Nabaz-e-punjab.com

ਆਪਣੀਆਂ ਗਲਤੀਆਂ ’ਤੇ ਸ਼ੋਰ ਸ਼ਰਾਬਾ ਕਰਨਾ ਬਾਦਲ ਦਲ ਨੂੰ ਸੋਭਾ ਨਹੀਂ ਦਿੰਦਾ: ਬੱਬੀ ਬਾਦਲ

ਬੇਅਦਬੀ ਮਾਮਲਿਆਂ ਦੀ ਸਚਾਈ ਤੋਂ ਪੰਜਾਬ ਦੇ ਲੋਕ ਭਲੀਭਾਂਤ ਜਾਣੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਗਸਤ:
ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਯੂਥ ਵਿੰਗ ਦੇ ਕੌਮੀ ਪ੍ਰਧਾਨ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਹੈ ਕਿ ਪੰਜਾਬ ਵਿਧਾਨ ਸਭਾ ਦੇ ਮਾਨਸੂਨ ਸੈਸ਼ਨ ਵਿੱਚ ਅਕਾਲੀ ਦਲ (ਬਾਦਲ) ਦੇ ਆਗੂ ਬੇਅਦਬੀਆਂ ਦੇ ਮੁੱਦੇ ’ਤੇ ਰੌਲਾ ਰੱਪਾ ਪਾ ਕੇ ਸੂਬੇ ਦੇ ਪਵਿੱਤਰ ਲੋਕ ਰਾਜ ਦੇ ਮੰਦਰ ਨੂੰ ਬੇਇੱਜ਼ਤ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਆਪਣੇ ਤਾਏ ਪ੍ਰਕਾਸ਼ ਸਿੰਘ ਬਾਦਲ ਅਤੇ ਚਚੇਰੇ ਭਰਾ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਅਕਾਲੀ ਦਲ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਬਾਦਲ ਦਲ ਨੂੰ ਆਪਣੀ ਪਾਰਟੀ ਅਤੇ ਪਿਛਲੀ ਸਰਕਾਰੀ ਦੀਆਂ ਕਥਿਤ ਗਲਤੀਆਂ ’ਤੇ ਸ਼ੋਰ ਸਰਾਭਾ ਕਰਨਾ ਸੋਭਾ ਨਹੀਂ ਦਿੰਦਾ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਮਾਮਲਿਆਂ ਦੀ ਸਚਾਈ ਪੰਜਾਬ ਦੇ ਲੋਕ ਭਲੀਭਾਂਤ ਜਾਣਦੇ ਹਨ ਅਤੇ ਸੂਬੇ ਦੇ ਲੋਕਾਂ ਬੇਅਦਬੀ ਲਈ ਜ਼ਿੰਮੇਵਾਰ ਰਾਜਸੀ ਆਗੂਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।
ਮੁਹਾਲੀ ਵਿੱਚ ਵਰਕਰ ਮਿਲਣੀ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਸ੍ਰੀ ਬੱਬੀ ਬਾਦਲ ਨੇ ਕਿਹਾ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਨੂੰ ਚਾਰ ਸਾਲ ਤੋਂ ਵੱਧ ਸਮਾਂ ਬੀਤ ਚੁੱਕਾ ਹੈ। ਹੁਣ ਤੱਕ ਕਿੰਨੇ ਹੀ ਜਾਂਚ ਕਮਿਸ਼ਨ ਬਣੇ, ਸਿੱਟ ਬਣੀਆਂ ਪ੍ਰੰਤੂ ਬਾਦਲ ਦਲ ਨੇ ਹਮੇਸ਼ਾ ਹੀ ਜਾਂਚ ਨੂੰ ਪ੍ਰਭਾਵਿਤ ਕਰਨ ਲਈ ਅੌਛੀ ਰਾਜਨੀਤੀ ਕੀਤੀ ਗਈ ਹੈ ਅਤੇ ਹੁਣ ਸੀਬੀਆਈ ਵੱਲੋਂ ਪੇਸ਼ ਕੀਤੀ ਕਲੋਜ਼ਰ ਰਿਪੋਰਟ ਉੱਤੇ ਵੀ ਜੋ ਸਿਆਸਤ ਖੇਡੀ ਜਾ ਰਹੀ ਹੈ। ਉਸ ਬਾਰੇ ਵੀ ਪੰਜਾਬ ਦੋ ਲੋਕ ਭਲੀਭਾਂਤ ਜਾਣੂ ਹਨ।
ਇਸ ਮੌਕੇ ਸਤਨਾਮ ਸਿੰਘ, ਚਰਨ ਸਿੰਘ, ਮਨਜੀਤ ਸਿੰਘ, ਜਸਵਿੰਦਰ ਭੁੱਲਰ, ਸੁਰਜੀਤ ਸਿੰਘ, ਜਸਵੰਤ ਸਿੰਘ, ਰਣਜੀਤ ਸਿੰਘ ਬਰਾੜ, ਹਰਪਾਲ ਸਿੰਘ, ਜਗਜੀਤ ਸਿੰਘ, ਜਗਤਾਰ ਸਿੰਘ ਘੜੂੰਆਂ, ਹਰਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਤੇਜਪਾਲ ਸਿੰਘ, ਮਨਦੀਪ ਸਿੰਘ, ਰਣਧੀਰ ਸਿੰਘ, ਪ੍ਰਗਟ ਸਿੰਘ, ਨਰਿੰਦਰ ਸਿੰਘ, ਇਕਬਾਲ ਸਿੰਘ ਅਤੇ ਕੁਲਵਿੰਦਰ ਸਿੰਘ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ

ਪੁਰਾਣਾ ਬੈਰੀਅਰ ’ਤੇ ਸੜਕ ਕੰਢੇ ਲੋਕ ਕੂੜਾ ਤੇ ਰਾਸ਼ਨ ਸੁੱਟ ਕੇ ਖ਼ੁਦ ਫੈਲਾ ਰਹੇ ਨੇ ਗੰਦਗੀ ਸ਼ਹਿਰ ਵਿੱਚ ਤਿੰਨ ਗ…