Balbir Sidhu

ਬਲਬੀਰ ਸਿੱਧੂ ਨੇ ਪਿੰਡ ਸੈਦਪੁਰ ਦੇ ਵਿਕਾਸ ਲਈ 10 ਲੱਖ ਦੀ ਗਰਾਂਟ ਦਾ ਚੈੱਕ ਦਿੱਤਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਦਸੰਬਰ:
ਮੁਹਾਲੀ ਹਲਕੇ ਦੇ ਵਿਕਾਸ ਲਈ ਜਿੰਨੇ ਫੰਡ ਮੌਜੂਦਾ ਪੰਜਾਬ ਸਰਕਾਰ ਨੇ ਜਾਰੀ ਕੀਤੇ ਹਨ, ਉਨੇ ਫੰਡ ਅੱਜ ਤੱਕ ਕਿਸੇ ਵੀ ਹੋਰ ਸਰਕਾਰ ਨੇ ਜਾਰੀ ਨਹੀਂ ਸਨ ਕੀਤੇ। ਹਲਕੇ ਦਾ ਕੋਈ ਵੀ ਪਿੰਡ ਅਜਿਹਾ ਨਹੀਂ ਜਿੱਥੇ ਵਿਕਾਸ ਕਾਰਜ ਨਾ ਚਲ ਰਹੇ ਹੋਣ। ਇਹ ਗੱਲ ਹਲਕਾ ਵਿਧਾਇਕ ਤੇ ਸਾਬਕਾ ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪਿੰਡ ਸੈਦਪੁਰ ਵਿਖੇ ਗਲੀਆਂ ਨਾਲੀਆਂ ਅਤੇ ਗੰਦੇ ਪਾਣੀ ਦੇ ਨਿਕਾਸੀ ਨਾਲੇ ਦੀ ਉਸਾਰੀ ਲਈ 10 ਲੱਖ ਰੁਪਏ ਦੀ ਗਰਾਂਟ ਦਾ ਚੈੱਕ ਦੇਣ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਆਖੀ। ਇਨ੍ਹਾਂ ਦੋਵਾਂ ਵਿਕਾਸ ਕਾਰਜਾਂ ਉੱਤੇ ਕ੍ਰਮਵਾਰ 5-5 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਜਾਵੇਗੀ।
ਇਸ ਮੌਕੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਸੂਬੇ ਭਰ ਵਿੱਚ ਵਿਕਾਸ ਕੰਮਾਂ ਦੀ ਲਹਿਰ ਚਲ ਰਹੀ ਹੈ। ਪੰਜਾਬ ਸਰਕਾਰ ਦੁਆਰਾ ਲੋਕ ਹਿੱਤ ਵਿੱਚ ਲਏ ਜਾ ਰਹੇ ਫੈਸਲਿਆਂ ਅਤੇ ਵਿਕਾਸ ਕੰਮਾਂ ਨੇ ਵਿਰੋਧੀ ਪਾਰਟੀਆਂ ਨੂੰ ਪ੍ਰੇਸ਼ਾਨ ਕਰਕੇ ਰੱਖ ਦਿੱਤਾ ਹੈ। ਵਿਧਾਨ ਸਭਾ ਚੋਣਾਂ ਦੇ ਨੇੜੇ ਆਉਣ ਕਾਰਨ ਵਿਰੋਧੀ ਪਾਰਟੀਆਂ ਆਮ ਲੋਕਾਂ ਨੂੰ ਗੁਮਰਾਹ ਕਰਨ ਲਈ ਵੱਡੇ ਵੱਡੇ ਵਾਅਦੇ ਕਰ ਰਹੀਆਂ ਹਨ, ਪਰ ਚੰਨੀ ਸਰਕਾਰ ਵੱਲੋਂ ਲਏ ਗਏ ਇਤਿਹਾਸਿਕ ਫੈਸਲਿਆ ਦਾ ਮੁਕਾਬਲਾ ਕਰਨਾ ਆਪ ਅਤੇ ਅਕਾਲੀ ਦਲ ਲਈ ਆਸਾਨ ਨਹੀਂ। ਇਸ ਮੌਕੇ ਪਿੰਡ ਦੀ ਪੰਚਾਇਤ ਦੁਆਰਾ ਵਿਧਾਇਕ ਸ੍ਰੀ ਸਿੱਧੂ ਨੂੰ ਸਨਮਾਨਿਤ ਵੀ ਕੀਤਾ ਗਿਆ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਰਪੰਚ ਬਲਬੀਰ ਕੌਰ, ਸਾਬਕਾ ਸਰਪੰਚ ਸੁਰਜੀਤ ਸਿੰਘ, ਸੂਬੇਦਾਰ ਕਰਮ ਸਿੰਘ, ਮਨਦੀਪ ਸਿੰਘ ਗੋਲਡੀ, ਪੰਚ ਰਣਜੀਤ ਸਿੰਘ, ਪੰਚ ਸਤਨਾਮ ਸਿੰਘ, ਪੰਚ ਭੁਪਿੰਦਰ ਕੌਰ, ਧਰਮ ਸਿੰਘ ਸੋਹਲ, ਰਣਜੀਤ ਸਿੰਘ, ਮਾ. ਰਣਧੀਰ ਸਿੰਘ, ਜਸਵਿੰਦਰ ਸਿੰਘ ਸਰਪੰਚ ਗਿੱਦੜਪੁਰ, ਭਾਗ ਸਿੰਘ, ਅਜੈਬ ਸਿੰਘ, ਬੀਡੀਪੀਓ ਹਿਤੇਨ ਕਪਿਲਾ, ਐਸਡੀਓ ਕਰਨੈਲ ਸਿੰਘ ਵੀ ਮੌਜੂਦ ਸਨ।

Load More Related Articles

Check Also

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ

ਭਾਰਤ-ਪਾਕਿ ਤਣਾਅ: ਪੰਜਾਬ ਦੇ ਹਸਪਤਾਲ ਮੌਜੂਦਾ ਹੰਗਾਮੀ ਹਾਲਤਾਂ ਨਾਲ ਨਜਿੱਠਣ ਲਈ ਤਿਆਰ ਨਬਜ਼-ਏ-ਪੰਜਾਬ, ਮੁਹਾਲ…