ਬਲਬੀਰ ਸਿੱਧੂ ਵੱਲੋਂ ਜਗਤਾਰ ਭੁੱਲਰ ਦੀ ‘ਪੰਜਾਬ ਸਿਆਂ ਮੈਂ ਚੰਡੀਗੜ੍ਹ ਬੋਲਦਾਂ’ ਕਿਤਾਬ ਰਿਲੀਜ਼

ਪੰਜਾਬੀ ਭਾਸ਼ਾ ਨੂੰ ਨਜ਼ਰਅੰਦਾਜ਼ ਕਰਕੇ ਅੰਗਰੇਜ਼ੀ ਤੇ ਹਿੰਦੀ ਭਾਸ਼ਾ ਨੂੰ ਤਵੱਜੋਂ ਦੇਣਾ ਚਿੰਤਾ ਦਾ ਵਿਸ਼ਾ: ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 6 ਮਾਰਚ:
ਸਿਹਤ ਤੇ ਪਰਿਵਾਰ ਭਲਾਈ ਅਤੇ ਕਿਰਤ ਮੰਤਰੀ ਬਲਬੀਰ ਸਿੰਘ ਸਿੱਧੂ ਵੱਲੋਂ ਅੱਜ ਚੰਡੀਗੜ੍ਹ ਪ੍ਰੈੱਸ ਕਲੱਬ ਆਯੋਜਿਰਤ ਇਕ ਪ੍ਰਭਾਵਸ਼ਾਲੀ ਸਮਾਰੋਹ ਦੌਰਾਨ ਸੀਨੀਅਰ ਪੱਤਰਕਾਰ ਜਗਤਾਰ ਸਿੰਘ ਭੁੱਲਰ ਦੀ ਲਿਖੀ ਕਿਤਾਬ ‘ਪੰਜਾਬ ਸਿਆਂ ਮੈਂ ਚੰਡੀਗੜ੍ਹ ਬੋਲਦਾਂ’ ਨੂੰ ਰਿਲੀਜ਼ ਕੀਤਾ ਗਿਆ। ਇਸ ਮੌਕੇ ’ਤੇ ਸ੍ਰੀ ਸਿੱਧੂ ਨੇ ਲੇਖਕ ਜਗਤਾਰ ਭੁੱਲਰ ਨੂੰ ਵਧਾਈ ਦਿੰਦਿਆਂ ਕਿਹਾ ਕਿ ਚੰਡੀਗੜ੍ਹ ਸ਼ਹਿਰ ਸਬੰਧੀ ਲਿਖੀ ਇਹ ‘ਪੰਜਾਬ ਸਿਆਂ ਮੈਂ ਚੰਡੀਗੜ੍ਹ ਬੋਲਦਾਂ’ ਕਿਤਾਬ ਵਿੱਚ ਉਨ੍ਹਾਂ ਨੇ ਪੰਜਾਬ ਦੀ ਰਾਜਧਾਨੀ ਤੇ ਪੰਜਾਬੀਆਂ ਦੀ ਭਾਵਨਾਵਾਂ ਤੇ ਅਧਿਕਾਰਾਂ ਬਾਰੇ ਖੁੱਲ੍ਹ ਕੇ ਲਿਖਿਆ ਹੈ ਕਿ ਕਿਵੇਂ ਪੰਜਾਬ ਰਾਜ ਦੇ ਅਧਿਕਾਰਾਂ ਨੂੰ ਚੰਡੀਗੜ੍ਹ ਵਿੱਚ ਖਤਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਜਧਾਨੀ ਚੰਡੀਗੜ੍ਹ ਵਿਖੇ ਪੰਜਾਬੀ ਭਾਸ਼ਾ ਨੂੰ ਨਜ਼ਰਅੰਦਾਜ਼ ਕਰਕੇ ਅੰਗਰੇਜ਼ੀ ਅਤੇ ਹਿੰਦੀ ਭਾਸ਼ਾ ਨੂੰ ਤਵੱਜੋਂ ਦੇਣਾ ਵੀ ਸਾਡੇ ਲਈ ਇਕ ਚਿੰਤਾ ਦਾ ਵਿਸ਼ਾ ਹੈ। ਜਿਸ ਲਈ ਉਨ੍ਹਾਂ ਭਰੋਸਾ ਦਿਵਾਉਂਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਲੋੜੀਂਦੇ ਅਤੇ ਠੋਸ ਕਦਮ ਚੁੱਕੇਗੀ।
ਉਨ੍ਹਾਂ ਕਿਹਾ ਕਿ ਚੰਡੀਗੜ੍ਹ ਨੂੰ ਪੰਜਾਬ ਦੇ 28 ਪਿੰਡਾਂ ਨੂੰ ਖਾਲੀ ਕਰਾ ਕੇ ਸਥਾਪਿਤ ਕੀਤਾ ਗਿਆ ਸੀ ਪਰ ਅੱਜ ਸੂਬੇ ਦੀ ਮਲਕੀਅਤ ਅਤੇ ਹੱਕਾਂ ਨੂੰ ਲਗਾਤਾਰ ਘਟਾਇਆ ਜਾ ਰਿਹਾ ਹੈ ਜੋ ਪੰਜਾਬੀ ਤੇ ਪੰਜਾਬੀਅਤ ਨਾਲ ਧੋੋਖਾ ਕਰਨ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ 1947 ਵਿਚ ਪੱਛਮੀ ਪੰਜਾਬ 1966 ਵਿੱਚ ਹਰਿਆਣਾ ਹਿਮਾਚਲ ਪ੍ਰਦੇਸ਼ ਨੂੰ ਅੱਲਗ ਕਰ ਦਿੱਤਾ ਗਿਆ ਜਿਸ ਲਈ ਕੁੱਝ ਸਿਆਸੀ ਪਾਰਟੀਆਂ ਸਿੱਧੇ ਤੌਰ ’ਤੇ ਜ਼ਿੰਮੇਵਾਰ ਸਨ।
ਜਗਤਾਰ ਸਿੰਘ ਭੁੱਲਰ ਨੇ ਬੜੀ ਖੂਬਸੂਰਤੀ ਨਾਲ ਇਸ ਕਿਤਾਬ ਵਿਚ ਬਹੁਤ ਕੁਝ ਪੇਸ਼ ਕੀਤਾ ਹੈ ਤਾਂ ਜੋ ਪੰਜਾਬ ਵਾਸੀਆਂ ਨੂੰ ਆਪਣੀ ਰਾਜਧਾਨੀ ਅਤੇ ਸੂਬੇ ਨਾਲ ਜੁੜੇ ਹਰ ਇਕ ਪਹਿਲੂ ਦਾ ਪਤਾ ਚੱਲ ਸਕੇ ਅਤੇ ਨਾਲ ਹੀ ਸਾਡੀ ਨੋਜੁਆਨ ਪੀੜੀ ਵੀ ਰਾਜਧਾਨੀ ਨਾਲ ਜੁੜੇ ਆਪਣੇ ਇਤਿਹਾਸਕ ਤੱਥਾਂ ਨੂੰ ਡੂੰਘਾਈ ਨਾਲ ਸਮਝ ਸਕੇ।
ਬਲਬੀਰ ਸਿੱਧੂ ਨੇ ਕਿਹਾ ਕਿ ਜਗਤਾਰ ਭੁੱਲਰ ਨੇ ਚੰਡੀਗੜ ਨੂੰ ਵਸਾਉਣ ਲਈ ਪੰਜਾਬ ਦੇ ਪਿੰਡਾਂ ਦੇ ਹੋਏ ਉਜਾੜੇ ਤੋਂ ਲੈਕੇ ਇਸ ਨੂੰ ਪੰਜਾਬ ਦੀ ਰਾਜਧਾਨੀ ਬਣਾਉਣ ਦੀ ਥਾਂ ਕੇਂਦਰੀ ਸਾਸ਼ਤ ਪ੍ਰਦੇਸ਼ ਬਣਾਕੇ ਪੰਜਾਬ ਤੋਂ ਖੋਹਣ ਦੀ ਸਾਰੀ ਗਾਥਾ ਲਿਖੀ ਹੈ। ਪੰਜਾਬ ਦੀ ਰਾਜਧਾਨੀ ਵਜੋਂ ਵਸਾਏ ਗਏ ਚੰਡੀਗੜ੍ਹ ਨੂੰ ਪੰਜਾਬ ਨੂੰ ਨਾ ਦੇਣ ਦੀ ਸਾਰਾ ਬਿਰਤਾਂਤ ਵਰਣਨ ਕਰਨ ਦੇ ਨਾਲ ਨਾਲ ਜਿਹੜਾ ਇੱਕ ਹੋਰ ਮਾਮਲਾ ਉਠਾਇਆ ਹੈ ਉਹ ਇਥੇ ਪੰਜਾਬੀ ਭਾਸ਼ਾ ਨਾਲ ਹਰ ਪੱਧਰ ਉੱਤੇ ਹੋ ਰਹੇ ਵਿਤਕਰੇ ਦਾ ਹੈ।
ਇਸ ਮੌਕੇ ਬੋਲਦਿਆਂ ਸੀਨੀਅਰ ਪੱਤਰਕਾਰ ਤਰਲੋਚਨ ਸਿੰਘ ਨੇ ਕਿਹਾ ਕਿ ਇਸ ਕਿਤਾਬ ਵਿਚ ਰਾਜਧਾਨੀ ਚੰਡੀਗੜ ਪ੍ਰਤੀ ਪੰਜਾਬੀਆਂ ਦੀ ਚਿੰਤਾ ਅਤੇ ਮਾਂ ਬੋਲੀ ਪੰਜਾਬੀ ਨਾਲ ਹੋ ਰਹੇ ਵਿਤਕਰੇ ਨੂੰ ਉਜਾਗਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸ਼ਹਿਰ ਦਾ ਚਿਹਰਾ ਮੁਹਰਾ ਵੀ ਹੁਣ ਪੰਜਾਬੀ ਨਹੀਂ ਰਿਹਾ, ਹਰ ਸਾਲ ਪੰਜਾਬੀ ਬੋਲਣ ਵਾਲਿਆਂ ਦੀ ਗਿਣਤੀ ਵੀ ਘੱਟ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨਾਲ ਪਿਆਰ ਕਰਨ ਵਾਲਿਆਂ ਵਲੋਂ ਪੰਜਾਬੀ ਨੂੰ ਚੰਡੀਗੜ੍ਹ ਵਿੱਚ ਢੁਕਵਾਂ ਸਥਾਨ ਦੁਆਉਣ ਲਈ ਲਗਾਤਾਰ ਕੀਤੇ ਜਾ ਰਹੇ ਯਤਨਾਂ ਸਬੰਧੀ ਵੀ ਇਸ ਕਿਤਾਬ ਵਿੱਚ ਜ਼ਿਕਰ ਹੈ। ਉਨ੍ਹਾਂ ਕਿਹਾ ਕਿ ਜਗਤਾਰ ਭੁੱਲਰ ਦੀ ਇਹ ਕਿਤਾਬ ਵੀ ਪਿਛਲੀਆਂ ਦੋ ਕਿਤਾਬਾਂ ‘ਪ੍ਰੈਸ ਰੂਮ’ ਅਤੇ ‘ਦਹਿਸ਼ਤ ਦੇ ਪ੍ਰਛਾਵੇਂ’ ਦੀ ਤਰ੍ਹਾਂ ਹੀ ਪਾਠਕਾਂ ਦਾ ਭਰਵਾਂ ਪਿਆਰ ਹਾਸਲ ਕਰਨ ਵਿਚ ਸਫਲ ਹੋਵੇਗੀ।
ਇਸ ਮੌਕੇ ਸ਼੍ਰੋਮਣੀ ਸਾਹਿਤਕਾਰ ਨਿੰਦਰ ਘੁਗਿਆਣਵੀ ਨੇ ਕਿਹਾ ਕਿ ਇਹ ਕਿਤਾਬ ਪੰਜਾਬ ਦਾ ਰਾਹ ਦਸੇਰਾ ਬਣੇਗੀ ਅਤੇ ਇੱਕ ਪੱਤਰਕਾਰ ਵਲੋਂ ਲਿਖੀ ਗਈ ਕਿਤਾਬ ਇਕ ਦਸਤਾਵੇਜ਼ ਹੁੰਦੀ ਹੈ ਜਿਸ ਨੂੰ ਝੁਠਲਾਇਆ ਨਹੀਂ ਜਾ ਸਕਦਾ ਅਤੇ ਇਹੋ ਜਿਹੀ ਕਿਤਾਬਾਂ ਇੱਕ ਇਤਿਹਾਸਕ ਦਸਤਾਵੇਜ਼ ਬਣ ਜਾਂਦੀਆਂ ਹਨ ਜੋ ਫਿਰ ਸਮੇਂ ਸਮੇਂ ਦੀਆਂ ਸਰਕਾਰਾਂ ਵੱਲੋਂ ਕੀਤੀਆਂ ਗਲਤੀਆਂ ਨੂੰ ਜਿਉਂਦਾ ਰੱਖਦੀਆਂ ਹਨ।
ਇਸ ਮੌਕੇ ਏਐਨਬੀ ਨਿਊਜ਼ ਦੇ ਐਮਡੀ ਯੋਹਾਨਨ ਮੈਥਿਊ, ਐਸਐਸਐਸ ਬੋਰਡ ਦੇ ਮੈਂਬਰ ਰਾਹੁਲ ਸਿੱਧੂ, ਟੀ.ਆਰ ਸਾਰੰਗਲ ਸੇਵਾਮੁਕਤ ਆਈਏਐਸ ਅਧਿਕਾਰੀ, ਤੀਰਥ ਸਿੰਘ ਸੇਵਾਮੁਕਤ ਡਾਇਰੈਕਟਰ ਯੋਜਨਾ ਵਿਭਾਗ, ਸੰਯੁਕਤ ਡਾਇਰੈਕਟਰ ਲੋਕ ਸੰਪਰਕ ਵਿਭਾਗ ਪੰਜਾਬ ਡਾਕਟਰ ਅਜੀਤ ਕੰਵਲ, ਸਿਹਤ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ ਅਤੇ ਸੀਨੀਅਰ ਪੱਤਰਕਾਰ ਤੇ ਲੇਖਕ ਹਾਜਰ ਵੀ ਹਾਜ਼ਰ ਸਨ। ਮੰਚ ਦਾ ਸੰਚਾਲਨ ਸੀਨੀਅਰ ਪੱਤਰਕਾਰ ਅਤੇ ਲੇਖਕ ਦੀਪਕ ਚਨਾਰਥਲ ਨੇ ਕੀਤਾ।

Load More Related Articles
Load More By Nabaz-e-Punjab
Load More In Campaign

Check Also

Gian Jyoti announces scholarships for African students

Gian Jyoti announces scholarships for African students Nabaz-e-Punjab, Mohali, March 2, 20…