ਬਲਬੀਰ ਸਿੱਧੂ ਨੂੰ ਚੋਣਾਂ ਤੋਂ ਪਹਿਲਾਂ ਹੀ ਮੰਨ ਲੈਣੀ ਚਾਹੀਦੀ ਹੈ ਹਾਰ: ਕੁਲਵੰਤ ਸਿੰਘ

ਕੁਲਵੰਤ ਸਿੰਘ ਦਾ ਥਾਂ-ਥਾਂ ਭਰਵਾਂ ਸਵਾਗਤ: ਲੋਕ ਆਪ ਮੁਹਾਰੇ ਹੋ ਰਹੇ ਨੇ ਪਾਰਟੀ ’ਚ ਸ਼ਾਮਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਜਨਵਰੀ:
ਵਿਧਾਨ ਸਭਾ ਹਲਕਾ ਮੁਹਾਲੀ ਵਿੱਚ ਆਪ ਦੇ ਉਮੀਦਵਾਰ ਕੁਲਵੰਤ ਸਿੰਘ ਵੱਲੋਂ ਚੋਣ ਪ੍ਰਚਾਰ ਦੌਰਾਨ ਪਿੰਡ-ਪਿੰਡ ਲੋਕਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ, ਉਥੇ ਕੁਲਵੰਤ ਸਿੰਘ ਦੀ ਅਗਵਾਈ ਹੇਠ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਹੋਰਨਾਂ ਪਾਰਟੀਆਂ ਦੇ ਟਕਸਾਲੀ ਵਰਕਰਾਂ ਵੱਲੋਂ ਆਪ ਵਿੱਚ ਸ਼ਾਮਲ ਹੋਣਾ ਲਗਾਤਾਰ ਜਾਰੀ ਹੈ। ਇਸ ਨੂੰ ਲੈ ਕੇ ਬਲਬੀਰ ਸਿੰਘ ਸਿੱਧੂ ਅਤੇ ਹੋਰਨਾਂ ਪਾਰਟੀਆਂ ਦੇ ਉਮੀਦਵਾਰ ਚਿੰਤਾ ਵਿੱਚ ਹਨ। ਇਸ ਸਬੰਧੀ ਗੱਲਬਾਤ ਕਰਦਿਆਂ ਆਪ ਦੇ ਉਮੀਦਵਾਰ ਕੁਲਵੰਤ ਸਿੰਘ ਨੇ ਕਿਹਾ ਕਿ
ਹਲਕੇ ਦੇ ਲੋਕਾਂ ਵੱਲੋਂ ਜਿਸ ਤਰ੍ਹਾਂ ਬਲਬੀਰ ਸਿੱਧੂ ਦੇ ਵਿਰੋਧ ਵਿੱਚ ਪਿੰਡ-ਪਿੰਡ ‘-‘ਸਿੱਧੂ ਵਾਪਿਸ ਜਾਓ’’- ਨਾਲ ਸਬੰਧਤ ਤਖ਼ਤੀਆਂ ਚੁੱਕ ਕੇ ਪਿੰਡਾਂ ਵਿੱਚ ਦਾਖਿਲ ਹੋਣਾ ਬੰਦ ਕਰ ਰੱਖਿਆ ਹੈ। ਇਸ ਸਭ ਤੋਂ ਬਲਬੀਰ ਸਿੰਘ ਸਿੱਧੂ ਨੂੰ ਅਤੇ ਇਸ ਦੀ ਜੁੰਡਲੀ ਨੂੰ ਹਲਕੇ ਦੇ ਲੋਕਾਂ ਦੇ ਬਲਬੀਰ ਸਿੰਘ ਸਿੱਧੂ ਦੇ ਵਿਰੁਧ ਗੁੱਸੇ ਨੂੰ ਚੰਗੀ ਤਰ੍ਹਾਂ ਸਮਝ ਲੈਣ ਚਾਹੀਦਾ ਹੈ ਅਤੇ ਖੁਦ ਹੀ ਚੋਣ ਮੈਦਾਨ ਵਿਚੋਂ ਪਿੱਛੇ ਹਟ ਜਾਣਾ ਚਾਹੀਦਾ ਹੈ। ਕੁਲਵੰਤ ਸਿੰਘ ਨੇ ਕਿਹਾ ਕਿ ਬਲਬੀਰ ਸਿੱਧੂ ਚੋਣਾਂ ਦੌਰਾਨ ਵੋਟਾਂ ਦੇ ਮਾਮਲੇ ਵਿੱਚ ਆਪਣੀ ਜ਼ਮਾਨਤ ਜ਼ਬਤ ਹੋਣੀ ਬਚਾ ਲੈਣ। ਕੁਲਵੰਤ ਸਿੰਘ ਨੇ ਆਪ ਦੇ ਸਮਰਥਕਾਂ ਦੇ ਨਾਲ ਪਿੰਡ ਢੇਲਪੁਰ, ਮਾਣਕਮਾਜਰਾ, ਸਨੇਟਾ, ਮੌਲੀ ਬੈਦਵਾਣ ਆਦਿ ਪਿੰਡਾਂ ਦਾ ਤੂਫਾਨੀ ਦੌਰਾ ਕੀਤਾ ਅਤੇ ਵੱਡੀ ਗਿਣਤੀ ਵਿੱਚ ਆਪ ਵਿੱਚ ਲੋਕਾਂ ਨੂੰ ਸ਼ਾਮਿਲ ਕਰਵਾਇਆ। ਆਪ ਪਾਰਟੀ ਦੇ ਮੋਹਾਲੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਅਤੇ ਮੋਹਾਲੀ ਕਾਰਪੋਰੇਸ਼ਨ ਦੇ ਸਾਬਕਾ ਮੇਅਰ-ਕੁਲਵੰਤ ਸਿੰਘ ਨੇ ਆਪ ਵਿੱਚ ਸ਼ਾਮਲ ਹੋਣ ਵਾਲੇ ਹੋਰਨਾਂ ਪਾਰਟੀਆਂ ਦੇ ਟਕਸਾਲੀ ਅਹੁਦੇਦਾਰਾਂ ਅਤੇ ਵਰਕਰਾਂ ਦਾ ਪਾਰਟੀ ਵਿੱਚ ਸ਼ਾਮਲ ਹੋਣ ਤੇ ਜੀ ਆਇਆਂ ਆਖਿਆ।

ਇਸ ਮੌਕੇ ਸੱਜਣ ਸਿੰਘ, ਕਰਮਜੀਤ ਸਿੰਘ, ਗੁਰਜੀਤ ਸਿੰਘ, ਕਰਮ ਸਿੰਘ,ਨੈਬ ਸਿੰਘ, ਅਮਰ ਸਿੰਘ, ਪਿੰਡ ਕੁੰਭੜਾ ਵਿਖੇ ਆਸ਼ਾ ਵਰਕਰ -ਸੀਮਾ, ਪਰਮਜੀਤ ਕੌਰ, ਰਣਜੀਤ ਕੌਰ, ਬਲਵਿੰਦਰ ਕੌਰ, ਅਨੁਰਾਧਾ, ਗੀਤਾ, ਡਾ. ਮਨਦੀਪ, ਅਰਵਿੰਦਰਜੀਤ ਕੌਰ, ਦਲਜੀਤ ਕੌਰ, ਬਲਵਿੰਦਰ ਕੌਰ, ਸੁਰਿੰਦਰ ਸਿੰਘ ਸਾਬਕਾ ਸਰਪੰਚ ਢੇਲਪੁਰ, ਨਰਿੰਦਰ ਸਿੰਘ- ਮਾਣਕਮਾਜਰਾ, ਹੇਮ ਸਿੰਘ ਸਨੇਟਾ, ਹਰਜੀਤ ਸਿੰਘ ਲਾਡੀ- ਮੌਲੀ ਬੈਦਵਾਨ, ਕਮਲ ਖਾਨ ਸਨੇਟਾ, ਭਗਵਾਨ ਸਿੰਘ ਸਨੇਟਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…