ਸਿਹਤ ਮੰਤਰੀ ਬਲਬੀਰ ਸਿੱਧੂ ਨੇ ਫੇਜ਼-5 ਵਿੱਚ ਵਾਟਰ ਬੂਸਟਰ ਪਲਾਂਟ ਦਾ ਰੱਖਿਆ ਨੀਂਹ ਪੱਥਰ

ਫੇਜ਼-10 ਵਿੱਚ ਨੀਂਹ ਪੱਥਰ ਰੱਖ ਕੇ ਵਾਟਰ ਬੂਸਟਰ ਪਲਾਂਟ ਦੀ ਪੁਰਾਣੀ ਮਸ਼ੀਨਰੀ ਬਦਲਣ ਦੇ ਦਿੱਤੇ ਆਦੇਸ਼

ਦੋਵੇਂ ਪ੍ਰਾਜੈਕਟਾਂ ’ਤੇ ਖ਼ਰਚ ਕੀਤੇ ਜਾਣਗੇ 2.5 ਕਰੋੜ, ਕਜੌਲੀ ਤੋਂ ਮੁਹਾਲੀ ਨੂੰ ਮਿਲੇਗਾ 5 ਐਮਜੀਡੀ ਹੋਰ ਪਾਣੀ

ਮੁਹਾਲੀ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 13 ਜੁਲਾਈ:
ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੋਂ ਦੇ ਫੇਜ਼-5 ਸਥਿਤ ਜਲ ਘਰ ਵਿਖੇ ਵਾਟਰ ਆਗੂਮੈਂਟੇਸ਼ਨ ਮਿਸ਼ਨ ਸਕੀਮ ਵਾਟਰ ਬੂਸਟਰ ਪਲਾਂਟ ਦਾ ਨੀਂਹ ਰੱਖਿਆ। ਜਦੋਂਕਿ ਫੇਜ਼-10 ਦੇ ਬੂਸਟਰ ਪਲਾਂਟ ਦਾ ਦੌਰਾ ਕਰਕੇ ਇੱਥੇ ਵੀ ਨੀਂਹ ਪੱਥਰ ਰੱਖਿਆ ਅਤੇ ਨਵੀਂ ਮਸ਼ੀਨਰੀ ਲਗਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਫੇਜ਼-5 ਵਿੱਚ ਵਾਟਰ ਟੈਂਕ ਬਣਾ ਕੇ 9 ਲੱਖ ਲਿਟਰ ਪਾਣੀ ਸਟੋਰ ਕੀਤਾ ਜਾਵੇਗਾ ਅਤੇ ਚਾਰ ਮੋਟਰਾਂ ਲਗਾ ਕੇ ਪਾਣੀ ਨੂੰ ਬੂਸਟ ਕੀਤਾ ਜਾਵੇਗਾ। ਜਿਸ ਨਾਲ ਆਲੇ ਦੁਆਲੇ ਦੇ ਇਲਾਕੇ ਵਿੱਚ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸਮੱਸਿਆ ਨਹੀਂ ਆਵੇਗੀ। ਇਸ ਕੰਮ ’ਤੇ ਡੇਢ ਕਰੋੜ ਰੁਪਏ ਖ਼ਰਚ ਕੀਤੇ ਜਾਣਗੇ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਹਾਜ਼ਰ ਸਨ।
ਸ੍ਰੀ ਸਿੱਧੂ ਨੇ ਦੱਸਿਆ ਕਿ ਫੇਜ਼-10 ਵਿੱਚ ਬੂਸਟਰ ਪਲਾਂਟ ’ਤੇ ਅੰਡਰ ਗਰਾਊਂਡ ਵਾਟਰ ਟੈਂਕ ਬਣੇ ਹੋਏ ਹਨ। ਜਿੱਥੋਂ ਫੇਜ਼-9 ਤੋਂ 11 ਤੱਕ ਆਬਾਦੀ ਨੂੰ ਪਾਣੀ ਸਪਲਾਈ ਕੀਤਾ ਜਾਂਦਾ ਹੈ। ਇਸ ਕੰਮ ’ਤੇ 71 ਲੱਖ ਰੁਪਏ ਖ਼ਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਵਿਕਾਸ ਕਾਰਜਾਂ ਲਈ ਫੰਡਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਪਾਣੀ ਦਾ ਮੁੱਖ ਜ਼ਰੀਆ ਕਜੌਲੀ ਤੋਂ ਹੈ ਪਰ ਕਈ ਵਾਰ ਕਸੌਲੀ ਵਾਟਰ ਵਰਕਸ ਦੇ ਰੱਖ-ਰਖਾਓ ਦਾ ਕੰਮ ਚੱਲਣ ਕਾਰਨ ਜਾਂ ਅਚਾਨਕ ਪਾਣੀ ਦੀ ਸਪਲਾਈ ਬੰਦ ਹੋ ਜਾਂਦੀ ਹੈ। ਇੱਥੇ ਪਾਣੀ ਦੀ ਸਟੋਰੇਜ ਕਰਕੇ ਕਜੌਲੀ ਤੋਂ ਬਰੇਕ ਡਾਊਨ ਵੇਲੇ ਕੁਝ ਸਮੇਂ ਤੱਕ ਲਈ ਪਾਣੀ ਦੀ ਸਪਲਾਈ ਨਿਰੰਤਰ ਚਾਲੂ ਰੱਖੀ ਜਾ ਸਕੇਗੀ।
ਸਿਹਤ ਮੰਤਰੀ ਨੇ ਕਿਹਾ ਕਿ ਕਜੌਲੀ ਤੋਂ 5 ਐਮਜੀਡੀ ਹੋਰ ਪਾਣੀ ਛੇਤੀ ਹੀ ਮੁਹਾਲੀ ਨੂੰ ਮਿਲਣਾ ਸ਼ੁਰੂ ਹੋਵੇਗਾ। ਇਸ ਨਾਲ ਸ਼ਹਿਰ ਵਿੱਚ ਪਾਣੀ ਦੀ ਸਮੱਸਿਆ ਹੱਲ ਹੋਵੇਗੀ।
ਇਸ ਮੌਕੇ ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਸਿਹਤ ਮੰਤਰੀ ਵੱਲੋਂ ਰੱਖੇ ਗਏ ਇਨ੍ਹਾਂ ਨੀਂਹ ਪੱਥਰਾਂ ਸਬੰਧੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦਾ ਧੰਨਵਾਦ ਕੀਤਾ। ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਮੋਹਾਲੀ ਦੇ ਲੋਕਾਂ ਨੇ ਕਾਂਗਰਸ ਪਾਰਟੀ ਉੱਤੇ ਭਰਪੂਰ ਵਿਸ਼ਵਾਸ ਪ੍ਰਗਟ ਕਰਕੇ ਭਾਰੀ ਬਹੁਮਤ ਨਾਲ ਕਾਂਗਰਸ ਦੇ ਕੌਂਸਲਰਾਂ ਨੂੰ ਜਿਤਾਇਆ ਹੈ ਤੇ ਉਨ੍ਹਾਂ ਨੂੰ ਮੇਅਰ ਬਣਾਇਆ ਹੈ ਜਿਸ ਲਈ ਉਹ ਸਦਾ ਮੁਹਾਲੀ ਵਾਸੀਆਂ ਦੇ ਰਿਣੀ ਰਹਿਣਗੇ। ਉਨ੍ਹਾਂ ਕਿਹਾ ਕਿ ਮੁਹਾਲੀ ਵਿੱਚ ਹਰ ਤਰ੍ਹਾਂ ਦੇ ਬੁਨਿਆਦੀ ਢਾਂਚੇ ਨੂੰ ਤਾਕਤਵਰ ਬਣਾਇਆ ਜਾ ਰਿਹਾ ਹੈ ਅਤੇ ਆਉਂਦੇ ਸਮੇਂ ਵਿਚ ਮੋਹਾਲੀ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਉਨ੍ਹਾਂ ਕਿਹਾ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਅਗਵਾਈ ਹੇਠ ਮੁਹਾਲੀ ਵਿਚ ਵਿਕਾਸ ਕਾਰਜ ਜੰਗੀ ਪੱਧਰ ਤੇ ਜਾਰੀ ਹਨ ਅਤੇ ਵਿਕਾਸ ਕਾਰਜਾਂ ਦੇ ਮਾਮਲੇ ਵਿਚ ਸ਼ਹਿਰ ਦੇ ਕਿਸੇ ਵੀ ਇਲਾਕੇ ਨਾਲ ਕੋਈ ਵਿਤਕਰਾ ਨਹੀਂ ਕੀਤਾ ਜਾ ਰਿਹਾ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਮੁਹਾਲੀ ਵਿੱਚ 92 ਫੀਸਦੀ ਲੋਕਾਂ ਨੂੰ ਕੋਵਿਡ ਵੈਕਸੀਨ ਲੱਗ ਚੁੱਕੀ ਹੈ ਅਤੇ ਵੈਕਸੀਨੇਸ਼ਨ ਦੇ ਮਾਮਲੇ ਵਿੱਚ ਮੁਹਾਲੀ ਪੰਜਾਬ ਵਿੱਚ ਨੰਬਰ ਇਕ ’ਤੇ ਹੈ। ਉਨ੍ਹਾਂ ਕਿਹਾ ਕਿ ਸਿਹਤ ਬੁਨਿਆਦੀ ਢਾਂਚੇ ਦੇ ਮਾਮਲੇ ਵਿੱਚ ਵੀ ਮੁਹਾਲੀ ਪੰਜਾਬ ਹੀ ਨਹੀਂ ਸਗੋਂ ਦੇਸ਼ ਵਿੱਚ ਸਭ ਤੋਂ ਮੋਹਰੀ ਸ਼ਹਿਰ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਮੁਹਾਲੀ ਨੂੰ ਮੈਡੀਕਲ ਹੱਬ ਵਜੋਂ ਵਿਕਸਤ ਕੀਤਾ ਜਾ ਰਿਹਾ ਹੈ। ਇੱਥੇ ਮੈਡੀਕਲ ਕਾਲਜ, ਨਵੀਆਂ ਡਿਸਪੈਂਸਰੀਆਂ, ਨਰਸਿੰਗ ਕਾਲਜ ਬਣਾਉਣ ਸਮੇਤ ਫਾਰਮੇਸੀ ਕਾਲਜ ਲਿਆਉਣ ਦੀ ਤਿਆਰੀ ਕੀਤੀ ਜਾ ਰਹੀ ਹੈ।
ਇਸ ਮੌਕੇਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ, ਬਲਜੀਤ ਕੌਰ, ਰੁਪਿੰਦਰ ਕੌਰ ਰੀਨਾ, ਜਸਪ੍ਰੀਤ ਸਿੰਘ ਗਿੱਲ, ਨਰਪਿੰਦਰ ਰੰਗੀ, ਕੁਲਵੰਤ ਸਿੰਘ ਕਲੇਰ, ਜਗਦੀਸ਼ ਸਿੰਘ ਜੱਗਾ (ਸਾਰੇ ਕੌਂਸਲਰ), ਸਾਬਕਾ ਸੀਨੀਅਰ ਡਿਪਟੀ ਮੇਅਰ ਰਿਸ਼ਵ ਜੈਨ, ਸੀਨੀਅਰ ਕਾਂਗਰਸ ਆਗੂ ਗੁਰਚਰਨ ਸਿੰਘ ਭੰਵਰਾ, ਸਿਮਰਨ ਢਿੱਲੋਂ, ਜਸਵਿੰਦਰ ਸ਼ਰਮਾ, ਐਸਈ ਸੰਜੇ ਕੰਵਰ, ਐਕਸੀਅਨ ਸੁਨੀਲ ਕੁਮਾਰ, ਐਕਸੀਅਨ ਹਰਪ੍ਰੀਤ ਸਿੰਘ ਅਤੇ ਰਾਜਬੀਰ ਸਿੰਘ ਸਮੇਤ ਪਤਵੰਤੇ ਹਾਜ਼ਰ ਰਹੇ।

Load More Related Articles

Check Also

Majitha Hooch Tragedy: Swift Government Action — All 10 Accused Arrested Within 6 Hours

Majitha Hooch Tragedy: Swift Government Action — All 10 Accused Arrested Within 6 Hours CM…