ਬਲਬੀਰ ਸਿੱਧੂ ਨੇ ਪਿਛਲੇ 4 ਸਾਲਾਂ ਵਿੱਚ ਮੁਹਾਲੀ ਦੇ ਵਿਕਾਸ ਲਈ ਡੱਕਾ ਤੱਕ ਨਹੀਂ ਤੋੜਿਆਂ: ਕੁਲਵੰਤ ਸਿੰਘ

ਲੋਕ ਰਵਾਇਤੀ ਪਾਰਟੀਆਂ ਨੂੰ ਨਕਾਰ ਕੇ ‘ਆਪ’ ਤੇ ਆਜ਼ਾਦ ਗਰੁੱਪ ਦੇ ਸਾਂਝੇ ਉਮੀਦਵਾਰਾਂ ਦੇ ਸਮਰਥਨ ’ਚ ਅੱਗੇ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 7 ਫਰਵਰੀ:
ਸਾਬਕਾ ਮੇਅਰ ਕੁਲਵੰਤ ਸਿੰਘ ਨੇ ਐਤਵਾਰ ਨੂੰ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਆਜ਼ਾਦ ਗਰੁੱਪ ਅਤੇ ‘ਆਪ’ ਦੇ ਸਾਂਝੇ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਮੁਹਾਲੀ ਜ਼ਿਲ੍ਹੇ ਦੀ ਆਪ ਲੀਡਰਸ਼ਿਪ ਅਤੇ ਸਾਬਕਾ ਮੇਅਰ ਨੇ ਪਿੰਡ ਸ਼ਾਹੀ ਮਾਜਰਾ (ਵਾਰਡ ਨੰਬਰ-44) ਤੋਂ ਆਜ਼ਾਦ ਗਰੁੱਪ ਅਤੇ ਆਪ ਦੇ ਸਾਂਝੇ ਉਮੀਦਵਾਰ ਡਾ. ਬੀਰ ਸਿੰਘ ਬਾਜਵਾ ਦੇ ਹੱਕ ਵਿੱਚ ਚੋਣ ਪ੍ਰਚਾਰ ਕੀਤਾ। ਕੁਲਵੰਤ ਸਿੰਘ ਨੇ ਕਿਹਾ ਕਿ ਉਨ੍ਹਾਂ ਨੇ ਪਿਛਲੀ ਚੋਣਾਂ ਵਿੱਚ ਲੋਕਾਂ ਨਾਲ ਜੋ ਵਾਅਦੇ ਕੀਤੇ ਸੀ, ਉਹ ਸਾਰੇ ਪੁਰੇ ਕੀਤੇ ਗਏ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਸੇਵਾ ਭਾਵਨਾ ਨਾਲ ਸ਼ਹਿਰ ਦੇ ਵਿਕਾਸ ਨੂੰ ਤਰਜ਼ੀਹ ਦਿੱਤੀ ਜਾਵੇਗੀ। ਉਨ੍ਹਾਂ ਸਰਕਾਰ ’ਤੇ ਵਰ੍ਹਦਿਆਂ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਮੁਹਾਲੀ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ਼ਹਿਰ ਦੇ ਵਿਕਾਸ ਲਈ ਡੱਕਾ ਤੱਕ ਨਹੀਂ ਤੋੜਿਆ ਸਗੋਂ ਨਗਰ ਨਿਗਮ ਦੇ ਹਾਊਸ ਵਿੱਚ ਕੌਂਸਲਰਾਂ ਵੱਲੋਂ ਸਰਬਸੰਮਤੀ ਨਾਲ ਪਾਸ ਕੀਤੇ ਵਿਕਾਸ ਕੰਮਾਂ ਦੇ ਨੀਂਹ ਪੱਥਰ ਅਤੇ ਉਦਘਾਟਨ ਕਰਕੇ ਉਨ੍ਹਾਂ ਕੰਮਾਂ ਨੂੰ ਆਪਣੀਆਂ ਪ੍ਰਾਪਤੀਆਂ ਦੱਸੀਆਂ ਜਾ ਰਹੀਆਂ ਹਨ।
ਇਸ ਮੌਕੇ ਬੋਲਦਿਆਂ ‘ਆਪ’ ਆਗੂ ਵਿਨੀਤ ਵਰਮਾ ਅਤੇ ਪ੍ਰਭਜੋਤ ਕੌਰ ਨੇ ਕਿਹਾ ਕਿ ਮੌਜੂਦਾ ਸਮੇਂ ਵਿੱਚ ਆਮ ਨਾਗਰਿਕ ਰਵਾਇਤੀ ਪਾਰਟੀਆਂ ਤੋਂ ਕਿਨਾਰਾ ਕਰਕੇ ‘ਆਪ’ ਅਤੇ ਆਜ਼ਾਦ ਗਰੁੱਪ ਦੇ ਸਾਂਝੇ ਉਮੀਦਵਾਰਾਂ ਦੇ ਸਮਰਥਨ ਵਿੱਚ ਆਪ ਮੁਹਾਰੇ ਅੱਗੇ ਆ ਰਹੇ ਹਨ ਅਤੇ ਇਹ ਨਵੇਂ ਇਨਕਲਾਬ ਦੀ ਨਵੀਂ ਸ਼ੁਰੂਆਤ ਹੈ। ਜਿਸ ਦਾ ਅਸਰ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਦੇਖਣ ਨੂੰ ਮਿਲੇਗਾ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਹੋਣ ਦੇ ਬਾਵਜੂਦ ਬਲਬੀਰ ਸਿੰਘ ਸਿੱਧੂ ਗਰੀਬ ਲੋਕਾਂ ਦੀ ਮਦਦ ਲਈ ਇਕ ਮੁਫ਼ਤ ਮੈਡੀਕਲ ਕੈਂਪ ਵੀ ਨਹੀਂ ਲਗਾ ਸਕੇ ਹਨ ਅਤੇ ਮੰਤਰੀ ਦੇ ਆਪਣੇ ਸ਼ਹਿਰ ਦੇ ਈਐਸਆਈ ਅਤੇ ਸਰਕਾਰੀ ਹਸਪਤਾਲਾਂ ਵਿੱਚ ਸਿਹਤ ਸਹੂਲਤਾਂ ਦਾ ਕਾਫੀ ਮਾੜਾ ਹਾਲ ਹੈ।
ਇਸ ਮੌਕੇ ‘ਆਪ’ ਤੇ ਆਜ਼ਾਦ ਗਰੁੱਪ ਦੇ ਸਾਂਝੇ ਉਮੀਦਵਾਰ ਡਾ. ਬੀਰ ਸਿੰਘ ਬਾਜਵਾ, ਸਾਬਕਾ ਕੌਂਸਲਰ ਫੂਲਰਾਜ ਸਿੰਘ, ਅਕਵਿੰਦਰ ਸਿੰਘ ਅਤੇ ਹੋਰਨਾਂ ਆਗੂਆਂ ਨੇ ਵੀ ਸੰਬੋਧਨ ਕੀਤਾ।

Load More Related Articles
Load More By Nabaz-e-Punjab
Load More In Elections

Check Also

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ

ਆਪ ਦੇ ਦੁਰਗੇਸ਼ ਪਾਠਕ ਵੀ ਉਪ ਚੋਣ ਜਿੱਤੇ ਰਾਘਵ ਚੱਡਾ ਦੇ ਰਾਜ ਸਭਾ ਵਿੱਚ ਜਾਣ ਕਾਰਨ ਖਾਲੀ ਹੋਈ ਸੀ ਸੀਟ ਨਬਜ਼-ਏ…