
ਬਲਬੀਰ ਸਿੱਧੂ ਬੁੱਧਵਾਰ ਨੂੰ ਰੱਖਣਗੇ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਨਵੰਬਰ:
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਦੱਸਿਆ ਕਿ ਭਲਕੇ 24 ਨਵੰਬਰ ਨੂੰ ਸਵੇਰੇ 11 ਵਜੇ ਸਾਬਕਾ ਸਹਿਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਮੇਅਰ ਅਮਰਜੀਤ ਸਿੰਘ ਸਿੱਧੂ ਵੱਲੋਂ ਇੱਥੋਂ ਦੇ ਸੈਕਟਰ-78 ਵਿਖੇ (ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਦੇ ਪਿੱਛੇ) ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹਿਰ ਖੇਤਰ ਅਤੇ ਵਸੋਂ ਜ਼ਿਆਦਾ ਵਧਣ ਕਾਰਨ ਮੁਹਾਲੀ ਵਿੱਚ ਦੋ ਹੋਰ ਨਵੇਂ ਫਾਇਰ ਸਟੇਸ਼ਨਾਂ ਦੀ ਲੋੜ ਹੈ। ਇਸ ਸਬੰਧੀ ਨਗਰ ਨਿਗਮ ਵੱਲੋਂ ਮਤਾ ਵੀ ਪਾਸ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਬੁੱਧਵਾਰ ਨੂੰ ਨਵੇਂ ਫਾਇਰ ਸਟੇਸ਼ਨ ਦਾ ਨੀਂਹ ਪੱਥਰ ਰੱਖ ਕੇ ਜਲਦੀ ਹੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਜਾਵੇਗਾ।