ਬਲਬੀਰ ਸਿੱਧੂ ਤੇ ਮਨੀਸ਼ ਤਿਵਾੜੀ ਨੇ ਐਂਬੂਲੈਂਸ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ

ਪੰਜਾਬ ਸਰਕਾਰ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ: ਸਿੱਧੂ

ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਅਖ਼ਤਿਆਰੀ ਕੋਟੇ ’ਚੋਂ ਮਿਲੇ 25 ਲੱਖ ਨਾਲ ਖ਼ਰੀਦੀ ਨਵੀਂ ਐਂਬੂਲੈਂਸ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਅਕਤੂਬਰ:
ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ ਇਕ ਸਮਾਰੋਹ ਦੌਰਾਨ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਨਵੀਂ ਐਂਬੂਲੈਂਸ ਨੂੰ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਸੰਸਦ ਮੈਂਬਰ ਮਨੀਸ਼ ਤਿਵਾੜੀ ਦੇ ਅਖ਼ਤਿਆਰੀ ਫੰਡ ’ਚੋਂ ਮਿਲੇ 25 ਲੱਖ ਰੁਪਏ ਦੀ ਗਰਾਂਟ ਨਾਲ ਇਹ ਐਂਬੂਲੈਂਸ ਖ਼ਰੀਦੀ ਗਈ ਹੈ ਤਾਂ ਜੋ ਜ਼ਿਲ੍ਹੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਾਈਆਂ ਜਾ ਸਕਣ।
ਇਸ ਮੌਕੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਐਂਬੂਲੈਂਸ ਅਤਿ-ਆਧੁਨਿਕ ਡਾਕਟਰੀ ਉਪਕਰਨਾਂ ਨਾਲ ਲੈਸ ਹੈ ਜੋ ਮਰੀਜ਼ ਦੀ ਜਾਨ ਬਚਾਉਣ ਵਿੱਚ ਬੇਹੱਦ ਸਹਾਈ ਸਾਬਤ ਹੁੰਦੇ ਹਨ ਅਤੇ ਜਿਨ੍ਹਾਂ ਦੀ ਮਦਦ ਨਾਲ ਮਰੀਜ਼ ਨੂੰ ਸੁਰੱਖਿਅਤ ਢੰਗ ਨਾਲ ਸਿਹਤ ਸੰਸਥਾ ਵਿਚ ਪਹੁੰਚਾਇਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਜਿੱਥੇ ਲੋਕਾਂ ਨੂੰ ਡਾਕਟਰੀ ਸੇਵਾਵਾਂ ਬਿਲਕੁਲ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ, ਉੱਥੇ ਨਵੀਆਂ ਸਿਹਤ ਸੰਸਥਾਵਾਂ ਖੋਲ੍ਹਣ ਅਤੇ ਚਾਲੂ ਸੰਸਥਾਵਾਂ ਦਾ ਦਰਜਾ ਵਧਾਉਣ ਦਾ ਅਮਲ ਲਗਾਤਾਰ ਜਾਰੀ ਹੈ।
ਕਰੋਨਾ ਮਹਾਮਾਰੀ ਬਾਰੇ ਗੱਲਬਾਤ ਕਰਦਿਆਂ ਸਿਹਤ ਮੰਤਰੀ ਬਲਬੀਰ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਸੁਹਿਰਦ ਅਤੇ ਸਮਰਪਿਤ ਯਤਨਾਂ ਸਦਕਾ ਇਸ ਬੀਮਾਰੀ ਪੱਖੋਂ ਸੂਬੇ ਦੀ ਸਥਿਤੀ ਪਹਿਲਾਂ ਨਾਲੋਂ ਕਾਫ਼ੀ ਸੁਧਰ ਗਈ ਹੈ। ਸਿਹਤ ਵਿਭਾਗ ਦੇ ਵਿਸ਼ੇਸ਼ ਉਪਰਾਲਿਆਂ ਕਾਰਨ ਜਿੱਥੇ ਕਰੋਨਾ ਪੀੜਤ ਮਰੀਜ਼ਾਂ ਦੀ ਮੌਤ ਦਰ ਘਟੀ ਹੈ, ਉੱਥੇ ਪਾਜ਼ੇਟਿਵ ਕੇਸਾਂ ਦੀ ਗਿਣਤੀ ਵੀ ਲਗਾਤਾਰ ਘੱਟ ਰਹੀ ਹੈ ਪ੍ਰੰਤੂ ਫਿਰ ਵੀ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਖ਼ਤ ਲੋੜ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਬੀਮਾਰੀ ਤੋਂ ਬਚਾਅ ਲਈ ਉੁਹ ਆਪਣੇ ਮੂੰਹ ’ਤੇ ਮਾਸਕ, ਵਾਰ-ਵਾਰ ਹੱਥ ਸਾਫ਼ ਕਰਨ ਅਤੇ ਇਕ ਦੂਜੇ ਤੋਂ ਲਾਜ਼ਮੀ ਦੂਰੀ ਬਣਾਈ ਰੱਖਣ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਸਿਵਲ ਸਰਜਨ ਡਾ. ਗੁਰਿੰਦਰਬੀਰ ਸਿੰਘ, ਸਿਹਤ ਇੰਸਪੈਕਟਰ ਦਿਲਬਾਗ ਸਿੰਘ ਅਤੇ ਹੋਰ ਸਿਹਤ ਅਧਿਕਾਰੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…