ਬਲਬੀਰ ਸਿੱਧੂ ਨੇ ਵਿਕਾਸ ਪੱਖੋਂ ਮੁਹਾਲੀ ਨੂੰ ਪੰਜਾਬ ’ਚੋਂ ਮੋਹਰੀ ਹਲਕਾ ਐਲਾਨਿਆ

ਦਾਰਾ ਸਟੂਡੀਓ ਨੇੜਲੇ ਪਿੰਡ ਜੁਝਾਰ ਨਗਰ ਨੂੰ 1.8 ਕਰੋੜ ਦੀ ਗਰਾਂਟ ਦਾ ਚੈੱਕ ਦਿੱਤਾ

ਪਿੰਡਾਂ ਵਿੱਚ ਬੁਨਿਆਦੀ ਢਾਂਚੇ ਤੋਂ ਇਲਾਵਾ ਸਿਹਤ ਸਹੂਲਤਾਂ ਦਰੁਸਤ ਕਰਨ ਦਾ ਦਾਅਵਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 27 ਸਤੰਬਰ:
ਸਾਬਕਾ ਸਿਹਤ ਮੰਤਰੀ ਅਤੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਵਿਕਾਸ ਪੱਖੋਂ ਮੁਹਾਲੀ ਨੂੰ ਪੰਜਾਬ ਭਰ ’ਚੋਂ ਮੋਹਰੀ ਹਲਕਾ ਦੱਸਦਿਆਂ ਦਾਅਵਾ ਕੀਤਾ ਕਿ ਪਿੰਡਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦਿੱਤੀਆਂ ਗਈਆਂ ਹਨ। ਉਹ ਅੱਜ ਇੱਥੋਂ ਦੇ ਦਾਰਾ ਸਟੂਡੀਓ ਨੇੜਲੇ ਪਿੰਡ ਜੁਝਾਰ ਨਗਰ ਦੇ ਸਰਬਪੱਖੀ ਵਿਕਾਸ ਲਈ 1.8 ਕਰੋੜ ਰੁਪਏ ਦੀ ਗਰਾਂਟ ਦਾ ਚੈੱਕ ਦੇਣ ਮੌਕੇ ਇਕੱਠ ਨੂੰ ਸੰਬੋਧਨ ਕਰ ਰਹੇ ਸੀ। ਉਨ੍ਹਾਂ ਕਿਹਾ ਕਿ ਪਿੰਡਾਂ ਨੂੰ ਬਿਨਾ ਪੱਖਪਾਤ ਤੋਂ ਗਰਾਂਟਾਂ ਦਿੱਤੀਆਂ ਗਈਆਂ ਹਨ। ਪਿੰਡਾਂ ਵਿੱਚ ਗਲੀਆਂ-ਨਾਲੀਆਂ ਅਤੇ ਫਿਰਨੀਆਂ ਬਣਾਉਣ ਸਮੇਤ ਕਮਿਊਨਿਟੀ ਸੈਂਟਰ, ਧਰਮਸ਼ਾਲਾ, ਪਾਣੀ, ਸੀਵਰੇਜ ਅਤੇ ਹੋਰ ਕੰਮ ਕਰਵਾਏ ਗਏ ਹਨ। ਇਸ ਤੋਂ ਇਲਾਵਾ ਪਿੰਡਾਂ ਵਿੱਚ ਹੈਲਥ ਐਂਡ ਵੈਲਨੈੱਸ ਕਲੀਨਿਕ ਖੋਲ੍ਹਣ ਦੇ ਨਾਲ-ਨਾਲ ਪੁਰਾਣੀਆਂ ਡਿਸਪੈਂਸਰੀਆਂ ਨੂੰ ਨਵਨਿਵਾਉਣ ਲਈ ਠੋਸ ਕਦਮ ਚੁੱਕੇ ਗਏ ਹਨ।
ਸ੍ਰੀ ਸਿੱਧੂ ਨੇ ਦਾਅਵਾ ਕੀਤਾ ਕਿ ਕਾਂਗਰਸ ਦੇ ਕਾਰਜਕਾਲ ਦੌਰਾਨ ਮੁਹਾਲੀ ਹਲਕੇ ਵਿੱਚ ਜਿੰਨੇ ਵਿਕਾਸ ਕੰਮ ਹੋਏ ਹਨ, ਉਹ ਪਹਿਲਾਂ ਕਦੇ ਨਹੀਂ ਹੋਏ ਅਤੈ ਅਕਾਲੀ ਸਰਕਾਰ ਨੇ ਤਾਂ ਡੱਕਾ ਵੀ ਨਹੀਂ ਤੋੜਿਆ। ਉਨ੍ਹਾਂ ਕਿਹਾ ਕਿ ਕੋਵਿਡ ਵੈਕਸੀਨੇਸ਼ਨ ਵਿੱਚ ਮੁਹਾਲੀ ਪੂਰੇ ਪੰਜਾਬ ’ਚੋਂ ਨੰਬਰ ਇਕ ’ਤੇ ਹੈ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਲੇਬਰਫੈੱਡ ਪੰਜਾਬ ਦੇ ਵਾਈਸ ਚੇਅਰਮੈਨ ਮੋਹਨ ਸਿੰਘ ਬਠਲਾਣਾ, ਗੁਰਪ੍ਰੀਤ ਸਿੰਘ ਢੀਂਡਸਾ ਸਰਪੰਚ ਜੁਝਾਰ ਨਗਰ, ਅਮਰਦੀਪ ਸਿੰਘ ਮੋਨੀ, ਹਰਜੀਤ ਸਿੰਘ, ਗੁਰਵਿੰਦਰ ਕੌਰ, ਸੁਖਵਿੰਦਰ ਕੌਰ, ਬਿਮਲਾ ਦੇਵੀ, ਨਾਹਰੋ ਦੇਵੀ, ਜੋਗਿੰਦਰ ਕੌਰ, ਮਨਵਿੰਦਰ ਸਿੰਘ, ਦਰਸ਼ਨ ਕੁਮਾਰ (ਸਾਰੇ ਪੰਚ), ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਜਸਵਿੰਦਰ ਕੌਰ ਅਤੇ ਗੁਰਵਿੰਦਰ ਸਿੰਘ ਬੜੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…