ਸ਼ਹੀਦ ਕੈਪਟਨ ਅਮੀ ਸਿੰਘ ਵੀਰ ਚੱਕਰ ਦੇ ਨਾਮ ’ਤੇ ਰੱਖਿਆ ਪਿੰਡ ਬਹਿਲੋਲਪੁਰ ਸਕੂਲ ਦਾ ਨਾਂ

ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਸੋਹਾਣਾ ਨੂੰ 25 ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 18 ਦਸੰਬਰ:
ਪੰਜਾਬ ਸਰਕਾਰ ਵੱਲੋਂ ਇੱਥੋਂ ਦੇ ਨਜ਼ਦੀਕੀ ਪਿੰਡ ਬਹਿਲੋਲਪੁਰ ਦੇ ਸਰਕਾਰੀ ਹਾਈ ਸਕੂਲ ਦਾ ਨਾਮ ਸ਼ਹੀਦ ਕੈਪਟਨ ਅਮੀ ਸਿੰਘ ਵੀਰ ਚੱਕਰ ਦੇ ਨਾਮ ’ਤੇ ਰੱਖਿਆ ਗਿਆ ਹੈ। ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਮੰਗ ਨੂੰ ਪ੍ਰਵਾਨ ਕਰਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕੀਤਾ ਕਿ ਸਰਕਾਰੀ ਹਾਈ ਸਕੂਲ ਬਹਿਲੋਲਪੁਰ ਨੂੰ ਸੀਨੀਅਰ ਸੈਕੰਡਰੀ ਸਕੂਲ ਵਜੋਂ ਅਪਗਰੇਡ ਕੀਤਾ ਜਾਵੇਗਾ ਅਤੇ ਇਸ ਸਕੂਲ ਦਾ ਨਾਮ 1971 ਦੀ ਜੰਗ ਵਿੱਚ ਦੁਸ਼ਮਣਾ ਨਾਲ ਲੋਹਾ ਲੈਂਦੇ ਹੋਏ ਕੁਰਬਾਨ ਹੋਏ ਸ਼ਹੀਦ ਕੈਪਟਨ ਅਮੀ ਸਿੰਘ ਵੀਰ ਚੱਕਰ ਦੇ ਨਾਮ ’ਤੇ ਰੱਖਿਆ ਜਾਵੇਗਾ।
ਮੁੱਖ ਮੰਤਰੀ ਅੱਜ ਇੱਥੇ ਨੌਜਵਾਨਾਂ ਨੂੰ ਸਮਾਰਟ ਫੋਨ ਵੰਡਣ ਸਬੰਧੀ ਦੂਜੇ ਪੜਾਅ ਦੀ ਸ਼ੁਰੂਆਤ ਕਰਨ ਆਏ ਹੋਏ ਸੀ। ਉਨ੍ਹਾਂ ਕਿਹਾ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਸੋਹਾਣਾ ਦੇ ਵਿਕਾਸ ਲਈ 25 ਲੱਖ ਰੁਪਏ ਦੀ ਗਰਾਂਟ ਦੇਣ ਦਾ ਵੀ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਹਾਲ ਹੀ ਵਿੱਚ ਸਰਕਾਰੀ ਸਕੂਲਾਂ ਵਿੱਚ ਲਾਗੂ ਕੀਤੇ ਸੁਧਾਰਾਂ ਨਾਲ ਸਿੱਖਿਆ ਦਾ ਮਿਆਰ ਵਧਿਆ ਅਤੇ ਪ੍ਰਾਈਵੇਟ ਸਕੂਲਾਂ ਤੋਂ ਸ਼ਿਫ਼ਟ ਹੋਣ ਵਾਲੇ ਵਿਦਿਆਰਥੀਆਂ ਦੀ ਗਿਣਤੀ ਵਧਣ ਨਾਲ 14.9 ਫੀਸਦੀ ਦਾ ਅਣਕਿਆਸਿਆ ਇਜ਼ਾਫਾ ਹੋਇਆ ਹੈ। ਮੁੱਖ ਮੰਤਰੀ ਨੇ ਖੇਡ ਸਿੱਖਿਆ ਨੂੰ ਪ੍ਰਫੁੱਲਤ ਕਰਨ ਦੀ ਲੋੜ ’ਤੇ ਵੀ ਜ਼ੋਰ ਦਿੰਦਿਆਂ ਕਿਹਾ ਕਿ ਇਸ ਸਬੰਧੀ ਸਰਕਾਰ ਸਾਰੇ ਸਕੂਲਾਂ ਵਿੱਚ ਜਿੰਮ ਸਥਾਪਿਤ ਕਰਨ ਦੀ ਯੋਜਨਾ ਬਣਾ ਰਹੀ ਹੈ। ਇਸ ਮੌਕੇ ਮੁੱਖ ਮੰਤਰੀ ਸਕੂਲ ਵਿੱਚ ਪ੍ਰੀ-ਪ੍ਰਾਇਮਰੀ ਵਿੰਗ ਦੇ ਨੰਨ੍ਹੇ ਬੱਚਿਆਂ ਨਾਲ ਵੀ ਗੱਲਬਾਤ ਕੀਤੀ ਅਤੇ ਹੋਰਨਾਂ ਬੱਚਿਆਂ ਨਾਲ ਸਵਾਲ ਜਵਾਬ ਕੀਤੇ।
ਇਸ ਤੋਂ ਪਹਿਲਾਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਵਿੱਚ ਡਿਜੀਟਲ ਅਤੇ ਸਮਾਰਟ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਮੁੱਖ ਮੰਤਰੀ ਵੱਲੋਂ ਕੀਤੇ ਯਤਨਾਂ ਲਈ ਉਨ੍ਹਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅੱਜ ਸੂਬੇ ਭਰ ਵਿੱਚ 845 ਥਾਵਾਂ ’ਤੇ 88 ਕਰੋੜ ਰੁਪਏ ਦੀ ਲਾਗਤ ਨਾਲ ਸਮਾਰਟ ਫੋਨ ਵੰਡੇ ਜਾ ਰਹੇ ਹਨ ਅਤੇ 1400 ਹੋਰ ਸਕੂਲਾਂ ਨੂੰ ਸਮਾਰਟ ਸਕੂਲਾਂ ਵਿੱਚ ਤਬਦੀਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਮਾਰਟ ਫੋਨ ਕੋਵਿਡ-19 ਦੀ ਮਹਾਮਾਰੀ ਦੌਰਾਨ ਵਿਦਿਆਰਥੀਆਂ ਨੂੰ ਈ-ਸਿੱਖਿਆ ਮੁਹੱਈਆ ਕਰਵਾਉਣ ਵਿੱਚ ਸਹਾਈ ਸਿੱਧ ਹੋਣਗੇ ਅਤੇ ਇਸ ਉੱਦਮ ਨਾਲ ਮਿਆਰੀ ਸਿੱਖਿਆ ਯਕੀਨੀ ਬਣਾਈ ਜਾ ਸਕੇਗੀ ਕਿਉਂ ਜੋ ਤਾਲੀਮ ਨਾਲ ਹੀ ਸਮਾਜਿਕ ਬੇਚੈਨੀ ਨੂੰ ਦੂਰ ਕੀਤਾ ਜਾ ਸਕਦਾ ਹੈ ਅਤੇ ਗਿਆਨਵਾਨ ਅਤੇ ਸੂਝਵਾਨ ਮਨ ਨਾਲ ਹੀ ਅਜਿਹਾ ਹੋ ਸਕਦਾ ਹੈ।
ਇਸ ਮੌਕੇ ਵਿਧਾਇਕ ਨਵਤੇਜ ਸਿੰਘ ਚੀਮਾ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਡੀਜੀਐਸਈ ਮੁਹੰਮਦ ਤਈਅਬ, ਮੁਹਾਲੀ ਦੇ ਡੀਸੀ ਗਿਰੀਸ਼ ਦਿਆਲਨ, ਐਸਐਸਪੀ ਸਤਿੰਦਰ ਸਿੰਘ, ਡੀਪੀਆਈ (ਸੈਕੰਡਰੀ) ਸੁਖਜੀਤਪਾਲ ਸਿੰਘ ਅਤੇ ਡੀਪੀਆਈ (ਐਲੀਮੈਂਟਰੀ) ਲਲਿਤ ਕਿਸ਼ੋਰ ਘਈ, ਜ਼ਿਲ੍ਹਾ ਸਿੱਖਿਆ ਅਫ਼ਸਰ ਹਿੰਮਤ ਸਿੰਘ ਹੁੰਦਲ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…