ਬਲਬੀਰ ਸਿੱਧੂ ਨੇ ਗੁਰੂ ਰਵਿਦਾਸ ਨੌਜਵਾਨ ਸਭਾ ਨੂੰ ਦਿੱਤੀ ਪੰਜ ਲੱਖ ਰੁਪਏ ਦੀ ਗਰਾਂਟ

ਸਮਾਜ ਦੀ ਬਿਹਤਰੀ ਲਈ ਉਸਾਰੂ ਕਾਰਜ ਕਰ ਰਹੀਆਂ ਹਨ ਨੌਜਵਾਨ ਸੰਸਥਾਵਾਂ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਨਵੰਬਰ:
ਸਿਹਤ ਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਸ੍ਰੀ ਗੁਰੂ ਰਵਿਦਾਸ ਨੌਜਵਾਨ ਸਭਾ ਪੰਜਾਬ ਨੂੰ ਕਮਰਿਆਂ ਦੀ ਉਸਾਰੀ ਲਈ 5 ਲੱਖ ਰੁਪਏ ਦੀ ਗਰਾਂਟ ਦਿੱਤੀ। ਇੱਥੋਂ ਦੇ ਫੇਜ਼-7 ਸਥਿਤ ਸਭਾ ਦੇ ਮੁੱਖ ਦਫ਼ਤਰ ਵਿੱਚ ਹੋਏ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰੀ ਸਿੱਧੂ ਨੇ ਕਿਹਾ ਕਿ ਧਰਮ ਦੇ ਪ੍ਰਚਾਰ ਅਤੇ ਸਮਾਜ ਦੀ ਭਲਾਈ ਲਈ ਯਤਨਸ਼ੀਲ ਨੌਜਵਾਨ ਸੰਸਥਾਵਾਂ ਜਿੱਥੇ ਮਿਸਾਲੀ ਅਤੇ ਉਸਾਰੂ ਕਾਰਜ ਕਰ ਰਹੀਆਂ ਹਨ, ਉੱਥੇ ਨੌਜਵਾਨਾਂ ਨੂੰ ਨਸ਼ਿਆਂ ਤੇ ਹੋਰ ਅਲਾਮਤਾਂ ਤੋਂ ਦੂਰ ਰੱਖਣ ਵਿੱਚ ਚੰਗਾ ਰੋਲ ਨਿਭਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜਿਹੀਆਂ ਸੰਸਥਾਵਾਂ ਨੂੰ ਵੱਧ ਤੋਂ ਵੱਧ ਹੱਲਾਸ਼ੇਰੀ ਦੇਣ ਦੀ ਲੋੜ ਹੈ ਤਾਂ ਜੋ ਉਹ ਹੋਰ ਦ੍ਰਿੜਤਾ ਅਤੇ ਜੋਸ਼ ਨਾਲ ਸਮਾਜ ਦੀ ਬਿਹਤਰੀ ਲਈ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਕਿਹਾ ਕਿ ਸਮਾਜਿਕ ਪਰਿਵਰਤਨ ਲਈ ਨੌਜਵਾਨਾਂ ਨੂੰ ਯੋਗ ਅਗਵਾਈ ਅਤੇ ਚੰਗੀ ਲੀਡਰਸ਼ਿਪ ਦੀ ਲੋੜ ਹੈ।
ਸ੍ਰੀ ਸਿੱਧੂ ਨੇ ਦੱਸਿਆ ਕਿ ਉਹ ਸਾਬਕਾ ਰਾਜ ਸਭਾ ਮੈਂਬਰ ਅੰਬਿਕਾ ਸੋਨੀ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਅਖ਼ਤਿਆਰੀ ਕੋਟੇ ’ਚੋਂ ਪਹਿਲਾਂ ਵੀ ਇਸ ਸੰਸਥਾ ਨੂੰ ਲੱਖਾਂ ਰੁਪਏ ਦੀਆਂ ਗਰਾਂਟਾਂ ਦੇ ਚੁੱਕੇ ਹਨ। ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਸ਼ਹਿਰ ਵਿੱਚ ਸਰਗਰਮ ਇਹ ਸੰਸਥਾ ਸਮਾਜ ਪ੍ਰਤੀ ਆਪਣੀ ਜ਼ਿੰਮੇਵਾਰੀ ਅਤੇ ਫਰਜ ਸਮਝਦਿਆਂ ਲੋਕਾਂ ਦੀ ਭਲਾਈ ਲਈ ਕਾਰਜ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ ਹੈ। ਇਸ ਸਬੰਧੀ ਜਿੱਥੇ ਮੈਗਾ ਰੁਜ਼ਗਾਰ ਮੇਲੇ ਲਗਾ ਕੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ, ਉੱਥੇ ਉਨ੍ਹਾਂ ਨੂੰ ਖੇਡਾਂ ਵੱਲ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ।
ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਾਬਕਾ ਕੌਂਸਲਰ ਕੁਲਜੀਤ ਸਿੰਘ ਬੇਦੀ, ਸਭਾ ਦੇ ਪ੍ਰਧਾਨ ਆਰ.ਏ. ਸੁਮਨ, ਜਨਰਲ ਸਕੱਤਰ ਬੀ.ਡੀ. ਸਵੈਨ, ਸਾਬਕਾ ਪ੍ਰਧਾਨ ਜੇ.ਆਰ. ਕਾਹਲ, ਮੀਤ ਪ੍ਰਧਾਨ ਜੇ.ਆਰ. ਚੌਧਰੀ, ਪ੍ਰੈਸ ਸਕੱਤਰ ਧਰਮਪਾਲ ਹੁਸ਼ਿਆਰਪੁਰੀ, ਵਿੱਤ ਸਕੱਤਰ ਸੋਨੀ ਰਾਮ, ਪਾਲ ਸਿੰਘ ਘੇੜਾ, ਅਮਰਜੀਤ ਸਿੰਘ, ਹਰਭਜਨ ਸਿੰਘ, ਜਤਿੰਦਰ ਆਨੰਦ, ਮਨਜੀਤ ਸਿੰਘ ਚੌਹਾਨ, ਮੱਖਣ ਸਿੰਘ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੋਹਾਣਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ ਨਬਜ਼-ਏ-ਪੰਜਾਬ, ਮੁਹਾਲੀ, 5 ਜਨਵਰੀ: ਸਰਬੰ…