ਮੁਹਾਲੀ ਦੇ ਸਰਬਪੱਖੀ ਵਿਕਾਸ ਲਈ ਬਾਦਲ ਨੇ ਸਰਕਾਰੀ ਖਜ਼ਾਨੇ ਦਾ ਮੂੰਹ ਖੋਲ੍ਹਿਆ: ਬੈਦਵਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਪਰੈਲ:
ਪੰਜਾਬ ਦੀ ਸਿਆਸਤ ਦੇ ਬਾਬਾ ਬੋਹੜ ਅਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮੁਹਾਲੀ ਤੋਂ ਅੰਝੂ ਭਰੀ ਅੰਤਿਮ ਵਿਦਾਇਗੀ ਦਿੰਦੇ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਬੈਦਵਾਨ (ਸੋਹਾਣਾ) ਨੇ ਕਿਹਾ ਕਿ ਵੱਡੇ ਬਾਦਲ ਦੀ ਮੌਤ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਤਤਕਾਲੀ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਮੁਹਾਲੀ ਸਮੇਤ ਸਮੁੱਚੇ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਕਾਸ ਪੱਖੋਂ ਮੁਹਾਲੀ ਦੀ ਨੁਹਾਰ ਬਦਲਣ ਲਈ ਮਰਹੂਮ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਆਪਣੇ ਕਾਰਜਕਾਲ ਦੌਰਾਨ ਸਰਕਾਰੀ ਖਜ਼ਾਨੇ ਦਾ ਮੂੰਹ ਮੁਹਾਲੀ ਦੀ ਤਰੱਕੀ ਲਈ ਖੋਲ੍ਹ ਦਿੱਤਾ ਸੀ ਅਤੇ ਵਿਕਾਸ ਕੰਮਾਂ ’ਤੇ 2400 ਕਰੋੜ ਰੁਪਏ ਖ਼ਰਚ ਕੀਤੇ ਗਏ।
ਅਕਾਲੀ ਆਗੂ ਨੇ ਕਿਹਾ ਕਿ ਬਾਦਲ ਸਰਕਾਰ ਸਮੇਂ ਮੁਹਾਲੀ ਨੇੜੇ ਚੱਪੜਚਿੜੀ ਵਿੱਚ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦ ਵਿੱਚ ਫਤਿਹ ਬੁਰਜ (ਚੱਪੜਚਿੜੀ ਜੰਗੀ ਯਾਦਗਾਰ), ਮੁਹਾਲੀ ਕੌਮਾਂਤਰੀ ਹਵਾਈ ਅੱਡਾ, ਮਹਾਰਾਜਾ ਰਣਜੀਤ ਸਿੰਘ ਅਕੈਡਮੀ, ਮਾਈ ਭਾਗੋ ਇੰਸਟੀਚਿਊਟ, ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਮੈਰੀਟੋਰੀਅਸ ਸਕੂਲ, ਦੇਸ਼ ਦਾ ਪਹਿਲਾ ਅੰਤਰਰਾਜੀ ਏਸੀ ਬੱਸ ਸਟੈਂਡ, ਹਾਕੀ ਸਟੇਡੀਅਮ ਸਮੇਤ ਵੱਖ-ਵੱਖ ਸੈਕਟਰਾਂ ਵਿੱਚ ਇਨਡੋਰ ਸਟੇਡੀਅਮ, ਕਿਸਾਨ ਵਿਕਾਸ ਚੈਂਬਰ ਅਤੇ ਸ਼ਹਿਰ ਵਿੱਚ ਚੌੜੀਆਂ ਤੇ ਮਜਬੂਤ ਸੜਕਾਂ ਬਣਾਈਆਂ ਗਈਆਂ। ਇਹ ਸਾਰੇ ਪ੍ਰਾਜੈਕਟ ਬਾਦਲ ਪਿਉਪੁੱਤ ਦੀ ਦੂਰ-ਅੰਦੇਸ਼ੀ ਸੋਚ ਅਤੇ ਲੋਕਪੱਖੀ ਨੀਤੀਆਂ ਸਦਕਾ ਨੇਪਰੇ ਚੜ੍ਹ ਸਕੇ। ਇਸ ਤੋਂ ਇਲਾਵਾ ਵਿਕਾਸ ਕਾਰਜਾਂ ਲਈ ਐਕਵਾਇਰ ਹੋਣ ਵਾਲੀ ਜ਼ਮੀਨ ਦੇ ਮਾਲਕਾਂ ਅਤੇ ਕਿਸਾਨਾਂ ਨੂੰ ਲੈਂਡ ਪੂਲਿੰਗ ਸਕੀਮ ਦਾ ਲਾਭ ਵੀ ਬਾਦਲ ਹੂਰਾਂ ਨੇ ਦੇਣਾ ਸ਼ੁਰੂ ਕੀਤਾ ਸੀ। ਉਨ੍ਹਾਂ ਕਿਹਾ ਕਿ ਵੱਡੇ ਬਾਦਲ ਦੇ ਇਸ ਫ਼ਾਨੀ ਸੰਸਾਰ ਤੋਂ ਚਲੇ ਜਾਣ ਨਾਲ ਇੱਕ ਯੁੱਗ ਦਾ ਅੰਤ ਹੋ ਗਿਆ ਹੈ ਅਤੇ ਮੁਹਾਲੀ ਸਮੇਤ ਪੰਜਾਬ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ।
ਇਸ ਮੌਕੇ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਸਿਮਰਨਜੀਤ ਸਿੰਘ ਚੰਦੂਮਾਜਰਾ, ਕਮਲਜੀਤ ਸਿੰਘ ਰੂਬੀ, ਐਸਜੀਪੀਸੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਇਸਤਰੀ ਅਕਾਲੀ ਦਲ ਦੀ ਜ਼ਿਲ੍ਹਾ ਪ੍ਰਧਾਨ ਕੁਲਦੀਪ ਕੌਰ ਕੰਗ, ਯੂਥ ਆਗੂ ਸੋਨੀ ਬੜੀ, ਅਵਤਾਰ ਸਿੰਘ ਦਾਊਂ, ਬਲਵਿੰਦਰ ਸਿੰਘ ਗੋਬਿੰਦਗੜ੍ਹ, ਧਰਮ ਸਿੰਘ ਪੱਤੋਂ, ਬਲਵੀਰ ਪੱਤੋਂ, ਗੁਰਪ੍ਰਤਾਪ ਸਿੰਘ ਤੇ ਕਮਲਜੀਤ ਸਿੰਘ, ਗੁਰਮੀਤ ਸਿੰਘ ਸ਼ਾਮਪੁਰ, ਮਾਨ ਸਿੰਘ ਸਿਆਊ, ਸੁਖਵਿੰਦਰ ਸਿੰਘ ਛਿੰਦੀ, ਹਰਮਨਪ੍ਰੀਤ ਸਿੰਘ ਪ੍ਰਿੰਸ, ਰਮਨਦੀਪ ਸਿੰਘ ਬਾਵਾ, ਪ੍ਰੀਤ ਰਾਠੌਰ, ਮੱਖਣ ਗੀਗੇਮਾਜਰਾ, ਗੁਰਮੀਤ ਸਿੰਘ ਰਾਏਪੁਰ, ਨਵਾਬ ਸਿਆਊ, ਗੁਰਪ੍ਰੀਤ ਸਿੱਧੂ, ਹਰਪਾਲ ਬਠਲਾਣਾ, ਬਹਾਦਰ ਕੰਬਾਲੀ, ਅਮਰਜੀਤ ਸਿੰਘ, ਬਹਾਦਰ ਮਦਨਪੁਰ, ਨੰਬਰਦਾਰ ਹਰਵਿੰਦਰ ਸਿੰਘ, ਸੁਭਾਸ਼ ਬੱਬਰ, ਜਰਨੈਲ ਬਲੌਂਗੀ, ਕੇਸਰ ਸਿੰਘ ਬਲੌਂਗੀ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …