ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਵਾਰਡ ਨੰਬਰ-45 ਵਿੱਚ ਓਪਨ ਏਅਰ ਜਿਮ ਦਾ ਉਦਘਾਟਨ

ਸਿਹਤ ਤੇ ਸਿੱਖਿਆ ਸਹੂਲਤਾਂ ਸਬੰਧੀ ਵਿਸ਼ੇਸ਼ ਉਪਰਾਲੇ ਕਰ ਰਹੀ ਹੈ ਪੰਜਾਬ ਸਰਕਾਰ: ਬਲਬੀਰ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਸਤੰਬਰ:
ਮੁਹਾਲੀ ਨਗਰ ਨਿਗਮ ਵੱਲੋਂ ਇੱਥੋਂ ਦੇ ਵਾਰਡ ਨੰਬਰ-45 ਵਿੱਚ ਲੋਕਾਂ ਦੀ ਸੁਵਿਧਾ ਲਈ ਓਪਨ ਏਅਰ ਜਿਮ ਲਗਾਇਆ ਗਿਆ। ਜਿਸ ਦਾ ਉਦਘਾਟਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਕੀਤਾ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ। ਸ੍ਰੀ ਸਿੱਧੂ ਨੇ ਕਿਹਾ ਕਿ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਪ੍ਰਦਾਨ ਕਰਨ ਲਈ ਸੂਬਾ ਸਰਕਾਰ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਵਿਸ਼ੇਸ਼ ਉਪਰਾਲੇ ਕਰ ਰਹੀ ਹੈ।
ਸਿਹਤ ਮੰਤਰੀ ਨੇ ਕਿਹਾ ਕਿ ਘਰਾਂ ਨੇੜੇ ਓਪਨ ਏਅਰ ਜਿਮ ਹੋਣ ਕਾਰਨ ਲੋਕਾਂ ਨੂੰ ਪੂਰਾ ਲਾਭ ਮਿਲੇਗਾ ਅਤੇ ਕਸਰਤ ਕਰਕੇ ਲੋਕ ਬੀਮਾਰੀਆਂ ਤੋਂ ਬਚ ਸਕਣਗੇ। ਉਨ੍ਹਾਂ ਐਲਾਨ ਕੀਤਾ ਕਿ ਸ਼ਹਿਰ ਵਿੱਚ ਵੱਖ-ਵੱਖ ਵਾਰਡਾਂ ਵਿੱਚ ਓਪਨ ਏਅਰ ਜਿਮ ਲਗਾਏ ਜਾਣਗੇ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਾਰੇ ਚੋਣ ਵਾਅਦੇ ਪੜਾਅਵਾਰ ਪੂਰੇ ਕੀਤੇ ਜਾਣਗੇ।
ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਵਿਸ਼ੇਸ਼ ਤੌਰ ’ਤੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਮੁਹਾਲੀ ਦੇ ਵਿਕਾਸ ਲਈ ਮੰਤਰੀ ਦਾ ਬਹੁਤ ਵੱਡਾ ਯੋਗਦਾਨ ਹੈ। ਉਨ੍ਹਾਂ ਕਿਹਾ ਕਿ ਨਵੀਂ ਚੁਣੀ ਗਈ ਨਗਰ ਨਿਗਮ ਨੂੰ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਦਾ ਪੂਰਾ ਆਸ਼ੀਰਵਾਦ ਪ੍ਰਾਪਤ ਹੈ ਅਤੇ ਉਹ ਖ਼ੁਦ ਵੱਖ-ਵੱਖ ਵਿਭਾਗਾਂ ਤੋਂ ਕਰੋੜਾਂ ਰੁਪਏ ਲੈ ਕੇ ਨਗਰ ਨਿਗਮ ਨੂੰ ਰਹੇ ਹਨ। ਇਹ ਸਾਰੇ ਫੰਡ ਮੁਹਾਲੀ ਦੇ ਵੱਖ ਵੱਖ ਵਿਕਾਸ ਕਾਰਜਾਂ ਉੱਤੇ ਖਰਚ ਕੀਤੇ ਜਾ ਰਹੇ ਹਨ। ਮੁਹਾਲੀ ਵਿੱਚ ਲਗਾਤਾਰ ਤੇਜ਼ੀ ਨਾਲ ਵਿਕਾਸ ਪ੍ਰਾਜੈਕਟ ਮੁਕੰਮਲ ਕੀਤੇ ਜਾ ਰਹੇ ਹਨ।
ਇਸ ਮੌਕੇ ਕੌਂਸਲਰ ਮੀਨਾ ਕੌਂਡਲ, ਦਵਿੰਦਰ ਵਾਲੀਆ, ਸੁਰਜੀਤ ਸਿੰਘ ਸੰਧੂ, ਸੁਰਿੰਦਰ ਸ਼ਰਮਾ, ਗੁਰਨਾਮ ਸਿੰਘ, ਭੁਪਿੰਦਰ ਸਿੰਘ, ਰਘਵੀਰ ਸਿੰਘ, ਪਰਮਜੀਤ ਸਿੰਘ, ਯਾਦਵਿੰਦਰ ਸਿੰਘ, ਰੋਸ਼ਨ ਲਾਲ ਬਾਂਸਲ, ਬਲਜਿੰਦਰ ਸ਼ਰਮਾ, ਪ੍ਰਧਾਨ ਚਰਨਜੀਤ ਸਿੰਘ, ਮੋਨਿਕਾ, ਦੀਪਾਲੀ, ਸ਼ਾਰਦਾ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles

Check Also

ਸਫ਼ਾਈ ਕਾਮਿਆਂ ਵੱਲੋਂ ਅਫ਼ਸਰਾਂ ਦੇ ਘਰਾਂ ਮੂਹਰੇ ਕੂੜਾ ਸੁੱਟ ਕੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ

ਸਫ਼ਾਈ ਕਾਮਿਆਂ ਵੱਲੋਂ ਅਫ਼ਸਰਾਂ ਦੇ ਘਰਾਂ ਮੂਹਰੇ ਕੂੜਾ ਸੁੱਟ ਕੇ ਰੋਸ ਮੁਜ਼ਾਹਰਾ ਕਰਨ ਦਾ ਐਲਾਨ ਨਬਜ਼-ਏ-ਪੰਜਾਬ, ਮ…