Share on Facebook Share on Twitter Share on Google+ Share on Pinterest Share on Linkedin ਬਲਬੀਰ ਸਿੱਧੂ ਨੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਲਈ ਸਵਾ ਤਿੰਨ ਕਰੋੜ ਰੁਪਏ ਦੀਆਂ ਗਰਾਂਟਾਂ ਵੰਡੀਆਂ ਪੰਚਾਇਤਾਂ ਨੂੰ ਸਿਆਸੀ ਧੜੇਬੰਦੀ ਤੋਂ ਉੱਤੇ ਉੱਠ ਕੇ ਪਿੰਡਾਂ ਦੇ ਸਰਬਪੱਖੀ ਵਿਕਾਸ ਕਰਨ ਦੀ ਤਰਜੀਹ ਦੇਣ ’ਤੇ ਜ਼ੋਰ 25 ਲੱਖ ਰੁਪਏ ਦੀ ਲਾਗਤ ਨਾਲ ਸ਼ਾਮਪੁਰ ਤੋਂ ਭਰਤਪੁਰ ਤੱਕ ਪੱਕੀ ਸੜਕ ਬਣਾਉਣ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 30 ਅਕਤੂਬਰ: ਮੁਹਾਲੀ ਹਲਕੇ ਦੇ ਵਿਕਾਸ ਕਾਰਜਾਂ ਲਈ ਵਿਊਂਤਬੰਦੀ, ਗਰਾਂਟਾਂ ਦੇਣ ਅਤੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣਨ ਲਈ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਗਰਾਮ ਪੰਚਾਇਤਾਂ ਅਤੇ ਹੋਰ ਮੋਹਤਬਰ ਵਿਅਕਤੀਆਂ ਨਾਲ ਮੀਟਿੰਗ ਕੀਤੀ ਅਤੇ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਲਈ 15ਵੇਂ ਵਿੱਤ ਕਮਿਸ਼ਨ ਤਹਿਤ ਸਵਾ 3 ਕਰੋੜ ਰੁਪਏ ਦੀਆਂ ਗਰਾਂਟਾਂ ਵੰਡੀਆਂ। ਉਨ੍ਹਾਂ ਨੇ ਪਿੰਡ ਸ਼ਾਮਪੁਰ ਤੋਂ ਭਰਤਪੁਰ ਤੱਕ ਪੱਕੀ ਸੜਕ ਬਣਾਉਣ ਲਈ ਆਪਣੇ ਅਖ਼ਤਿਆਰੀ ਫੰਡ ’ਚੋਂ 25 ਲੱਖ ਰੁਪਏ ਦੀ ਵੱਖਰੀ ਗਰਾਂਟ ਦਿੱਤੀ। ਉਨ੍ਹਾਂ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪਿੰਡਾਂ ਦੇ ਵਿਕਾਸ ਲਈ 9 ਕਰੋੜ 58 ਲੱਖ ਰੁਪਏ ਦੀਆਂ ਹੋਰ ਗਰਾਂਟਾਂ ਦੀ ਵੰਡ ਕੀਤੀ ਜਾਵੇਗੀ। ਸ੍ਰੀ ਸਿੱਧੂ ਨੇ ਕਿਹਾ ਕਿ ਮੁਹਾਲੀ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਲਾਂਡਰਾਂ ਜੰਕਸ਼ਨ ’ਤੇ ਟਰੈਫ਼ਿਕ ਜਾਮ ਦੀ ਸਮੱਸਿਆ ਛੇਤੀ ਦੂਰ ਹੋ ਜਾਵੇਗੀ ਕਿਉਂਕਿ ਇੱਥੇ 27 ਕਰੋੜ ਦੀ ਲਾਗਤ ਨਾਲ ਸਿੱਧੀ ਸੜਕ ਬਣਾਉਣ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਿੰਡਾਂ ਵਿੱਚ ਵਿਕਾਸ ਲਈ ਪਹਿਲਾਂ ਹੀ 17 ਕਰੋੜ ਦੀਆਂ ਗਰਾਂਟਾਂ ਦਿੱਤੀਆਂ ਜਾ ਚੁੱਕੀਆਂ ਹਨ। ਜਿਸ ਨਾਲ ਜੰਗੀ ਪੱਧਰ ’ਤੇ ਕੰਮ ਚੱਲ ਰਹੇ ਹਨ। ਪਿੰਡਾਂ ਵਿੱਚ ਗਲੀਆਂ-ਨਾਲੀਆਂ ਪੱਕੀਆਂ ਕਰਵਾਉਣ, ਸਟਰੀਟ ਲਾਈਟਾਂ ਲਾਉਣ, ਕਮਿਊਨਿਟੀ ਸੈਂਟਰ ਬਣਾਉਣ, ਪਾਣੀ ਦੇ ਟੈਂਕਰ ਖ਼ਰੀਦਣ, ਲਿੰਕ ਰੋਡ ਤੇ ਫਿਰਨੀਆਂ ਪੱਕੀਆਂ ਕਰਨ, ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦਾ ਵਿਕਾਸ ਕਰਨ ਤੋਂ ਇਲਾਵਾ ਹੋਰ ਵਿਕਾਸ ਕੰਮ ਮੁਕੰਮਲ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਸੈਂਕੜੇ ਪਿੰਡਾਂ ਨੂੰ ਆਪਸ ਵਿੱਚ ਜੋੜਨ ਵਾਲੀਆਂ ਸੜਕਾਂ ਨੂੰ 18 ਫੁੱਟ ਤੱਕ ਚੌੜਾ ਕੀਤਾ ਜਾ ਰਿਹਾ ਹੈ। ਜਿਨ੍ਹਾਂ ਵਿੱਚ ਪਿੰਡ ਦੈੜੀ ਤੋਂ ਗੱਜੂਖੇੜਾ ਅਤੇ ਸਨੇਟਾ ਤੋਂ ਗੱਜੂਖੇੜਾ ਸੜਕ ਸ਼ਾਮਲ ਹੈ। ਇਸ ਪ੍ਰਾਜੈਕਟ ’ਤੇ 10 ਕਰੋੜ ਖ਼ਰਚੇ ਜਾਣਗੇ। ਸ੍ਰੀ ਸਿੱਧੂ ਨੇ ਦਸਿਆ ਕਿ ਉਹ ਆਪਣੇ ਅਖਤਿਆਰੀ ਕੋਟੇ ’ਚੋਂ ਵੀ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਪਹਿਲਾਂ ਹੀ ਜਾਰੀ ਕਰ ਚੁੱਕੇ ਹਨ. ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਸਿਆਸੀ ਧੜੇਬੰਦੀ ਤੋਂ ਉਪਰ ਉਠ ਕੇ ਪਿੰਡਾਂ ਅਤੇ ਲੋਕਾਂ ਦੀ ਭਲਾਈ ਲਈ ਬਿਨਾਂ ਕਿਸੇ ਵਿਤਕਰੇ ਨਾਲ ਵਿਕਾਸ ਕਾਰਜ ਕਰਵਾਉਣ ਅਤੇ ਫੰਡਾਂ ਦੀ ਸੁਯੋਗ ਵਰਤੋਂ ਕਰਨ. ਮੀਟਿੰਗ ਦੌਰਾਨ ਕੁਝ ਪੰਚਾਇਤਾਂ ਦੇ ਨੁਮਾਇੰਦਿਆਂ ਨੇ ਮਨਰੇਗਾ ਸਕੀਮ ਤਹਿਤ ਮਿਲਣ ਵਾਲੇ ਕੰਮ ਅਤੇ ਸਮੇਂ ਸਿਰ ਫੰਡ ਨਾ ਮਿਲਣ ਸਮੇਤ ਹੋਰ ਸਮੱਸਿਆਵਾਂ ਤੋਂ ਸਿਹਤ ਮੰਤਰੀ ਨੂੰ ਜਾਣੂ ਕਰਾਇਆ ਜਿਸ ਬਾਰੇ ਉਨ੍ਹਾਂ ਸਬੰਧਤ ਅਧਿਕਾਰੀਆਂ ਨਾਲ ਗੱਲ ਕਰਕੇ ਸਮੱਸਿਆ ਨੂੰ ਛੇਤੀ ਦੂਰ ਕਰਨ ਦਾ ਭਰੋਸਾ ਦਿੱਤਾ। ਸ੍ਰੀ ਸਿੱਧੂ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਹਰ ਪਿੰਡ ਦਾ ਵਿਕਾਸ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ.ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਵਿਕਾਸ ਕਾਰਜਾਂ ਵਾਸਤੇ ਜਿੰਨੇ ਫੰਡ ਇਸ ਸਰਕਾਰ ਦੌਰਾਨ ਦਿਤੇ ਜਾ ਰਹੇ ਹਨ, ਓਨੇ ਪਹਿਲਾਂ ਕਦੇ ਵੀ ਨਹੀਂ ਦਿਤੇ ਗਏ.ਉਨ੍ਹਾਂ ਕਿਹਾ ਕਿ ਹਲਕਾ ਮੋਹਾਲੀ ਦੇ ਪਿੰਡਾਂ ਦੇ ਸਕੂਲਾਂ ਨੂੰ ਨਮੂਨੇ ਦੇ ਸਕੂਲ ਬਣਾਉਣ ਦਾ ਅਮਲ ਲਗਾਤਾਰ ਜਾਰੀ ਹੈ.ਸਕੂਲਾਂ ਵਿਚ ਨਵੇਂ ਕਮਰਿਆਂ ਦੀ ਉਸਾਰੀ ਸਮੇਤ ਹੋਰ ਬੁਨਿਆਦੀ ਢਾਂਚੇ ਦੇ ਵਿਕਾਸ ਵਾਸਤੇ ਲੱਖਾਂ ਰੁਪਏ ਦੀਆਂ ਗ੍ਰਾਟਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਜ਼ਿਲ੍ਹਾ ਸਹਿਕਾਰੀ ਬੈਂਕ ਦੇ ਚੇਅਰਮੈਨ ਅਮਰਜੀਤ ਸਿੰਘ ਜੀਤੀ ਸਿੱਧੂ, ਜ਼ਿਲ੍ਹਾ ਯੂਥ ਕਾਂਗਰਸ ਦੇ ਪ੍ਰਧਾਨ ਕੰਵਰਬੀਰ ਸਿੰਘ ਸਿੱਧੂ, ਬਲਾਕ ਕਾਂਗਰਸ ਦਿਹਾਤੀ ਦੇ ਪ੍ਰਧਾਨ ਮੋਹਨ ਸਿੰਘ ਬਠਲਾਣਾ, ਜ਼ਿਲ੍ਹਾ ਪ੍ਰੀਸ਼ਦ ਦੀ ਚੇਅਰਪਰਸਨ ਜਸਵਿੰਦਰ ਕੌਰ ਦੁਰਾਲੀ, ਬਲਾਕ ਸਮਿਤੀ ਚੇਅਰਪਰਸਨ ਰਣਬੀਰ ਕੌਰ, ਭਗਤ ਸਿੰਘ ਨਾਮਧਾਰੀ, ਜਸਵੀਰ ਸਿੰਘ ਜੱਸੀ ਸਰਪੰਚ ਬੱਲੋਮਾਜਰਾ, ਹਰਚਰਨ ਸਿੰਘ ਗਿੱਲ ਸਰਪੰਚ ਲਾਂਡਰਾਂ, ਰਣਜੀਤ ਸਿੰਘ ਗਿੱਲ ਸਰਪੰਚ ਜਗਤਪੁਰਾ, ਡੀਡੀਪੀਓ ਡੀਕੇ ਸਾਲਦੀ, ਬੀਡੀਪੀਓ ਹਿਤੇਨ ਕਪਿਲਾ ਅਤੇ ਹੋਰ ਪਤਵੰਤੇ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ