ਬਲਬੀਰ ਸਿੱਧੂ ਨੇ ਗੁਰੂ ਰਵਿਦਾਸ ਧਰਮਸ਼ਾਲਾ ਦਾ ਕੰਮ ਸ਼ੁਰੂ ਕਰਵਾਇਆ

ਮੁਹਾਲੀ ਵਿੱਚ ਬਿਨਾਂ ਕਿਸੇ ਪੱਖਪਾਤ ਤੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਨੂੰ ਤਰਜ਼ੀਹ ਦੇਣ ਦਾ ਦਾਅਵਾ

ਵਿਧਾਨ ਸਭਾ ਚੋਣਾਂ ਵਿੱਚ ਲੋਕ ਵਿਰੋਧੀਆਂ ਨੂੰ ਮੂੰਹ ਨਹੀਂ ਲਗਾਉਣਗੇ: ਮੇਅਰ ਜੀਤੀ ਸਿੱਧੂ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਅਕਤੂਬਰ:
ਸਾਬਕਾ ਸਿਹਤ ਮੰਤਰੀ ਅਤੇ ਸਥਾਨਕ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਐਤਵਾਰ ਨੂੰ ਪਿੰਡ ਕੁੰਭੜਾ ਵਿਖੇ ਗੁਰੂ ਰਵਿਦਾਸ ਧਰਮਸ਼ਾਲਾ ਦੀ ਰੈਨੋਵੇਸ਼ਨ ਅਤੇ ਮੁਰੰਮਤ ਦਾ ਕੰਮ ਸ਼ੁਰੂ ਕਰਵਾਇਆ। ਇਸ ਤੋਂ ਪਹਿਲਾਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਮਾਰਕੀਟ ਕਮੇਟੀ ਦੇ ਚੇਅਰਮੈਨ ਹਰਕੇਸ਼ ਚੰਦ ਸ਼ਰਮਾ, ਗੁਰਮੀਤ ਸਿੰਘ ਬੈਦਵਾਨ ਵੀ ਹਾਜ਼ਰ ਸਨ।
ਇਸ ਮੌਕੇ ਬੋਲਦਿਆਂ ਵਿਧਾਇਕ ਸਿੱਧੂ ਨੇ ਕਿਹਾ ਕਿ ਨਗਰ ਨਿਗਮ ਵੱਲੋਂ ਸਮੁੱਚੇ ਮੁਹਾਲੀ ਵਿੱਚ ਪੂਰੇ ਜ਼ੋਰਾਂ ਸ਼ੋਰਾਂ ਨਾਲ ਵਿਕਾਸ ਕਾਰਜ ਚੱਲ ਰਹੇ ਹਨ ਅਤੇ ਵਿਰੋਧੀਆਂ ਦੇ ਵਾਰਡਾਂ ਵਿੱਚ ਵੀ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਕੀਤਾ ਜਾ ਰਿਹਾ ਹੈ। ਜਿਸ ਦੀ ਮਿਸਾਲ ਪਿੰਡ ਕੁੰਭਡਾ ਤੋਂ ਮਿਲਦੀ ਹੈ। ਜਿੱਥੇ ਵਿਰੋਧੀ ਧਿਰ ਦੇ ਕੌਂਸਲਰ ਦੇ ਵਾਰਡ ਵਿੱਚ ਅੱਜ ਕੰਮ ਸ਼ੁਰੂ ਕਰਵਾਏ ਗਏ ਹਨ। ਉਨ੍ਹਾਂ ਦੱਸਿਆ ਕਿ ਧਰਮਸ਼ਾਲਾ ਦੇ ਕੰਮ ਉੱਤੇ ਲਗਪਗ 15 ਲੱਖ ਰੁਪਏ ਖ਼ਰਚ ਕੀਤੇ ਜਾ ਰਹੇ ਹਨ।
ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਵਿਧਾਇਕ ਸਿੱਧੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਾਬਕਾ ਸਿਹਤ ਮੰਤਰੀ ਦੀ ਯੋਗ ਅਗਵਾਈ ਹੇਠ ਨਗਰ ਨਿਗਮ ਨਿਰੰਤਰ ਵਿਕਾਸ ਕਾਰਜ ਕਰਨ ਦੇ ਸਮਰੱਥ ਹੋਈ ਹੈ ਕਿਉਂਕਿ ਵਿਧਾਇਕ ਨਿੱਜੀ ਦਿਲਚਸਪੀ ਲੈ ਕੇ ਸਰਕਾਰ ਤੋਂ ਗਰਾਂਟਾਂ ਜਾਰੀ ਕਰਵਾ ਰਹੇ ਹਨ। ਉਨ੍ਹਾਂ ਕਿਹਾ ਕਿ ਅਗਲੇ ਵਰ੍ਹੇ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਇਲਾਕਾ ਨਿਵਾਸੀ ਵਿਰੋਧੀਆਂ ਨੂੰ ਮੂੰਹ ਨਹੀਂ ਲਗਾਉਣਗੇ।

Load More Related Articles
Load More By Nabaz-e-Punjab
Load More In General News

Check Also

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ

ਸਾਈਬਰ ਅਪਰਾਧਾਂ ਤੋਂ ਬਚਣ ਲਈ ਆਮ ਨਾਗਰਿਕਾਂ ਦਾ ਜਾਗਰੂਕ ਹੋਣਾ ਬੇਹੱਦ ਜ਼ਰੂਰੀ ਮੁਹਾਲੀ ਪੁਲੀਸ ਨੇ ਪਬਲਿਕ ਮੀਟਿ…