Share on Facebook Share on Twitter Share on Google+ Share on Pinterest Share on Linkedin ਨਵੀਂ ਪਿਰਤ: ਸੈੱਲਫ਼ ਸਮਾਰਟ ਸਕੂਲਾਂ ਵਿੱਚ ਬਾਲਾ ਦਾ ਕੰਮ ਕਾਬਿਲ-ਏ-ਤਾਰੀਫ਼: ਕ੍ਰਿਸ਼ਨ ਕੁਮਾਰ ਸਕੂਲਾਂ ਵਿੱਚ ਅਧਿਆਪਕਾਂ ਨੂੰ ਉਤਸ਼ਾਹਿਤ ਕਰਨ ਪਹੁੰਚੇ ਸਿੱਖਿਆ ਸਕੱਤਰ ਨੇ ਬੱਚਿਆਂ ਦੀ ਗੁਣਾਤਮਿਕ ਸਿੱਖਿਆ ਦਾ ਲਿਆ ਜਾਇਜ਼ਾ ਪਿੰਡ ਸਿਆਊ ਅਤੇ ਬਾਜ਼ੀਗਰ ਬਸਤੀ ਜ਼ੀਰਕਪੁਰ ਸਕੂਲਾਂ ਵਿੱਚ ਫੇਸਬੁੱਕ ’ਤੇ ਲਾਈਵ ਹੋ ਕੇ ਅਧਿਆਪਕਾਂ ਦਾ ਵਧਾਇਆ ਉਤਸ਼ਾਹ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਅਪਰੈਲ: ਸਰਕਾਰੀ ਸਕੂਲਾਂ ਨੂੰ ਸੈਲਫ ਮੇਡ ਸਮਾਰਟ ਸਕੂਲ ਬਣਾਉਣ ਤੇ ਬੱਚਿਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸਕੂਲ ਮੁਖੀਆਂ ਅਤੇ ਅਧਿਆਪਕਾਂ ਨੇ ਮਿਸਾਲ ਪੈਂਦਾ ਕੀਤੀ ਹੈ। ਸਰਕਾਰੀ ਸਕੂਲਾਂ ਵਿੱਚ ਸੁੰਦਰ ਤੇ ਰੰਗਦਾਰ ਸਿੱਖਣ-ਸਿਖਾਉਣ ਸਬੰਧੀ ਬਣਾਈਆਂ ਗਈਆਂ ਸ਼ਾਨਦਾਰ ਤਸਵੀਰਾਂ ਨਾਲ ਇਮਾਰਤਾਂ ਦਾ ਨਵੀਨੀਕਰਨ ਹੋਇਆ ਹੈ। ਅਧਿਆਪਕਾਂ ਦੇ ਇਨ੍ਹਾਂ ਉਪਰਾਲਿਆਂ ਤੋਂ ਬਾਗੋਬਾਗ ਹੋਏ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਸੈੱਲਫ਼ ਮੇਡ ਸਮਾਰਟ ਸਕੂਲਾਂ ਦੇ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੀ ਮਿਹਨਤ ਅਤੇ ਦ੍ਰਿੜ ਇਰਾਦੇ ਨਾਲ ਕੀਤੇ ਨੇਕ ਕਾਰਜਾਂ ਦੀ ਸ਼ਲਾਘਾ ਕੀਤੀ। ਅੱਜ ਸਿੱਖਿਆ ਸਕੱਤਰ ਨੇ ਸਰਕਾਰੀ ਮਿਡਲ ਸਕੂਲ ਪਿੰਡ ਸਿਆਊ, ਸਰਕਾਰੀ ਪ੍ਰਾਇਮਰੀ ਸਕੂਲ ਸਿਆਊ ਅਤੇ ਬਾਜ਼ੀਗਰ ਬਸਤੀ ਦਾ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਜਾਇਜ਼ਾ ਲਿਆ। ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਬਸਤੀ ਬਾਜ਼ੀਗਰ ਜ਼ੀਰਕਪੁਰ ਬਲਾਕ ਡੇਰਾਬੱਸੀ-1 ਵਿੱਚ ਸਵੇਰ ਦੀ ਸਭਾ ਵਿੱਚ ਪੁੱਜ ਕੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਤਹਿਤ ਰੋਜ਼ਾਨਾ ਸਲਾਈਡ ਅਨੁਸਾਰ ਕਰਵਾਈਆਂ ਜਾਣ ਵਾਲੀਆਂ ਕਿਰਿਆਵਾਂ ਦਾ ਨਿਰੀਖਣ ਕੀਤਾ। ਇਸ ਉਪਰੰਤ ਕ੍ਰਿਸ਼ਨ ਕੁਮਾਰ ਨੇ ਸਰਕਾਰੀ ਮਿਡਲ ਸਕੂਲ ਸਿਆਊ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਿਆਊ ਦਾ ਵੀ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਸਕੂਲਾਂ ਵਿੱਚ ਪਹੁੰਚੇ ਡਿਊਲ ਡੈਸਕਾਂ ਅਤੇ ਪਖ਼ਾਨਿਆਂ ਦੀ ਸਾਫ਼-ਸਫ਼ਾਈ ਦਾ ਵੀ ਨਿਰੀਖਣ ਕੀਤਾ। ਸ੍ਰੀ ਕ੍ਰਿਸ਼ਨ ਕੁਮਾਰ ਨੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਨਾਲ ਜਾਣ-ਪਛਾਣ ਕਰਦਿਆਂ ਅਧਿਆਪਕਾਂ ਤੋਂ ਨਵੇਂ ਦਾਖ਼ਲਿਆਂ ਦੀ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਅਧਿਆਪਕਾਂ ਨੂੰ ਹੋਰ ਬੱਚਿਆਂ ਨੂੰ ਦਾਖ਼ਲ ਕਰਨ ਲਈ ਪ੍ਰੇਰਿਆ। ਨਿਰੀਖਣ ਦੌਰਾਨ ਸਕੱਤਰ ਨੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰਾਜੈਕਟ ਤਹਿਤ ਤਿਆਰ ਕੀਤੀ ਬਾਲ ਮੈਗਜ਼ੀਨਾਂ ਅਤੇ ਸਿੱਖਣ ਸਿਖਾਉਣ ਸਮੱਗਰੀ ਦੀ ਵੀ ਪ੍ਰਸੰਸਾ ਕੀਤੀ। ਉਨ੍ਹਾਂ ਕਿਹਾ ਕਿ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀ ਬਹੁਤ ਹੀ ਵਧੀਆ ਅਤੇ ਆਤਮ-ਵਿਸ਼ਵਾਸ ਨਾਲ ਪੰਜਾਬੀ ਅਤੇ ਅੰਗਰੇਜ਼ੀ ਬੋਲ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲ ਮੁਖੀਆਂ ਅਤੇ ਅਧਿਆਪਕਾਂ ਦੇ ਆਪਸੀ ਤਾਲਮੇਲ ਕਾਰਨ ਹੀ ਸਰਕਾਰੀ ਸਕੂਲਾਂ ਦਾ ਅਕਸ ਬਹੁਤ ਵਧੀਆ ਬਣਿਆ ਹੈ। ਭਵਿੱਖ ਵਿੱਚ ਇਸ ਨੂੰ ਸੁਚੱਜੇ ਢੰਗ ਨਾਲ ਸੰਭਾਲਣ ਦੀ ਲੋੜ ਹੈ। ਸਕੂਲਾਂ ਵਿੱਚ ਨਵੇਂ ਸੈਸ਼ਨ ਤੋਂ ਹੀ ਸਕੂਲ ਮੁਖੀਆਂ ਦੀ ਯੋਜਨਾ ਅਨੁਸਾਰ ਪੜ੍ਹਾਈ ਸ਼ੁਰੂ ਹੋ ਚੁੱਕੀ ਹੈ। ਅਧਿਆਪਕ ਸਮੇਂ ਸਿਰ ਸਕੂਲਾਂ ਵਿੱਚ ਪਹੁੰਚ ਕੇ ਵਿਦਿਆਰਥੀਆਂ ਨੂੰ ਪੜ੍ਹਾ ਰਹੇ ਹਨ। ਹੁਣ ਬੱਚਿਆਂ ਦੇ ਸਿੱਖਣ ਪੱਧਰ ਵਿੱਚ ਸੁਧਾਰ ਹੋਣ ਕਾਰਨ ਪੜ੍ਹਨ ਤੇ ਲਿਖਣ ਤੋਂ ਅੱਗੇ ਵਧਦੇ ਹੋਏ ਜਮਾਤ ਦੇ ਪਾਠਕ੍ਰਮ ਅਨੁਸਾਰ ਸਿੱਖਣ ਪਰਿਣਾਮਾਂ ਨੂੰ ਸਮਝਣਾ ਅਤੇ ਉਸ ਨੂੰ ਬੋਲ ਕੇ ਪ੍ਰਗਟਾਉਣ ਵਿੱਚ ਮੁਹਾਰਤ ਕਰਵਾਉਣ ਦੀ ਲੋੜ ਹੈ। ਇਸ ਲਈ ਭਾਸ਼ਾ, ਗਣਿਤ ਅਤੇ ਵਿਗਿਆਨ ਦੇ ਸਿਧਾਂਤਾਂ ਨੂੰ ਆਮ ਜ਼ਿੰਦਗੀ ਨਾਲ ਜੋੜਦਿਆਂ ਵਿਦਿਆਰਥੀਆਂ ਨੂੰ ਵੱਖ-ਵੱਖ ਸਵਾਲਾਂ ਦੇ ਹੱਲ ਘਰ ਦੇ ਕੰਮ ਲਈ ਪ੍ਰਾਜੈਕਟ ਵਰਕ ਵਜੋਂ ਦਿੱਤੇ ਜਾਣੇ ਜ਼ਰੂਰੀ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ