ਬਲਬੀਰ ਸਿੱਧੂ ਨੇ ਸਿਵਲ ਸਰਜਨ ਮੋਗਾ ਨੂੰ ਗਰਭਵਤੀ ਔਰਤ ਦੀ ਮੌਤ ਦੇ ਮਾਮਲੇ ਸਬੰਧੀ ਰਿਪੋਰਟ ਪੇਸ਼ ਕਰਨ ਦੇ ਆਦੇਸ਼

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 24 ਮਾਰਚ:
ਸਿਵਲ ਹਸਪਤਾਲ ਮੋਗਾ ਵਿਖੇ ਕਥਿਤ ਤੌਰ ‘ਤੇ ਸਰਜਰੀ ਵਿੱਚ ਹੋਈ ਦੇਰੀ ਕਾਰਨ ਇੱਕ ਗਰਭਵਤੀ ਔਰਤ ਦੀ ਮੌਤ ਹੋਣ ਸਬੰਧੀ ਮੀਡੀਆ ਰਿਪੋਰਟਾਂ ਦਾ ਗੰਭੀਰ ਨੋਟਿਸ ਲੈਂਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਇਸ ਮਾਮਲੇ ਸਬੰਧੀ ਮੋਗਾ ਦੀ ਸਿਵਲ ਸਰਜਨ ਅਮਰਪ੍ਰੀਤ ਕੌਰ ਬਾਜਵਾ ਨੂੰ ਦੋ ਦਿਨਾਂ ਵਿੱਚ ਰਿਪੋਰਟ ਪੇਸ਼ ਕਰਨ ਲਈ ਹੁਕਮ ਦਿੱਤੇ। ਇੱਕ ਪ੍ਰੈਸ ਬਿਆਨ ਰਾਹੀਂ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਉਨਾਂ ਨੇ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਹੈ ਕਿ ਕਿ ਜੱਚਾ-ਬੱਚਾ ਦੀਆਂ ਸਿਹਤ ਸੰਭਾਲ ਸੇਵਾਵਾਂ ਪ੍ਰਤੀ ਕਿਸੇ ਕਿਸਮ ਦੀ ਲਾਪ੍ਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨਾਂ ਭਰੋਸਾ ਦਿੱਤਾ ਕਿ ਜੇਕਰ ਰਿਪੋਰਟ ਦੇ ਅਧਾਰ ’ਤੇ ਕਿਸੇ ਵੀ ਕਰਮਚਾਰੀ ਦੀ ਡਿਊਟੀ ਦੌਰਾਨ ਕੁਤਾਹੀ ਪਾਈ ਗਈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਸ. ਸਿੱਧੂ ਨੇ ਪਰਿਵਾਰ ਭਲਾਈ ਵਿਭਾਗ ਦੇ ਡਾਇਰੈਕਟਰ ਡਾ: ਅੰਦੇਸ਼ ਕੰਗ ਨੂੰ ਐਮਸੀਐਚ ਵਿਖੇ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਉਣ ਅਤੇ ਸਰਕਾਰੀ ਹਸਪਤਾਲਾਂ ਦੀ ਅਚਨਚੇਤ ਚੈਕਿੰਗ ਕਰਨ ਸਬੰਧੀ ਨਿਰਦੇਸ਼ ਦਿੱਤੇ। ਉਨਾਂ ਕਿਹਾ ਕਿ ਪੰਜਾਬ ਸਰਕਾਰ ਨੇ ਰਾਜ ਵਿੱਚ ਜੱਚਾ-ਬੱਚਾ ਮੌਤ ਅਨੁਪਾਤ ਨੂੰ ਘਟਾਉਣ ਦਾ ਟੀਚਾ ਮਿੱਥਿਆ ਹੈ ਅਤੇ ਸਰਕਾਰ ਗਰਭਵਤੀ ਔਰਤਾਂ ਅਤੇ ਨਵਜਨਮੇ ਬੱਚਿਆਂ ਦੀ ਜਿੰਦਗੀ ਸੁਰੱਖਿਅਤ ਕਰਨ ਲਈ ਪੂਰੀ ਵਚਨਬੱਧ ਹੈ।

Load More Related Articles
Load More By Nabaz-e-Punjab
Load More In Awareness/Campaigns

Check Also

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ

ਸੜਕਾਂ ’ਤੇ ਰੁਲ ਰਿਹੈ ਪੰਜਾਬ ਦਾ ਭਵਿੱਖ ਨੌਜਵਾਨ ਵਰਗ, PSSSB ਬੋਰਡ ਦੇ ਬਾਹਰ ਰੋਸ ਮੁਜ਼ਾਹਰਾ ਸੀਨੀਅਰ ਸਹਾਇਕ-…