬਲਵਿੰਦਰ ਸਿੰਘ ਬੈਂਸ, ਮਨਜੀਤ ਸਿੰਘ ਜੀਕੇ, ਬਲਵੰਤ ਸਿੰਘ ਰਾਮੂਵਾਲੀਆ, ਜਥੇਦਾਰ ਸੁਖਦੇਵ ਸਿੰਘ ਭੌਰ ਸਮੇਤ ਅਨੇਕ ਹੋਰ ਸੀਨੀਅਰ ਆਗੂਆਂ ਨੂੰ 14 ਦਸੰਬਰ ਦੇ ਸਮਾਗਮ ਵਿੱਚ ਸ਼ਾਮਲ ਹੋਣ ’ਤੇ ਸਹਿਮਤੀ ਪ੍ਰਗਟਾਈ ਹੈ। ਉਧਰ, ਟਕਸਾਲੀਆਂ ਦੇ ਇਕ ਝੰਡੇ ਹੇਠ ਇਕੱਠੇ ਹੋਣ ਕਾਰਨ ਬਾਦਲਾਂ ਨੂੰ ਸਰਦੀ ਦੇ ਮੌਸਮ ਵਿੱਚ ਤਰੇਲੀਆਂ ਆਉਣੀਆਂ ਸ਼ੁਰੂ ਹੋ ਗਈਆਂ ਹਨ।
ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਹੰਕਾਰ ਵਿੱਚ ਗ੍ਰਸਤ ਬਾਦਲ ਪਰਿਵਾਰ ਤੇ ਉਹਨਾਂ ਦੇ ਚਹੇਤੇ ਹੁਣ ਅਕਾਲੀ ਦਲ ਨੂੰ ਬਰਬਾਦ ਕਰਨ ਤੋਂ ਬਾਅਦ ਸੰਗਤ ਦੀ ਸੇਵਾ ਕਰਨ ਦੇ ਵਿਖਾਵੇ ਕਰਕੇ ਭਲਾ ਕੀ ਸਾਬਤ ਕਰਨਾ ਚਾਹੁੰਦੇ ਹਨ। ਉਹਨਾਂ ਕਿਹਾ ਕਿ ਅਕਾਲੀ ਲੀਡਰਸ਼ਿਪ ਇਕਜੁੱਟ ਹੋ ਕੇ 14 ਦਸੰਬਰ ਨੂੰ ਖਾਲਸਾ ਪੰਥ ਨੂੰ 99 ਸਾਲ ਪਹਿਲਾਂ ਸਿਰਜੇ ਅਕਾਲੀ ਦਲ ਨੂੰ ਅਸਲ ਟਕਸਾਲੀ ਦਿੱਖ ਪ੍ਰਦਾਨ ਕਰਨ ਲਈ ਅਹਿਦ ਲੈਣਗੇ। ਇਸੇ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਵਿੱਚ ਸੀਨੀਅਰ ਅਕਾਲੀ ਆਗੂ ਜਥੇਦਾਰ ਮਨਮੋਹਨ ਸਿੰਘ ਸਠਿਆਲਾ ਜਨਰਲ ਸਕੱਤਰ ਅਤੇ ਸੀਨੀਅਰ ਮੀਤ ਪ੍ਰਧਾਨ ਡਾ. ਰਤਨ ਸਿੰਘ ਅਜਨਾਲਾ ਦੇ ਸਪੁੱਤਰ ਅਮਰਪਾਲ ਸਿੰਘ ਬੋਨੀ, ਰਵਿੰਦਰ ਸਿੰਘ ਬ੍ਰਹਮਪੁਰਾ, ਗੁਰਪ੍ਰੀਤ ਸਿੰਘ ਕਲਕੱਤਾ ਅਤੇ ਜਗਰੂਪ ਸਿੰਘ ਸੇਖਵਾਂ ਪੂਰੀ ਤਨਦੇਹੀ ਨਾਲ ਸਮਾਗਮ ਦੀਆਂ ਤਿਆਰੀਆਂ ਲਈ ਸਰਗਰਮੀ ਨਾਲ ਕੰਮ ਕਰ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…