nabaz-e-punjab.com

ਬਾਦਲ ਪਿਉ ਪੁੱਤ ਅਤੇ ਮਜੀਠੀਆ ਨੇ ਪੰਥਕ ਸਿਧਾਂਤਾਂ ਦਾ ਕਤਲ ਕੀਤਾ, ਹੁਣ ਖਮਿਆਜ਼ਾ ਵੀ ਭੁਗਤਣ: ਬ੍ਰਹਮਪੁਰਾ

16 ਦਸੰਬਰ ਦਾ ਦਿਨ ਸਿੱਖ ਕੌਮ ਲਈ ਸੁਨਹਿਰਾ ਭਵਿੱਖ ਲੈ ਕੇ ਆਵੇਗਾ: ਜਥੇਦਾਰ ਬ੍ਰਹਮਪੁਰਾ

ਨਵੇਂ ‘ਸ਼੍ਰੋਮਣੀ ਅਕਾਲੀ ਦਲ ਦਾ ਗਠਨ ਕਰਨ ਵਾਲੇ ਦਿਨ ਲੋਕਾਂ ਨੂੰ ਵੱਡੀ ਗਿਣਤੀ ਸ਼ਮੂਲੀਅਤ ਕਰਨ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 10 ਦਸੰਬਰ:
ਇਤਿਹਾਸ ਗਵਾਹ ਹੈ ਕਿ ਸਿੱਖ ਕੌਮ ਦੀਆਂ ਕੁਰਬਾਨੀਆਂ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ ਜੋ ਕਿ ਬਹੁਤ ਹੀ ਵਡਮੁੱਲਾ ਇਤਿਹਾਸ ਅਤੇ ਸਰਮਾਇਆ ਸਿੱਖ ਪੰਥ ਅਤੇ ਕੌਮ ਦਾ ਹੈ ਅਤੇ ਸਿੱਖ ਕੌਮ ਲਈ ਉਹ ਕਾਲਾ ਦਿਨ ਮੰਨਿਆ ਗਿਆ ਜਦ ਪਖੰਡੀ ਸਾਧ ਵੱਲੋਂ ਗੁਰੂ ਗੋਬਿੰਦ ਸਿੰਘ ਪਾਤਿਸ਼ਾਹ ਜੀ ਵਰਗੀ ਪੁਸ਼ਾਕ ਪਹਿਨ ਕੇ ਅੰਮ੍ਰਿਤ ਸੰਚਾਰ ਦੀ ਵਿਧੀ ਦੀ ਨਕਲ ਕਰਦਿਆਂ ‘ਅੰਮ੍ਰਿਤ ਦੀ ਜਗ੍ਹਾ ਰੁਹ ਆਫਜ਼ਾ ਭਾਵ ‘ਜਾਮ-ਏ-ਇੰਸਾ ਲੋਕਾਂ ਨੂੰ ਪਿਆਇਆ ਗਿਆ ਜਿਸ ਨਾਲ ਸਿੱਖ ਕੌਮ ਦੀ ਧਾਰਮਿਕ ਭਾਵਨਾਵਾਂ ਨੂੰ ਭਾਰੀ ਠੇਸ ਪੁੱਜੀ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਸਮੇਤ ਸਾਰੀ ਅਕਾਲੀ ਸਰਕਾਰ ਦਾ ਇਸ ਗੰਭੀਰ ਮੁੱਦੇ ਤੇ ਕੋਈ ਕਾਰਵਾਈ ਨਾ ਕਰਨ ’ਤੇ ਲੋਕਾਂ ਨੇ ਨਾਅਰੇਬਾਜ਼ੀ, ਅਲੋਚਨਾ ਅਤੇ ਵਿਰੋਧ ਕੀਤਾ। ਜਿਸਦਾ ਖਮਿਆਜ਼ਾ ਸਮੁੱਚੀ ਅਕਾਲੀ ਲੀਡਰਸ਼ਿਪ ਨੂੰ ਅੱਜ ਬਿਨਾਂ ਕਿਸੇ ਕਾਰਨਾਂ ਨੂੰ ਦੱਸਦਿਆਂ ‘ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਿਮਾਂ ਜਾਚਨਾ ਦੇ ਬਹਾਨੇ ਭੁਗਤਣਾ ਪੈ ਰਿਹਾ ਹੈ।
ਅੱਜ ਇੱਥੇ ਪ੍ਰੈਸ ਬਿਆਨ ਜਾਰੀ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਲੋਕ ਸਭਾ ਹਲਕਾ ਖੰਡੂਰ ਸਾਹਿਬ ਤੋਂ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਨੂੰ ਸਿੱਖ ਪੰਥ ਅਤੇ ਕੌਮ ਨਾਲ ਕੀਤੀ ਗ਼ਦਾਰੀ ਲਈ ਪੂਰੀ ਤਰ੍ਹਾਂ ਨਾਲ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਸਮੇਤ ਸਮੁੱਚੀ ਅਕਾਲੀ ਲੀਡਰਸ਼ਿਪ ਨੂੰ ਇਹ ਸਪੱਸ਼ਟ ਕਰਨਾ ਚਾਹੀਦਾ ਹੈ ਕਿ 3 ਦਿਨ ਲਈ ‘ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਆਪਣੇ ਆਪ ਹੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕਿਸ ਗੱਲ ਲਈ ‘ਖਿਮਾਂ ਜਾਚਨਾ‘ ਲਈ ਪਖੰਡ ਕੀਤਾ ਜਾ ਰਿਹਾ ਹੈ ਕਿਉਂ ਜੋ ਸਿੱਖ ਕੌਮ ਜਾਣਨਾ ਚਾਹੁੰਦੀ ਹੈ ਕਿ ਪੰਥ ਅਤੇ ਸਿੱਖ ਸਿਧਾਂਤਾਂ ਨਾਲ ਖਿਲਵਾੜ ਕਿਉਂ ਕੀਤਾ ਗਿਆ ਸੀ।
ਇੱਥੇ ਇਸ ਗੱਲ ਦਾ ਜ਼ਿਕਰ ਕਰਨਾ ਵੀ ਉਚਿੱਤ ਹੋਵੇਗਾ ਕਿ ਟਕਸਾਲੀ ਅਕਾਲੀ ਆਗੂਆਂ ਵੱਲੋਂ ਕੋਟਕਪੂਰਾ, ਬਹਿਬਲ ਕਲਾਂ ਅਤੇ ਬਰਗਾੜੀ ਕਾਂਡ ਅਤੇ ਪਖੰਡੀ ਸਾਧ ਨੂੰ ਦਿੱਤੀ ਮੁਆਫ਼ੀ ਦੇ ਮੁੱਦਿਆਂ ਨੂੰ ਪਾਰਟੀ ਵਿੱਚ ਕਈ ਦਫ਼ਾ ਉਠਾਇਆ ਗਿਆ ਸੀ ਪਰ ਸੁਖਬੀਰ ਸਿੰਘ ਬਾਦਲ ਦੇ ਅੜੀਅਲ ਰਵੱਈਏ ਨੇ ਇਹਨਾਂ ਗੰਭੀਰ ਮੁੱਦਿਆਂ ’ਤੇ ਕੋਈ ਤਰਜ਼ ਦੇਣਾ ਲਾਜ਼ਮੀ ਨਹੀਂ ਸਮਝਿਆ ਜਿਸ ਦਾ ਖਮਿਆਜ਼ਾ ਮਜੀਠੀਆ ਅਤੇ ਬਾਦਲ ਪਰਿਵਾਰ ਕਾਰਨ ਸਮੁੱਚੀ ਅਕਾਲੀ ਲੀਡਰਸ਼ਿਪ ਨੂੰ ਪੂਰੀ ਤਰ੍ਹਾਂ ਨਾਲ ਭੁਗਤਣਾ ਪੈ ਰਿਹਾ ਹੈ।
ਇਥੇ ਇਸ ਗੱਲ ਦਾ ਜ਼ਿਕਰ ਕਰਨਾ ਵੀ ਲਾਜ਼ਮੀ ਬਣਦਾ ਹੈ ਕਿ ਟਕਸਾਲੀ ਅਕਾਲੀ ਆਗੂਆਂ ਵੱਲੋਂ ਹੁਣ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ ਦਾ ਗਠਨ ਕੀਤਾ ਜਾ ਰਿਹਾ ਹੈ। ਇਸ ਨਵੇਂ ਸ਼੍ਰੋਮਣੀ ਅਕਾਲੀ ਦਲ ਆਗਾਜ਼ 16 ਦਸੰਬਰ ਨੂੰ ‘ਸ੍ਰੀ ਅਕਾਲ ਤਖ਼ਤ ਸਾਹਿਬ’ ਵਿੱਚ ਨਤਮਸਤਕ ਹੋ ਕੇ ਅਸ਼ੀਰਵਾਦ ਲੈ ਕੇ ਕੀਤਾ ਜਾਵੇਗਾ। ਜਥੇਦਾਰ ਬ੍ਰਹਮਪੁਰਾ ਨੇ ਨਵੇਂ ਅਕਾਲੀ ਦਲ ਦਾ ਗਠਨ ਕਰਨ ਵਾਲੇ ਦਿਨ ਸਾਰੇ ਹੀ ਲੋਕਾਂ ਇਸ ਸਮਾਰੋਹ ਵਿੱਚ ਹਿੱਸਾ ਲੈਣ ਲਈ ਅਪੀਲ ਕੀਤੀ।

Load More Related Articles
Load More By Nabaz-e-Punjab
Load More In Politics

Check Also

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ

ਪੰਜਾਬ ਚਲਾਉਣ ਵਿੱਚ ਨਾਕਾਮ ਸਾਬਤ ਹੋਈ ‘ਆਪ’ ਸਰਕਾਰ: ਬੀਬੀ ਰਾਮੂਵਾਲੀਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਮ…