Share on Facebook Share on Twitter Share on Google+ Share on Pinterest Share on Linkedin ਬੈਂਸ ਭਰਾਵਾਂ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਵਿੱਚ ਹਿੱਸਾ ਲੈਣਾ ਚੰਗਾ ਕਦਮ: ਬਡਹੇੜੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਅਪਰੈਲ: ਆਲ ਇੰਡੀਆ ਜੱਟ ਮਹਾਂ ਸਭਾ ਦੇ ਸੂਬਾ ਪ੍ਰਧਾਨ ਅਤੇ ਅਕਾਲੀ ਦਲ (1920) ਦੇ ਸਾਬਕਾ ਸਕੱਤਰ ਅਤੇ ਮੁੱਖ ਬੁਲਾਰੇ ਰਾਜਿੰਦਰ ਸਿੰਘ ਬਡਹੇੜੀ ਨੇ ਪ੍ਰੈਸ ਬਿਆਨ ਰਾਹੀਂ ਬੈਂਸ ਭਰਾਵਾਂ ਵੱਲੋਂ ਲੋਕ ਇਨਸਾਫ਼ ਪਾਰਟੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਹਿੱਸਾ ਲੈਣ ਦੇ ਫੈਸਲੇ ਨੂੰ ਇੱਕ ਚੰਗਾ ਕਦਮ ਦੱਸਿਆ ਹੈ। ਸ੍ਰੀ ਬਡਹੇੜੀ ਨੇ ਕਿਹਾ ਕਿ ਬੈਂਸ ਭਰਾਵਾਂ ਨੂੰ ਚਾਹੀਦਾ ਹੈ ਕਿ ਉਹ ਬਾਦਲ ਵਿਰੋਧੀ ਧਿਰਾਂ ਜਿਵੇਂ ਅਕਾਲੀ ਦਲ (1920), ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸੰਯੁਕਤ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਦਿੱਲੀ, ਅਕਾਲੀ ਦਲ ਪੰਚ ਪ੍ਰਧਾਨ, ਹਰਿਆਣਾ ਅਕਾਲੀ ਦਲ, ਦਮਦਮੀ ਟਕਸਾਲ ਸੰਗਰਾਵਾਂ, ਆਪਣਾ ਪੰਜਾਬ ਪਾਰਟੀ ਜਥੇਦਾਰ ਸੁੱਚਾ ਸਿੰਘ ਛੋਟੇਪੁਰ, ਆਲ ਇੰਡੀਆ ਸਟੂਡੈਂਟਸ ਫੈਡਰੇਸ਼ਨ ਦੇ ਧੜਿਆਂ ਨੂੰ ਸੰਪਰਕ ਕਰਨ ਤਾਂ ਜੋ ਬਾਦਲਕਿਆਂ ਤੋਂ ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਜ਼ਾਦ ਕਰਾਉਣ ਲਈ ਇੱਕ ਪਲੇਟ ਫਾਰਮ ਤਿਆਰ ਕੀਤਾ ਜਾ ਸਕੇ। ਜੇਕਰ ਬਾਦਲ ਵਿਰੋਧੀ ਧਿਰਾਂ ਇੱਕ ਪਲੇਟ ਫਾਰਮ ਤਿਆਰ ਕਰਨ ਵਿੱਚ ਕਾਮਯਾਬ ਹੋ ਜਾਂਦੀਆਂ ਹਨ ਬਾਦਲਾਂ ਨੂੰ ਭਜਾਉਣ ਵਿੱਚ ਸਫ਼ਲਤਾ ਹਾਸਲ ਕੀਤੀ ਜਾ ਸਕਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ