ਬਲਬੀਰ ਸਿੱਧੂ ਨੇ ਰੈਵੇਨਿਊ ਬਾਰ ਕੌਂਸਲ ਨੂੰ ਦਿੱਤੀ ਇਕ ਲੱਖ ਦੀ ਗਰਾਂਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਅਕਤੂਬਰ:
ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਮੌਜੂਦਾ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਰੈਵੇਨਿਊ ਬਾਰ ਕੌਂਸਲ ਨੂੰ ਸਮਾਜਿਕ ਗਤੀਵਿਧੀਆਂ ਲਈ ਇਕ ਲੱਖ ਰੁਪਏ ਦੀ ਗਰਾਂਟ ਦਾ ਚੈੱਕ ਭੇਟ ਕੀਤਾ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਰੈਵੇਨਿਊ ਬਾਰ ਕੌਂਸਲ ਵੱਲੋਂ ਕਰਵਾਏ ਸਮਾਗਮ ਦੌਰਾਨ ਸ੍ਰੀ ਸਿੱਧੂ ਨੇ ਕਿਹਾ ਕਿ ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਕਿਸੇ ਵੀ ਸਮਾਜ ਸੇਵੀ ਸੰਸਥਾ ਨੂੰ ਗਰਾਂਟਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ। ਜਿਸ ਵੀ ਸੰਸਥਾ ਨੇ ਪਰਉਪਕਾਰ ਦੇ ਕੰਮ ਲਈ ਗਰਾਂਟ ਮੰਗੀ, ਉਸ ਨੂੰ ਪਹਿਲ ਦੇ ਆਧਾਰ ਉਤੇ ਗਰਾਂਟ ਮੁਹੱਈਆ ਕੀਤੀ ਗਈ। ਉਨ੍ਹਾਂ ਕਿਹਾ ਕਿ ਉਨ੍ਹਾਂ ਲੋਹੜੀ ਮੌਕੇ ਬਾਰ ਕੌਂਸਲ ਨੂੰ ਇਕ ਲੱਖ ਰੁਪਏ ਦੀ ਗਰਾਂਟ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸ੍ਰੀ ਸਿੱਧੂ ਨੇ ਰੈਵੇਨਿਊ ਬਾਰ ਕੌਂਸਲ ਦੇ ਪ੍ਰਧਾਨ ਰਵਿੰਦਰਪਾਲ ਸਿੰਘ ਆਨੰਦ ਨੂੰ ਇਕ ਲੱਖ ਰੁਪਏ ਦਾ ਚੈੱਕ ਸੌਂਪਿਆ।
ਸਮਾਗਮ ਦੌਰਾਨ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਕਾਂਗਰਸੀ ਆਗੂ ਰਾਜਾ ਕੰਵਰਜੋਤ ਸਿੰਘ, ਕੌਂਸਲ ਦੇ ਜਨਰਲ ਸਕੱਤਰ ਰਾਕੇਸ਼ ਡੇਵਿਡ, ਪ੍ਰੈੱਸ ਸਕੱਤਰ ਹੰਸਰਾਜ ਸਾਮਾ, ਖਜ਼ਾਨਚੀ ਰਾਜੇਸ਼ ਮੋਹਨ ਸ਼ਰਮਾ, ਐਡਵੋਕੇਟ ਦਰਸ਼ਨ ਸ਼ਰਮਾ, ਜਤਿੰਦਰ ਸਿੰਘ, ਦਲਜੀਤ ਸਿੰਘ ਤੇ ਹੋਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In Awareness/Campaigns

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …